Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ 90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ

ਪਛਵਾੜਾ ਕੋਲਾ ਖਾਣ ਤੋਂ ਸੂਬੇ ਨੂੰ ਸਾਲਾਨਾ 500 ਕਰੋੜ ਰੁਪਏ ਦਾ ਲਾਭ ਹੋਵੇਗਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 04 Jan 2023

Last updated on: Jan 04, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਸਾਰੇ ਘਰੇਲੂ ਖਪਤਕਾਰਾਂ ਨੂੰ 5,629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਾ ਲਾਭ ਦਿੰਦਿਆਂ 600 ਯੂਨਿਟ ਮੁਫ਼ਤ ਬਿਜਲੀ (300 ਯੂਨਿਟ ਪ੍ਰਤੀ ਮਹੀਨਾ) ਦੀ ਸਹੂਲਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਜਿਸ ਨਾਲ 1,278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫੀਸਦ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ “ਜ਼ੀਰੋ” ਆ ਰਿਹਾ ਹੈ ਅਤੇ ਜਨਵਰੀ, 2023 ਤੱਕ ਇਹ ਅੰਕੜਾ ਹੋਰ ਵਧਣ ਦੀ ਉਮੀਦ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਾਰੀਆਂ ਰਿਹਾਇਸ਼ੀ ਇਕਾਈਆਂ ਨੂੰ ਮੁਫਤ ਬਿਜਲੀ ਦੇਣ ਦੇ ਨਾਲ-ਨਾਲ 31 ਦਸੰਬਰ, 2021 ਤੱਕ ਦੇ ਸਾਰੇ ਬਕਾਇਆ ਬਿੱਲਾਂ ਨੂੰ ਮੁਆਫ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਬਿਜਲੀ ਦੇ ਕੱਟੇ ਸਾਰੇ ਕੁਨੈਕਸ਼ਨ ਮੁੜ ਬਹਾਲ ਕਰ ਦਿੱਤੇ ਗਏ ਹਨ।ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫਤ ਬਿਜਲੀ ਦੇਣ ਦਾ ਲਾਲਚ ਦਿੱਤਾ ਪਰ ਕਿਸਾਨਾਂ ਨੂੰ ਅਨੇਕਾਂ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਹਨਾਂ ਨੂੰ ਕਦੇ ਵੀ ਨਿਰਵਿਘਨ ਬਿਜਲੀ ਸਪਲਾਈ ਨਹੀਂ ਦਿੱਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਕਾਫੀ ਦਿੱਕਤਾਂ ਦਰਪੇਸ਼ ਆਈਆਂ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ਼ ਖੇਤੀਬਾੜੀ ਖਪਤਕਾਰਾਂ ਲਈ ਮੁਫ਼ਤ ਬਿਜਲੀ ਜਾਰੀ ਨਹੀਂ ਰੱਖੀ ਸਗੋਂ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਹੈ।ਕਿਸਾਨਾਂ ਲਈ ਹੋਰ ਲਾਭ ਦਿੰਦਿਆਂ ਪੰਜਾਬ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਪ੍ਰਤੀ ਐਚ.ਪੀ. ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚ.ਪੀ. ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ 1,87,000 ਕਿਸਾਨਾਂ ਨੂੰ ਲਾਭ ਹੋਇਆ।

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਲੰਬਿਤ ਮੁਕੱਦਮਿਆਂ ਦਾ ਨਿਪਟਾਰਾ ਕਰਕੇ, ਜੰਗਲਾਤ ਸਬੰਧੀ ਪ੍ਰਵਾਨਗੀ, ਵਾਤਾਵਰਣ ਸਬੰਧੀ ਪ੍ਰਵਾਨਗੀ, ਧਰਤੀ ਹੇਠਲੇ ਪਾਣੀ ਸਬੰਧੀ ਪ੍ਰਵਾਨਗੀ, ਮਾਈਨਿੰਗ ਲੀਜ਼, ਸਥਾਪਨਾ ਲਈ ਸਹਿਮਤੀ, ਸੰਚਾਲਨ ਲਈ ਸਹਿਮਤੀ, ਮਾਈਨਿੰਗ ਦੀ ਇਜਾਜ਼ਤ ਅਤੇ ਰੇਲਵੇ ਆਵਾਜਾਈ ਸਬੰਧੀ ਪ੍ਰਵਾਨਗੀ ਦੇ ਕੇ ਪਛਵਾੜਾ ਕੋਲਾ ਖਾਣ ਨੂੰ ਮੁੜ ਕਾਰਜਸ਼ੀਲ ਕੀਤਾ ਗਿਆ ਹੈ। 

7 ਮਿਲੀਅਨ ਟਨ ਪ੍ਰਤੀ ਸਲਾਨਾ ਦੀ ਮਾਈਨਿੰਗ ਸਮਰੱਥਾ ਵਾਲੀ ਪਛਵਾੜਾ ਕੋਲਾ ਖਾਣ ਨੂੰ ਕੋਲਾ ਮੰਤਰਾਲੇ/ਭਾਰਤ ਸਰਕਾਰ ਦੁਆਰਾ 31.03.2015 ਨੂੰ ਪੀਐਸਪੀਸੀਐਲ ਨੂੰ ਅਲਾਟ ਕੀਤਾ ਗਿਆ ਸੀ ਜੋ ਪਿਛਲੇ 7 ਸਾਲਾਂ ਤੋਂ ਬੰਦ ਪਈ ਸੀ। ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦੇ ਚਾਲੂ ਹੋਣ ਨਾਲ ਸਾਲਾਨਾ 500 ਕਰੋੜ ਰੁਪਏ ਦੀ ਬਚਤ ਹੋਵੇਗੀ।

ਅੱਠ ਸਾਲਾਂ ਦੇ ਵਕਫ਼ੇ ਤੋਂ ਬਾਅਦ, ਝਾਰਖੰਡ ਦੀ ਪਛਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲਾ ਲੈ ਕੇ ਇੱਕ ਮਾਲ ਗੱਡੀ 16 ਦਸੰਬਰ, 2022 ਨੂੰ ਰੋਪੜ ਥਰਮਲ ਪਲਾਂਟ ਪਹੁੰਚੀ ਜਿੱਥੇ ਇਸ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਇਸਨੂੰ ਵੱਡੀ ਪ੍ਰਾਪਤੀ ਦੱਸਿਆ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD