Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਸੋਸਾਇਟੀ ਫਾਰ ਪ੍ਰਿਵੈਂਸ਼ਨ ਆਫ ਕਰੁਐਲਟੀ ਟੂ ਐਨੀਮਲ ਨੂੰ ਪਸ਼ੂਆਂ ਦੀ ਸੁਰੱਖਿਆ ਕਰਨ ਦੀ ਹਦਾਇਤ ਕੀਤੀ

ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਸੁਰੱਖਿਆ ਲਈ ਸਮਾਜ ਸੇਵੀ ਤੇ ਨੌਜਵਾਨ ਨੂੰ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ ਦੀ ਅਪੀਲ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 04 Jan 2023

Last updated on: Jan 04, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਐੱਸ.ਪੀ.ਸੀ.ਏ. (ਸੁਸਾਇਟੀ ਫਾਰ ਦਾ ਪ੍ਰੋਵੈਸ਼ਨ ਆਫ ਕਰੁਐਲਟੀ ਟੂ ਐਨੀਮਲ) ਦੀ ਮੀਟਿੰਗ ਵਿੱਚ ਆਵਾਰਾ ਅਤੇ ਪਾਲਤੂ ਪਸ਼ੂਆਂ ਦੀ ਸੁਰੱਖਿਆ ਨੂੰ ਯਕੀਨੀ ਕਰਨ ਦੀ ਹਦਾਇਤ ਦਿੱਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਵਾਰਾ ਜਾਂ ਪਾਲਤੂ ਪਸ਼ੂਆਂ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ ਜਿਸ ਲਈ ਸ਼ਹਿਰਵਾਸੀ ਐਸੋਸੀਏਸ਼ਨ ਦੀ ਮੈਂਬਰਸ਼ਿਪ ਲੈਣ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜ ਸੇਵੀ ਅਤੇ ਨੌਜਵਾਨ ਐੱਸ.ਪੀ.ਸੀ.ਏ ਦੀ ਮੈਂਬਰਸ਼ਿਪ ਵੱਧ ਤੋਂ ਵੱਧ ਲੈਣ ਤਾਂ ਜੋ ਪਸ਼ੂਆਂ ਦੀ ਰੱਖਿਆ ਦੇ ਨਾਲ ਲੋੜੀਂਦੇ ਫੰਡ ਵੀ ਇਕੱਠੇ ਹੋਣ ਅਤੇ ਇਨ੍ਹਾਂ ਦੇ ਬਚਾਅ ਲਈ ਪੁੱਖਤਾ ਪ੍ਰਬੰਧ ਵੀ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਕੇ ਕੋਈ ਵੀ ਵਿਅਕਤੀ ਆਪਣਾ ਨਾਮ ਸੋਸਾਇਟੀ ਵਿਚ ਰਜਿਸਟਰ ਕਰਵਾ ਸਕਦਾ ਹੈ ਅਤੇ ਪਸ਼ੂਆਂ ਦੀ ਸੁਰੱਖਿਆ ਲਈ ਆਪਣਾ ਅਹਿਮ ਯੋਗਦਾਨ ਦੇ ਸਕਦਾ ਹੈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਅੱਗੇ ਕਿਹਾ ਕਿ ਐੱਸ.ਪੀ.ਸੀ.ਏ. ਸੁਸਾਇਟੀ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਸਹਿਯੋਗ ਨਾਲ ਮਿਲ-ਜੁਲ ਕੇ ਬੇਜ਼ੁਬਾਨ ਜਾਨਵਰਾਂ ਦੀ ਰੱਖਿਆ ਦੇ ਕੰਮ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਜਿਸ ਤਹਿਤ ਨੀਤੀ ਅਨੁਸਾਰ ਸਾਰਿਆਂ ਦੀਆਂ ਜਿੰਮੇਵਾਰੀਆਂ ਤੈਅ ਕੀਤੀਆਂ ਜਾਣ। 

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਐਸ.ਪੀ.ਸੀ.ਏ ਦੇ ਰਜਿਸਟਰ ਵਲੰਟੀਅਰਾਂ ਨੂੰ ਅਵਾਰਾ ਜਖਮੀ ਪਸ਼ੂਆਂ ਦੀ ਦੇਖ ਰੇਖ ਕਰਨ ਲਈ ਟ੍ਰੇਨਿੰਗ ਦੇਣ ਦੀ ਸਹੂਲਤ ਵੀ ਜਲਦ ਦਿੱਤੀ ਜਾਵੇਗੀ ਜਿਸ ਲਈ ਫਸਟ ਏਡ ਦੀਆਂ ਕਿੱਟਾਂ ਵੀ ਜਲਦ ਮੁਹੱਈਆਂ ਕਰਵਾਈਆ ਜਾਣਗੀਆਂ। ਇਸ ਤੋ ਇਲਾਵਾ ਸਾਰੇ ਕੰਮਾਂ ਵਾਸਤੇ ਸਰਕਾਰ ਤੋ ਐਸ.ਪੀ.ਸੀ.ਏ ਲਈ ਫੰਡਜ ਉਪਲੱਬਧ ਕਰਵਾਉਣ ਸਬੰਧੀ ਹਰ ਉਪਰਾਲਾ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਸੰਸਥਾ ਦਾ ਬੈਂਕ ਖਾਤਾ ਖੋਲ੍ਹਣ ਦੀ ਹਦਾਇਤ ਵੀ ਦਿੱਤੀ।ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਿਹਾ ਕਿ ਜੋ ਵੀ ਵਿਅਕਤੀ ਜਾਨਵਰਾਂ ਦੀ ਟਰਾਂਸਪੋਰਟੇਸ਼ਨ ਦਾ ਕੰਮ ਕਰਦੇ ਹਨ, ਉਹ ਉਹਨਾਂ ਨੂੰ ਬਕਾਇਦਾ ਆਪਣੀਆਂ ਗੱਡੀਆਂ ਵਿੱਚ ਕਵਰ ਕਰਕੇ ਲਿਜਾਣ ਤਾਂ ਜੋ ਪਸ਼ੂਆਂ ਦਾ ਠੰਡ ਤੋਂ ਬਚਾਓ ਹੋ ਸਕੇ। 

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਨਵਰਾਂ ਉੱਤੇ ਅੱਤਿਆਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ‘‘ਅਵਾਰਾ ਜਾਨਵਰਾਂ ਖ਼ਿਲਾਫ਼ ਕਿਸੀ ਵੀ ਤਰਾਂ ਦੀ ਤਸ਼ਦਦ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਇਸ ਸੋਸਾਇਟੀ ਦਾ ਮੁੱਖ ਮੰਤਵ ਹੈ।"

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਪਸ਼ੂ ਪਾਲਣ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਰਵਿੰਦਰ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਤਰਲੋਚਨ ਸਿੰਘ, ਸੁਪਰਡੈਂਟ ਸ. ਸਤਵਿੰਦਰ ਸਿੰਘ, ਡੇਅਰੀ ਵਿਕਾਸ ਤੋਂ ਡਿਪਟੀ ਡਾਇਰੈਕਟਰ ਸ. ਗੁਰਿੰਦਰਪਾਲ ਸਿੰਘ, ਨਗਰ ਕੌਂਸਲ ਤੋਂ ਸੈਨਟਰੀ ਇੰਸਪੈਕਟਰ ਸ਼੍ਰੀ ਪੰਕਜ ਕੁਮਾਰ, ਐੱਸ.ਪੀ.ਸੀ.ਏ. ਮੈਂਬਰ ਸ਼੍ਰੀ ਸੰਨੀ ਸ਼ੁਕਲਾ, ਗੁਰਜਿੰਦਰ ਸਿੰਘ, ਸ਼੍ਰੀਮਤੀ ਰਿਪਿਕਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD