Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

'ਆਪ' ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਧੋਖਾ ਦਿੱਤਾ ਤੇ ਗੁੰਮਰਾਹ ਕੀਤਾ: ਜੈਵੀਰ ਸ਼ੇਰਗਿੱਲ

ਚੋਣ ਵਾਅਦੇ ਤੋੜ ਕੇ 'ਆਪ' ਧੋਖਾਧੜੀ ਦੇ ਸਾਰੇ ਰਿਕਾਰਡ ਤੋੜ ਰਹੀ ਹੈ: ਭਾਜਪਾ ਦਾ ਰਾਸ਼ਟਰੀ ਬੁਲਾਰਾ

Jaiveer Shergill, Bharatiya Janata Party, BJP, BJP Punjab

Web Admin

Web Admin

5 Dariya News

ਚੰਡੀਗੜ੍ਹ , 04 Jan 2023

Last updated on: Jan 04, 2023, 00:00 IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ  ਦੇ ਮੁੱਖ ਚੋਣ ਵਾਅਦਿਆਂ 'ਚੋਂ ਇਕ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ 'ਚ ਨਾਕਾਮ ਰਹਿਣ 'ਤੇ ਵਰ੍ਹਦਿਆਂ, 'ਆਪ' ਦੇ ਰਾਸ਼ਟਰੀ ਸ. ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ 'ਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਅਤੇ ਉਨ੍ਹਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਭਗਵਾ ਪਾਰਟੀ ਦੇ ਉੱਘੇ ਜੱਟ ਸਿੱਖ ਚਿਹਰੇ ਸ਼ੇਰਗਿੱਲ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਲੁਭਾਉਣੇ ਅਤੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਇਨ੍ਹਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਪੰਜਾਬ ਦੀਆਂ ਔਰਤਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਰਥਿਕਤਾ ਢਹਿ-ਢੇਰੀ ਹੋ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਕੋਲ ਪੈਸੇ ਨਹੀਂ ਹਨ।ਸ਼ੇਰਗਿੱਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 1.3 ਕਰੋੜ ਦੇ ਕਰੀਬ ਮਹਿਲਾ ਵੋਟਰ ਹਨ।  

ਜੇਕਰ ਸਾਰੀਆਂ 1.3 ਕਰੋੜ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ, ਤਾਂ ਇਸ ਲਈ ਸਾਲਾਨਾ 15,600 ਕਰੋੜ ਰੁਪਏ ਦੀ ਲੋੜ ਪਵੇਗੀ, ਜਦੋਂ ਕਿ ਅਸਲੀਅਤ ਇਹ ਹੈ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ ਅਤੇ 'ਆਪ' ਸਰਕਾਰ ਨੇ ਪਹਿਲਾਂ ਹੀ 9 ਮਹੀਨਿਆਂ ਵਿੱਚ 30,000 ਕਰੋਡ਼ ਰੁਪਏ ਦਾ ਵੱਡਾ ਕਰਜ਼ਾ ਲਿਆ ਹੋਇਆ ਹੈ| 

ਇਸ ਤੋਂ ਪਤਾ ਲੱਗਦਾ ਹੈ ਕਿ ਕੇਜਰੀਵਾਲ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਸਾਰੇ ਵਾਅਦਿਆਂ ਨੂੰ ਤੋੜ ਰਹੇ ਹਨ।ਅਰਵਿੰਦ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ, ਭਾਜਪਾ ਆਗੂ ਨੇ ਕਿਹਾ ਕਿ ਅੱਜ ਤੱਕ 'ਆਪ' ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨੂੰ ਇਹ ਆਰਥਿਕ ਮਦਦ ਨਹੀਂ ਦਿੱਤੀ, ਜਿਸ ਤੋਂ ਪਤਾ ਲੱਗਦਾ ਹੈ ਕਿ 'ਆਪ' ਝੂਠਿਆਂ ਦੀ ਪਾਰਟੀ ਹੈ।  ਸੱਤਾ 'ਚ ਆਉਣ ਦੇ ਮਹਿਜ਼ 9 ਮਹੀਨਿਆਂ ਦੇ ਅੰਦਰ ਹੀ 'ਆਪ' ਸਰਕਾਰ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ।

 

Tags: Jaiveer Shergill , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD