Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਜਿਲਾ ਬਿਜਲੀ ਕਮੇਟੀ ਦੀ ਮੀਟਿੰਗ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਹੋਈ

ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਕੀਤੀ ਗਈ ਚਰਚਾ

Mohammad Sadiq, Congress , Punjab Congress, DC Faridkot, Dr. Ruhee Dugg, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 06 Jan 2023

ਮਨਿਸਟਰੀ ਆਫ ਪਾਵਰ ਭਾਰਤ ਸਰਕਾਰ ਦੀ ਬਿਜਲੀ ਸੁਧਾਰਾਂ ਸਬੰਧੀ ਆਰ.ਡੀ.ਐਸ.ਐਸ ਸਕੀਮ ਦੇ ਸਬੰਧ ਵਿੱਚ ਜਿਲ੍ਹਾ ਬਿਜਲੀ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਜਿਸ ਵਿੱਚ ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ । ਮੀਟਿੰਗ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕਨਵੀਨਰ ਇੰਜੀਨੀਅਰ ਸ. ਕੁਲਵੰਤ ਸਿੰਘ ਸੰਧੂ ਨੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੂੰ ਪੀ.ਐਸ.ਪੀ.ਸੀ.ਐਲ ਫਰੀਦਕੋਟ ਵੱਲੋਂ ਜਿਲ੍ਹੇ ਅੰਦਰ ਆਰ.ਡੀ.ਐਸ.ਐਮ ਸਕੀਮ ਅਧੀਨ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਪੈਂਦੇ ਮੰਡਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਇਸ ਸਕੀਮ ਅਧੀਨ ਫਰੀਦਕੋਟ ਜਿਲ੍ਹੇ ਵਿੱਚ 22 ਨੰਬਰ ਨਵੇਂ 11 ਕੇ.ਵੀ. ਫੀਡਰਾਂ ਦੀ ਉਸਾਰੀ ਕੀਤੀ ਜਾਣੀ ਹੈ ਜਿਸ ਤੇ ਕੁੱਲ ਲਾਗਤ 6.58 ਕਰੋੜ ਰੁਪਏ ਖਰਚ ਹੋਣਗੇ। 

ਜਿਸ ਤਹਿਤ ਫਰੀਦਕੋਟ ਮੰਡਲ ਦੇ 3 ਨੰਬਰ ਨਵੇਂ 11 ਕੇ.ਵੀ. ਫੀਡਰਾਂ ਤੇ 1.10 ਕਰੋੜ ਰੁਪਏ ਖਰਚ ਹੋਣਗੇ। ਇਸੇ ਤਰ੍ਹਾਂ ਮੰਡਲ ਕੋਟਕਪੂਰਾ ਦੇ 19 ਨੰਬਰ ਨਵੇਂ 11 ਕੇ.ਵੀ. ਫੀਡਰ ਉਸਾਰੇ ਜਾਣੇ ਹਨ ਜਿਹਨਾਂ ਤੇ 5.48 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ 11 ਕੇ.ਵੀ. ਫੀਡਰਾਂ ਦਾ ਪੁਰਾਣਾ ਅਤੇ ਕੰਡਮ ਕੰਡਕਟਰ ਵੀ ਬਦਲੀ ਕੀਤਾ ਜਾਵੇਗਾ ਜਿਸ ਤੇ ਫਰੀਦਕੋਟ ਮੰਡਲ ਤੇ 7.39 ਕਰੋੜ ਰੁਪਏ, ਕੋਟਕਪੂਰਾ ਮੰਡਲ ਤੇ 4.82 ਕਰੋੜ ਰੁਪਏ ਖਰਚ ਹੋਣਗੇ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 88.34 ਕਿਲੋਮੀਟਰ ਨਵੀਆਂ ਕੇਬਲਾਂ ਵੀ ਪਾਈਆਂ ਜਾਣੀਆਂ ਹਨ। ਜਿਸ ਉਪਰ 7.17 ਕਰੋੜ ਰੁਪਏ ਦਾ ਖਰਚਾ ਆਵੇਗਾ। ਇਸ ਤੋਂ ਇਲਾਵਾ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਨਵੇਂ ਟਰਾਂਸਫਾਰਮਰ ਰੱਖੇ ਜਾਣਗੇ ਅਤੇ ਐਲ.ਟੀ. ਲਾਈਨਾਂ ਦਾ ਸੁਧਾਰ ਵੀ ਕੀਤਾ ਜਾਵੇਗਾ ਜਿਸ ਤੇ ਫਰੀਦਕੋਟ ਮੰਡਲ ਵਿੱਚ 3.96 ਕਰੋੜ ਰੁਪਏ ਅਤੇ ਕੋਟਕਪੂਰਾ ਮੰਡਲ ਵਿੱਚ 6.11 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਉਪ ਮੰਡਲ ਜੈਤੋ ਦੇ ਪਿੰਡ ਫਤਹਿਗੜ੍ਹ ਵਿਖੇ ਨਵਾਂ 66 ਕੇ.ਵੀ. ਬਿਜਲੀ ਘਰ ਉਸਾਰਿਆ ਜਾਵੇਗਾ ਜਿਸ ਤੇ ਅੰਦਾਜ਼ਨ 8.17 ਕਰੋੜ ਰੁਪਏ ਖਰਚ ਆਉਣਗੇ। ਇਸ ਬਿਜਲੀ ਘਰ ਦੇ ਬਣਨ ਨਾਲ ਖਪਤਕਾਰਾਂ ਨੂੰ ਵਧੀਆ ਤੇ ਸੁਚਾਰੂ ਤਰੀਕੇ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਆਰ.ਡੀ.ਐਸ.ਐਮ ਸਕੀਮ ਅਧੀਨ ਜਿਲੇ ਅੰਦਰ ਕੁੱਲ 60.8 ਕਰੋੜ ਰੁਪਏ ਖਰਚ ਕੀਤੇ ਜਾਣਗੇ

ਇਸ ਮੌਕੇ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਬਿਜਲੀ ਸੁਧਾਰਾਂ ਦੇ ਕੰਮ ਪੂਰਾ ਹੋਣ ਤੇ ਬਿਜਲੀ ਖਪਤਕਾਰਾਂ ਨੂੰ ਵਧੀਆ ਸਹੂਲਤ ਮਿਲੇਗੀ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਿਜਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਜੇ ਕੋਈ ਬਿਜਲੀ ਸਬੰਧ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜਿੰਨੇ ਵੀ ਕੰਮ ਬਿਜਲੀ ਸੁਧਾਰਾਂ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕਰਵਾਏ ਜਾਣਗੇ। ਉਸ ਵਿੱਚ ਪੂਰੀ ਪਾਰਦਰਸ਼ਤਾ ਵਰਤੀ ਜਾਵੇਗੀ।ਇਸ ਮੌਕੇ ਬੀਰਇੰਦਰ ਸਿੰਘ ਸੰਧਵਾਂ, ਹਰਸਿਮਰਨ ਸਿੰਘ ਜੈਤੋ, ਹਰਜਿੰਦਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਫਰੀਦਕੋਟ, ਸ੍ਰੀ ਜਗਤਾਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸ.ਪੀ.ਸੀ.ਐਲ ਕੋਟਕਪੂਰਾ,ਸ੍ਰੀ ਮਨਦੀਪ ਸਿੰਘ ਸੰਧੂ ਵਧੀਕ ਨਿਗਰਾਨ ਇੰਜੀਨੀਅਰ ਏ.ਪੀ.ਡੀ.ਆਰ.ਪੀ. ਪੀ.ਐਸ.ਪੀ.ਸੀ.ਐਲ ਫਰੀਦਕੋਟ ਵੀ ਹਾਜ਼ਰ ਸਨ।

 

Tags: Mohammad Sadiq , Congress , Punjab Congress , DC Faridkot , Dr. Ruhee Dugg , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD