Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਵਲੋਂ ਕੀਤੀ ਗਈ ਮੀਟਿੰਗ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 05 Jan 2023

Last updated on: Jan 05, 2023, 00:00 IST

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਹਲਕਿਆਂ 52 ਖਰੜ, 53 ਐਸ.ਏ.ਐਸ ਨਗਰ ਅਤੇ 112 ਡੇਰਾਬੱਸੀ ਦੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਤਲਵਾੜ ਵਲੋਂ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਉਹਨਾਂ ਵਲੋਂ ਦਸਿਆ ਗਿਆ ਕਿ ਹੁਣ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਕੁੱਲ 7,92,982 ਵੋਟਰ ਹਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ ਵਿੱਚ 4 ਵਾਰੀ ਰਿਵੀਜਨ ਕੀਤੀ ਜਾਵੇਗੀ। ਜਿਹਨਾਂ ਦੀ ਯੋਗਤਾ ਮਿਤੀ 01 ਜਨਵਰੀ 2023, 01 ਅਪ੍ਰੈਲ 2023, 01 ਜੁਲਾਈ 2023, 01 ਅਕਤੂਬਰ 2023 ਹੋਵੇਗੀ। ਉਹਨਾਂ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਹਨਾਂ ਵਿਦਿਆਰਥੀਆਂ ਦੀ ਉਮਰ 17 ਸਾਲ ਤੋਂ ਵੱਧ ਹੋ ਚੁੱਕੀ ਹੈ, ਉਹ ਆਪਣੀ ਵੋਟ ਬਣਾਉਣ ਲਈ ਜਰੂਰ ਅਪਲਾਈ ਕਰਨ। 

ਵੋਟ ਬਣਾਉਣ ਲਈ ਫਾਰਮ ਨੰ. 6, ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6ਬੀ, ਵੋਟ ਕਟਵਾਉਣ ਲਈ ਫਾਰਮ ਨੰ.7 ਅਤੇ ਵੋਟ ਸ਼ਿਫਟ ਕਰਵਾਉਣ ਲਈ, ਵੋਟਰ ਕਾਰਡ ਵਿੱਚ ਸੋਧ ਕਰਨ ਅਤੇ ਡੁਪਲੀਕੇਟ ਵੋਟਰ ਕਾਰਡ ਬਣਾਉਣ ਲਈ ਫਾਰਮ ਨੰ.8 ਐਨ.ਵੀ.ਐਸ.ਪੀ. ਡਾਟ ਇੰਨ ਜਾਂ ਵੋਟਰ ਹੈਲਪ ਲਾਈਨ ਐਪ ਰਾਹੀਂ ਭਰੇ ਜਾ ਸਕਦੇ ਹਨ।

ਇਸ ਮੀਟਿੰਗ ਦੌਰਾਨ ਸ਼੍ਰੀ ਸੁਖਦੇਵ ਸਿੰਘ ਬਹੁਜਨ ਸਮਾਜ ਪਾਰਟੀ,  ਸ਼੍ਰੀ ਬਹਾਦਰ ਸਿੰਘ ਚਹਿਲ ਆਮ ਆਦਮੀ ਪਾਰਟੀ, ਸ਼੍ਰੀ ਅਨੀਲ ਕੁਮਾਰ ਭਾਰਤੀਯ ਜਨਤਾ ਪਾਰਟੀ, ਸ਼੍ਰੀ ਹਨੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ, ਸ਼੍ਰੀ ਜਸਪ੍ਰੀਤ ਸਿੰਘ ਗਿੱਲ ਇੰਡੀਅਨ ਨੈਸ਼ਨਲ ਕਾਂਗਰਸ, ਜਸਪਾਲ ਸਿੰਘ ਦੱਪਰ ਕਾਮਿਊਨਿਸਟ ਪਾਰਟ ਆਫ ਇੰਡੀਆ ਹਾਜ਼ਰ ਸਨ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD