Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਹੋਈ, ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪੀਆਂ

ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ

Chief Electoral Officer Punjab, CEO, Chief Electoral Officer

Web Admin

Web Admin

5 Dariya News

ਚੰਡੀਗੜ੍ਹ , 05 Jan 2023

Last updated on: Jan 05, 2023, 00:00 IST

ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ ਹੈ, ਜਿਸ ਨਾਲ ਵੋਟਰ ਸੂਚੀ ਦੀ ਨਿਰੰਤਰ ਅੱਪਡੇਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਵੈ-ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ 76.78 ਫੀਸਦੀ ਵੋਟਰਾਂ ਨੇ ਪਹਿਲਾਂ ਹੀ ਸਵੈ-ਇੱਛਾ ਨਾਲ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਲਿਆ ਹੈ। ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 31 ਮਾਰਚ, 2023 ਤੱਕ ਚਲਾਈ ਜਾਵੇਗੀ।

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੀ ਮਜਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਉਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ, ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਵੋਟਰ ਪੋਰਟਲ www.nvsp.in . ‘ਤੇ ਲਾਗਇਨ ਕਰਕੇ ਆਨਲਾਈਨ  ਜਾਂ ਵੋਟਰ ਹੈਲਪਲਾਈਨ ਐਪ(ਐਂਡਰਾਇਡ ਅਤੇ ਆਈਓਐਸ) ਨੂੰ ਡਾਉਨਲੋਡ ਕਰਕੇ,  ਬੜੇ ਸੁਖਾਲੇ ਢੰਗ ਨਾਲ ਆਪਣੇ ਵੋਟਰ ਵੇਰਵਿਆਂ ਵਿੱਚ ਰੱਦੋ-ਬਦਲ /ਸੋਧ ਕਰ ਸਕਦੇ ਹਨ ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਭਾਰਤ ਦੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਪ੍ਰਕਿਰਿਆ ਵੋਟਰ ਸੂਚੀ ਵਿੱਚ ਸੁਧਾਰ ਕਰਨ ਵਿੱਚ ਵੱਡੀ ਮਦਦ ਕਰੇਗੀ।ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਸ. ਅਜੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਸ. ਚਰਨਜੀਤ ਸਿੰਘ ਬਰਾੜ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ. ਗੁਰਿੰਦਰ ਸਿੰਘ ਸ਼ਾਮਲ ਹੋਏ।

 

Tags: Chief Electoral Officer Punjab , CEO , Chief Electoral Officer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD