Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਤਹਿਤ ਸਮੀਖਿਆ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ

ਸਰਕਾਰੀ ਸਕੂਲਾਂ ਦੇ ਘੱਟ ਨਜ਼ਰ ਵਾਲੇ ਬੱਚਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ : ਡਾ. ਆਦਰਸ਼ਪਾਲ ਕੌਰ

Dr. Adarshpal Kaur, Mohali, Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

Web Admin

Web Admin

5 Dariya News

ਮੋਹਾਲੀ , 06 Jan 2023

Last updated on: Jan 06, 2023, 00:00 IST

ਸਿਵਲ  ਸਰਜਨ ਡਾ. ਆਦਰਸ਼ਪਾਲ ਕੌਰ ਨੇ ਆਰ.ਬੀ.ਐਸ. ਕੇ (ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ) ਅਧੀਨ ਆਯੁਰਵੈਦਿਕ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਫ਼ਾਰਮਾਸਿਸਟਾਂ ਨਾਲ ਤਿਮਾਹੀ ਸਮੀਖਿਆ ਬੈਠਕ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਸਰਕਾਰੀ ਸਕੂਲਾਂ ਦੇ ਘੱਟ ਨਜ਼ਰ ਵਾਲੇ ਬੱਚਿਆਂ ਦੀਆਂ ਸੂਚੀਆਂ ਤਿਆਰ ਕਰ ਕੇ ਸਿਖਿਆ ਵਿਭਾਗ ਨਾਲ ਸਾਂਝੀਆਂ ਕੀਤੀਆਂ ਜਾਣ ਤਾਕਿ ਇਨ੍ਹਾਂ ਬੱਚਿਆਂ ਨੂੰ ਸਮੇਂ ਸਿਰ ਐਨਕਾਂ ਮੁਹਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰ ਕੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਐਨਕਾਂ ਦਿਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸਿਹਤ ਵਿਭਾਗ ਦੇ ਡਾਕਟਰ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰ ਕੇ ਰੀਪੋਰਟ ਸਿਖਿਆ ਵਿਭਾਗ ਨੂੰ ਭੇਜ ਰਹੇ ਹਨ।ਡਾ. ਆਦਰਸ਼ਪਾਲ ਕੌਰ ਨੇ ਸਟਾਫ਼ ਨੂੰ ਮਹੀਨਾਵਾਰ ਮਾਈਕਰੋ ਪਲਾਨ ਤਿਆਰ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਟੂਰ ਪ੍ਰੋਗਰਾਮ ਪਲਾਨ ਮੁਤਾਬਕ ਹੀ ਕੀਤਾ ਜਾਵੇ ਅਤੇ ਜੇ ਕੋਈ ਤਬਦੀਲੀ ਹੈ ਤਾਂ ਉਚ ਅਧਿਕਾਰੀਆਂ ਨੂੰ ਸਮੇਂ ਸਿਰ ਜਾਣੂੰ ਕਰਵਾਇਆ ਜਾਵੇ। 

ਸਿਵਲ ਸਰਜਨ ਨੇ ਸਟਾਫ਼ ਦੀ ਪ੍ਰਗਤੀ ਰੀਪੋਰਟ ਵਾਚਦਿਆਂ ਤਸੱਲੀ ਪ੍ਰਗਟ ਕੀਤੀ ਅਤੇ ਨਾਲ ਹੀ ਆਖਿਆ ਕਿ ਪੂਰੀ ਮਿਹਨਤ ਅਤੇ ਲਗਨ ਨਾਲ ਮਹੀਨਾਵਾਰ ਟੀਚੇ ਪ੍ਰਾਪਤ ਕੀਤੇ ਜਾਣ। ਉਨ੍ਹਾਂ ਡਾਕਟਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਬਾਈਲ ਸਿਹਤ ਟੀਮਾਂ ਨੂੰ ਮਿੱਥੇ ਸਮੇਂ ’ਚ ਬੀਮਾਰ ਬੱਚਿਆਂ ਦਾ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ, ਰੈਫ਼ਰ ਕਰਨਾ, ਬੀਮਾਰੀਆਂ ਤੋਂ ਪੀੜਤ ਬੱਚਿਆਂ ਲਈ ਢੁਕਵੇਂ ਪ੍ਰਬੰਧ ਕਰਨਾ ਅਤੇ ਇਲਾਜ ਲਈ ਪ੍ਰੇਰਿਤ ਕਰਨਾ ਆਰ.ਬੀ.ਐਸ.ਕੇ ਪ੍ਰੋਗਰਾਮ ਦੇ ਮੁੱਖ ਅੰਸ਼ ਹਨ। 

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਪੰਜਾਬ ਸਰਕਾਰ ਵਲੋਂ ਰਾਜ ਦੇ 0 ਤੋਂ 18 ਸਾਲ ਤਕ ਦੇ ਬੱਚਿਆਂ ਦੀਆਂ ਵੱਖ-ਵੱਖ 31 ਬੀਮਾਰੀਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਦਿਤੀ ਜਾਂਦੀ ਹੈ। ਇਸ ਲਈ ਇਸ ਪ੍ਰੋਗਰਾਮ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਲਈ ਅਪਣੇ ਟੂਰ ਪ੍ਰੋਗਰਾਮ ਮੁਤਾਬਕ ਹਰ ਸਕੂਲ ਅਤੇ ਆਂਗਨਵਾੜੀ ਸੈਂਟਰ ਵਿਚ ਬੱਚਿਆਂ ਦੀ ਬਰੀਕੀ ਨਾਲ ਸਿਹਤ ਜਾਂਚ ਕੀਤੀ ਜਾਵੇ ਅਤੇ ਸਰਕਾਰੀ ਸਿਹਤ ਸਹੂਲਤਾਂ ਹਰ ਲੋੜਵੰਦ ਬੱਚੇ ਤਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਸਿਵਲ ਸਰਜਨ ਨੇ ਇਹ ਵੀ ਕਿਹਾ ਕਿ ਬੱਚਿਆਂ ਦੀ ਨਜ਼ਰ ਟੈਸਟ ਕਰਨ ਦੀ ਮੁਢਲੀ ਜਾਣਕਾਰੀ ਅਧਿਆਪਕਾਂ ਨੂੰ ਵੀ ਦਿਤੀ ਜਾਵੇ ਤਾਕਿ ਲੋੜ ਪੈਣ ’ਤੇ ਅਧਿਆਪਕ ਵੀ ਬੱਚਿਆਂ ਦੀ ਪਛਾਣ ਕਰ ਸਕਣ ਅਤੇ ਫਿਰ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਦੁਆਰਾ ਮੁਕੰਮਲ ਚੈਕਿੰਗ ਮਗਰੋਂ ਬੱਚਿਆਂ ਦੀ ਸਿਹਤ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਆਰ.ਬੀ.ਐਸ.ਕੇ ਅਧੀਨ ਦਿਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਸਰਗਰਮੀਆਂ ਕਰਨ ਦੀ ਵੀ ਹਦਾਇਤ ਦਿਤੀ। ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਆਰ.ਬੀ.ਐਸ.ਕੇ. ਕੁਆਰਡੀਨੇਟਰ ਵਿਵੇਕ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Dr. Adarshpal Kaur , Mohali , Health , Civil Surgeon Mohali , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD