Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀਆਂ ਦੀਆਂ ਕਾਪੀਆਂ

ਸਰਸਰੀ ਸੁਧਾਈ ਦੌਰਾਨ 18-19 ਸਾਲ ਦੀ ਉਮਰ ਦੇ 1439 ਯੁਵਾ ਵੋਟਰਾਂ ਦਾ ਵਾਧਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Jan 2023

Last updated on: Jan 05, 2023, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਰਹੀ ਹੈ। ਜਿਸ ਸਬੰਧੀ ਭਾਰਤੀ ਚੋਣ ਕਮਿਸ਼ਨਰ ਵੱਲੋਂ ਹੁਣ ਸਾਲ ਵਿੱਚ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਨਿਰਧਾਰਿਤ ਕੀਤੀਆਂ ਗਈਆਂ ਹਨ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਤੇ ਸੀ.ਡੀਜ਼ ਸੌਂਪਣ ਉਪਰੰਤ ਦਿੱਤੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਪ੍ਰੋਗਰਾਮ ਅਨੁਸਾਰ ਅਗਲੀ ਯੋਗਤਾ ਮਿਤੀ 01 ਅਪ੍ਰੈਲ, 2023 ਨੂੰ ਜਿਸ ਵਿਅਕਤੀ ਦੀ ਉਮਰ ਨੂੰ 18 ਸਾਲ ਦੀ ਹੋ ਜਾਂਦੀ ਹੈ, ਉਹ ਵਿਅਕਤੀ ਵੋਟ ਬਣਵਾ ਸਕਦਾ ਹੈ। ਵੋਟਰ ਸੂਚੀ ਦੀ ਸੁਧਾਈ ਦੌਰਾਨ ਵੋਟਰ ਸੂਚੀ ਵਿੱਚ ਨਵੀ ਰਜਿਸਟ੍ਰੇਸ਼ਨ ਲਈ ਫਾਰਮ ਨੰ 6 ਅਤੇ ਵੋਟਰ ਸੂਚੀ ਸ਼ਾਮਲ ਹੋਣ ਲਈ ਇੱਕ ਪ੍ਰਵਾਸੀ ਭਾਰਤੀ ਵੋਟਰ (ਐਨ.ਆਰ.ਆਈ) ਲਈ ਫਾਰਮ ਨੰ.6-ਏ ਭਰਿਆ ਜਾ ਸਕਦਾ ਹੈ।

ਇਸੇ ਤਰ੍ਹਾਂ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਾਮਾਂ 'ਤੇ ਇਤਰਾਜ਼ ਹੈ ਜਾਂ ਕੋਈ ਨਾਮ ਕਟਵਾਉਣ ਲਈ ਫਾਰਮ ਨੰ:7 ਅਤੇ  ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਲਈ, ਇੱਕ ਹਲਕੇ ਤੋਂ ਦੂਜੇ ਹਲਕੇ ਵਿੱਚ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ, ਮੌਜੂਦਾ ਹਲਕੇ ਅੰਦਰ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ ਪਤਾ ਬਦਲਣ ਲਈ ਫਾਰਮ ਨੰ.8 ਭਰਿਆ ਜਾ ਸਕਦਾ ਹੈ।  

ਸ੍ਰੀਮਤੀ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਜਿਹੜੇ ਨੌਜਵਾਨ ਅਗਲੀਆਂ ਯੋਗਤਾ ਮਿਤੀਆਂ ਨੂੰ 18 ਸਾਲ ਦੇ ਨੇੜੇ ਹੋਵੇਗਾ ਉਹ ਆਪਣੀ ਵੋਟ ਬਣਾਉਣ ਲਈ ਫਾਰਮ ਨੰ.6 ਪਹਿਲਾਂ ਹੀ (ਅਗੋਤਾ) ਭਰਕੇ ਚੋਣਕਾਰ ਰਜਿਸਟ੍ਰੇਸ਼ਨ ਅਵਸਰ ਦੇ ਦਫਤਰ/ਬੀ.ਐਲ.ਓ.ਨੂੰ ਜਮ੍ਹਾ ਕਰਵਾ ਸਕਦਾ ਹੈ। ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ www.nvsp.in ਜਾਂ ਵੋਟਰ ਹੈਲਪ ਲਾਈਨ ਮੋਬਾਇਲ ਐਪ ਰਾਹੀਂ ਆਨਲਾਈਨ ਵੀ ਭਰੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਦੀ ਉਮਰ ਦੇ 3768 ਵੋਟਰ ਸਨ। 

ਹੁਣ 1439 ਯੁਵਾ ਵੋਟਰਾਂ ਦਾ ਵਾਧਾ ਹੋਣ ਕਰਕੇ ਹੁਣ ਇਨ੍ਹਾਂ ਦੀ ਗਿਣਤੀ 5207 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸਵਾਲ ਜਾ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 ਤੇ ਕਾਲ ਕੀਤੀ ਜਾ ਸਕਦੀ ਹੈ।  ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇਦਿਆਂ ਨੂੰ ਆਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਚੋਣ ਹਲਕੇ ਦੇ ਪੋਲਿੰਗ ਬੂਧ ਤੇ ਬੂਧ ਲੈਵਲ ਏਜੰਟ ਨਿਯੁਕਤ ਕਰਨ ਅਤੇ ਨੌਜਵਾਨ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਵਿੱਚ ਬੀ.ਐਲ.ਓ ਨੂੰ ਸਹਿਯੋਗ ਦੇਣ।ਇਸਦੇ ਨਾਲ ਹੀ ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਧਾਰ ਲਿੰਕ ਕਰਨ ਦੀ ਮੁਹਿੰਮ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD