Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਾਵਰ ਪਲਾਂਟ ’ਚੋਂ ਨਿਕਲਦੀ ਰਾਖ ਦਾ ਮੁੱਦਾ: ਡੀ ਸੀ ਰੰਧਾਵਾ ਨੇ ਸੋਮਵਾਰ ਨੂੰ ਸਮੱਸਿਆ ’ਤੇ ਅੰਤਿਮ ਨਿਰਣਾ ਲੈਣ ਤੋਂ ਪਹਿਲਾਂ ਸਥਿਤੀ ਦੇ ਮੁਲਾਂਕਣ ਲਈ ਸ਼ਹਿਰ ਨਿਵਾਸੀਆਂ ਦੀ ਕਮੇਟੀ ਬਣਾਈ

ਪਾਵਰ ਪਲਾਂਟ ਦੇ ਡਾਇਰੈਕਟਰਾਂ ਨੂੰ ਸੋਮਵਾਰ ਦੀ ਮੀਟਿੰਗ ਵਿੱਚ ਹਰ ਹਾਲਤ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 06 Jan 2023

Last updated on: Jan 06, 2023, 00:00 IST

ਨਵਾਂਸ਼ਹਿਰ ਪਾਵਰ ਪ੍ਰਾਈਵੇਟ ਲਿਮਟਿਡ (ਸਥਾਨਕ ਸਹਿਕਾਰੀ ਖੰਡ ਮਿੱਲ ਦੇ ਅਹਾਤੇ ’ਚ ਸਥਾਪਿਤ ਨਿੱਜੀ ਕੋ-ਜੈਨਰੇਸ਼ਨ ਉੱਦਮ) ਤੋਂ ਨਿਕਲਣ ਵਾਲੀ ਸੁਆਹ ਦੇ ਮੁੱਦੇ ’ਤੇ ਸ੍ਹੁਕੱਰਵਾਰ ਨੂੰ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਵਿਸਤਿ੍ਰਤ ਚਰਚਾ ਕਰਦਿਆਂ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰ ਵਾਸੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ। ਇਹ ਕਮੇਟੀ ਸੋਮਵਾਰ ਨੂੰ ਇਸ ਮੁੱਦੇ ’ਤੇ ਸ਼ਾਮ 4 ਵਜੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲ ਦੀ ਰਿਪੋਰਟ ਦੇਵੇਗੀ।

ਡਿਪਟੀ ਕਮਿਸ਼ਨਰ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਡੀ ਸੀ ਰੰਧਾਵਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਵਕੀਲਾਂ ਅਤੇ ਵਪਾਰੀਆਂ ਸਮੇਤ ਪ੍ਰਮੁੱਖ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜੀ) ਰਾਜੀਵ ਵਰਮਾ, ਐਸ ਡੀ ਐਮ ਮੇਜਰ ਸ਼ਿਵਰਾਜ ਸਿੰਘ ਬੱਲ, ਕਾਰਜਕਾਰੀ ਇੰਜੀਨੀਅਰ ਪਾਵਰਕਾਮ ਨਿਤਿਨ ਕੁਮਾਰ, ਲਲਿਤ ਮੋਹਨ ਪਾਠਕ, ਪੂਨਮ ਮਾਣਿਕ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਇੰਜੀਨੀਅਰ ਸੁਖਵਿੰਦਰ ਸਿੰਘ, ਸ਼ੂਗਰ ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਅਤੇ ਨਵਾਂਸ਼ਹਿਰ ਪਾਵਰ ਪਲਾਂਟ ਦੇ ਸਥਾਨਕ ਅਧਿਕਾਰੀ ਸ਼ਾਮਲ ਸਨ।

ਇਸ ਕਮੇਟੀ ਦੇ ਮੈਂਬਰਾਂ ’ਚ ਗੁਰਚਰਨ ਅਰੋੜਾ, ਪਰਵੀਨ ਭਾਟੀਆ, ਰਵਿੰਦਰ ਸੋਬਤੀ, ਗੁਰਪਾਲ ਸਿੰਘ ਕਾਹਲੋਂ, ਪਰਮਿੰਦਰ ਬੱਤਰਾ, ਸੰਦੀਪ ਮੁਰਗਈ, ਵਿਵੇਕ ਮਾਰਕੰਡਾ, ਜਸਬੀਰ ਦੀਪ, ਕੁਲਵਿੰਦਰ ਵੜੈਚ, ਲਲਿਤ ਮੋਹਨ ਪਾਠਕ ਅਤੇ ਪੂਨਮ ਮਾਣਿਕ ਹਨ, ਜੋ ਕਿ ਸੁਆਹ ਤੋਂ ਉਤਪੰਨ ਮੁਸ਼ਕਿਲਾਂ ਅਤੇ ਇਸ ਦੀ ਮਾਤਰਾ ਦਾ ਮੁਲਾਂਕਣ ਕਰੇਗੀ। ਕਮੇਟੀ ਸੋਮਵਾਰ ਨੂੰ ਸ਼ਾਮ 4 ਵਜੇ ਹੋਣ ਵਾਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ। 

ਇਸੇ ਤਰ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇੱਕ ਟੀਮ ਪਾਵਰ ਪਲਾਂਟ ਦੇ ਅਧਿਕਾਰੀਆਂ ਵੱਲੋਂ 5 ਜਨਵਰੀ 2023 ਨੂੰ ਐੱਸ.ਡੀ.ਐੱਮ. ਅੱਗੇ ਕੀਤੇ ਗਏ ਦਾਅਵੇ ਦੀ ਪੁਸ਼ਟੀ ਕਰੇਗੀ ਕਿ ਇਸ ਮੁੱਦੇ ਦਾ ਹੱਲ ਕਰ ਲਿਆ ਗਿਆ ਹੈ ਅਤੇ ਉਸੇ ਦਿਨ ਦੁਪਹਿਰ 12 ਵਜੇ ਤੱਕ ਮੀਟਿੰਗ ਤੋਂ ਪਹਿਲਾਂ ਆਪਣੀ ਰਿਪੋਰਟ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇਗੀ ਕਿ 3 ਜਨਵਰੀ ਮੁਰੰਮਤ ਤੋਂ ਬਾਅਦ ਰਾਖ ਦੀ ਮਾਤਰਾ ਦੀ ਸਥਿਤੀ ਕੀ ਹੈ।

ਸਹਿਕਾਰੀ ਖੰਡ ਮਿੱਲ ਦੇ ਜਨਰਲ ਮੈਨੇਜਰ ਸੁਰਿੰਦਰ ਪਾਲ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖੰਡ ਮਿੱਲ ਆਪਣਾ ਪਿੜਾਈ ਸੀਜ਼ਨ ਚਲਾਉਣ ਲਈ ਬਿਜਲੀ ਅਤੇ ਭਾਫ਼ ਲਈ ਇਸ 3.5 ਮੈਗਾਵਾਟ ਸਮਰੱਥਾ ਵਾਲੇ ਪਲਾਂਟ ’ਤੇ ਪੂਰੀ ਤਰ੍ਹਾਂ ਨਿਰਭਰ ਹੈ।  ਜੇਕਰ ਪ੍ਰਸ਼ਾਸਨ ਪਾਵਰ ਪਲਾਂਟ ਬੰਦ ਕਰਨ ਦਾ ਕੋਈ ਫੈਸਲਾ ਲੈਂਦਾ ਹੈ ਤਾਂ ਇਸ ਨਾਲ ਮਿੱਲ ’ਚ ਪਿੜਾਈ ਦਾ ਕੰਮ ਠੱਪ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵੇਲੇ ਮਿੱਲ ਯਾਰਡ ਵਿੱਚ ਗੰਨੇ ਦੀਆਂ 260 ਟਰਾਲੀਆਂ ਰੋਜ਼ਾਨਾ ਪਿੜਾਈ ਲਈ ਆ ਰਹੀਆਂ ਹਨ। 

ਮੌਜੂਦਾ ਸੀਜ਼ਨ ਮਾਰਚ ਤੱਕ ਪੂਰਾ ਹੋਵੇਗਾ ਅਤੇ ਇਸ ਲਈ, ਇਸ ਸਥਿਤੀ ਵਿੱਚ ਪਲਾਂਟ ਦਾ ਲੰਬਾ ਸਮਾਂ ਬੰਦ ਹੋਣਾ, ਜਿਸਦੀ ਘੱਟੋ ਘੱਟ 10 ਦਿਨਾਂ ਦੀ ਸੰਭਾਵਨਾ/ਅਨੁਮਾਨ ਹੈ, ਵਧੇਰੇ ਸਮੱਸਿਆ ਵਾਲਾ ਹੋਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਵਰ ਪਲਾਂਟ ਨੂੰ ਬੰਦ ਕਰਨ ਦਾ ਕੋਈ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਉਕਤ ਸਾਰੀ ਸਥਿਤੀ ਅਤੇ ਕਿਸਾਨ ਹਿੱਤਾਂ ਦਾ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਾਵਰ ਪਲਾਂਟ ਦੇ ਸਥਾਨਕ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਉਹ ਸੋਮਵਾਰ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਮੁਰੰਮਤ ਦੇ ਲੋੜੀਂਦੇ ਸਮੇਂ ਦਾ ਮੁਲਾਂਕਣ ਕਰਨ ਅਤੇ ਲਿਖਤੀ ਰੂਪ ਵਿੱਚ ਦੇਣ ਕਿ ਉਹ ਕਿਸ ਸਮੇਂ ਤੋਂ ਸਵਾਹ ਦੀ ਸਮੱਸਿਆ ਦੇ ਨਿਪਟਾਰੇ ਲਈ ਪਲਾਂਟ ਬੰਦ ਕਰਨਾ ਚਾਹੁੰਦੇ ਹਨ। ਉਨ੍ਹਾਂ ਪਲਾਂਟ ਅਧਿਕਾਰੀਆਂ ਨੂੰ ਸੋਮਵਾਰ ਦੀ ਮੀਟਿੰਗ ਵਿੱਚ ਕੋ-ਜਨਰੇਸ਼ਨ ਪਲਾਂਟ ਦੇ ਡਾਇਰੈਕਟਰਾਂ ਦੀ ਹਾਜ਼ਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਿੱਲ ’ਚ ਲੱਗੇ ਪਾਵਰ ਪਲਾਂਟ ਤੋਂ ਉਤਪੰਨ ਰਾਖ ਦੀ ਇਸ ਸਮੱਸਿਆ ਨੂੰ ਹੱਲ ਕਰਨ ’ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਦਰਪੇਸ਼ ਇਸ ਰਾਖ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਉਣ ਲਈ ਵਚਨਬੱਧ ਹਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD