Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਮੂਨੀਆ ਦੇ ਲੱਛਣ ਆਉਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਕੀਤੀ ਜਾਵੇ ਪਹੁੰਚ - ਸਿਵਲ ਸਰਜਨ

ਸਿਹਤ ਵਿਭਾਗ ਨੇ ਨਮੂਨੀਆ ਤੋਂ ਬਚਾਅ ਲਈ ਜਾਗਰੂਕਤਾ ਸਮੱਗਰੀ ਜਾਰੀ ਕੀਤੀ

Health, Civil Surgeon, Civil Surgeon Ferozpur

Web Admin

Web Admin

5 Dariya News

ਫਿਰੋਜ਼ਪੁਰ , 06 Jan 2023

Last updated on: Jan 06, 2023, 00:00 IST

ਨਮੂਨੀਆ ਫੇਫੜਿਆਂ ਵਿੱਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ ਇਹ ਇੱਕ ਗੰਭੀਰ ਬੀਮਾਰੀ ਹੈ। ਇਹ ਦੇਸ਼ ਵਿੱਚ 05 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਮੌਤ ਦੇ ਵੱਡੇ ਕਾਰਨਾਂ ਵਿੱਚੋਂ ਇੱਕ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਸਾਂਸ ਪ੍ਰੋਗਰਾਮ ਅਧੀਨ ਨਮੂਨੀਆ ਤੋਂ ਬਚਾਅ ਲਈ ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਕੀਤਾ।ਇਸ ਮੌਕੇ ਨਮੂਨੀਆ ਬੀਮਾਰੀ ਦੇ ਲੱਛਣਾਂ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੰਘ/ਜੁਕਾਮ ਦਾ ਵੱਧਣਾ, ਬੱਚੇ ਦਾ ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧੱਸਣਾ ਅਤੇ ਤੇਜ ਬੁਖਾਰ ਹੋਣਾ ਆਦਿ ਨਮੂਨੀਆ ਦੇ ਲੱਛਣ ਹੋ ਸਕਦੇ ਹਨ। 

ਇਸ ਤੋਂ ਇਲਾਵਾ ਬੱਚੇ ਦਾ ਖਾਣਾ ਪੀਣਾ ਘੱਟ ਹੋਣਾ, ਝਟਕੇ ਆਉਣਾ ਅਤੇ ਸੁਸਤੀ ਜਾਂ ਜਿਆਦਾ ਨੀਂਦ ਵੀ ਨਮੂਨੀਆ ਦੇ ਗੰਭੀਰ ਲੱਛਣ ਹੋ ਸਕਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੱਤੀ ਕਿ ਨਮੂਨੀਆ ਦੇ ਲੱਛਣ ਨਜ਼ਰ ਆਉਣ ‘ਤੇ ਘਰੇਲੂ ਇਲਾਜ ਵਿੱਚ ਸਮਾਂ ਨਹੀ ਗਵਾਉਣਾ ਚਾਹੀਦਾ ਅਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਿਵਲ ਸਰਜਨ ਨੇ ਕਿਹਾ ਕਿ ਪ੍ਰਦੂਸ਼ਿਤ ਵਾਤਾਵਰਣ, ਮੌਸਮ ਬਦਲਾਅ, ਪੌਸ਼ਟਿਕ ਆਹਾਰ ਦੀ ਕਮੀ, ਘਟੀ ਹੋਈ ਇਮਊਨਿਟੀ ਆਦਿ ਸਥਿਤੀਆਂ ਵਿੱਚ ਨਮੂਨੀਆ ਹੋਣ ਦੀ ਸੰਭਾਵਾਨਾ ਵੱਧ ਜਾਂਦੀ ਹੈ। 

ਉਨ੍ਹਾਂ ਨਮੂਨੀਆ ਤੋਂ ਬਚਾਅ ਬਾਰੇ ਦੱਸਦਿਆਂ ਕਿਹਾ ਕਿ ਸਰਦੀ ਵਿੱਚ ਬੱਚੇ ਦੇ ਸ਼ਰੀਰ ਨੂੰ ਚੰਗੀ ਤਰਾਂ ਢੱਕ ਕੇ ਰੱਖਿਆ ਜਾਵੇ, ਊਨੀ ਕਪੜੇ ਪਹਿਣਾਏ ਜਾਣ ਅਤੇ ਬੱਚਿਆਂ ਨੂੰ ਨੰਗੇ ਪੈਰੀ ਨਾ ਘੁੰਮਣ ਦਿੱਤਾ ਜਾਵੇ। ਪੀਣ ਦਾ ਪਾਣੀ ਢੱਕ ਕੇ ਰੱਖਣ ਤੋਂ ਇਲਾਵਾ ਖਾਣਾ ਪਕਾਉਣ, ਖਵਾਉਣ ਅਤੇ ਪਖਾਣਾ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਤੇ ਜਾਣ। ਕਿਉਂਕਿ ਇਹ ਰੋਗ  ਨਮੂਨੀਆਂ ਰੋਗੀ ਦੇ ਖੰਘਣ/ਛਿੱਕਣ ਨਾਲ ਹਵਾ ਵਿੱਚ ਫੈਲਦਾ ਹੈ ਇਸ ਲਈ ਸਾਧਾਰਨ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆਂ ਜਾਵੇ। ਇਸ ਤੋਂ ਇਲਾਵਾ ਘਰਾਂ ਵਿੱਚ ਧੁਆਂ ਨਾ ਹੋਣ ਦਿਓ ਅਤੇ ਖਿੜਕੀਆਂ ਥੋੜੀਆਂ ਖੁੱਲੀਆਂ ਰੱਖਿਆਂ ਜਾਣ।

ਇਸ ਦੌਰਾਨ ਜ਼ਿਲਾ ਟੀਕਾਕਰਨ ਅਧਿਕਾਰੀ ਡਾ: ਮੀਨਾਕਸ਼ੀ ਅਬਰੋਲ ਨੇ ਜਾਣਕਾਰੀ ਦਿੱਤੀ ਬੱਚਿਆਂ ਨੂੰ ਨਿਊਮੋਕੋਕਲ ਨਿਮੋਨੀਆ ਤੋਂ ਬਚਾਅ ਲਈ ਨਿਯਮਿਤ ਟੀਕਾਕਰਨ ਵਿੱਚ ਨਿਊਮੋਕੋਕਲ ਕੰਜੂਗੇਟ ਵੈਕਸੀਨ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਿਮੋਨੀਆ ਅਤੇ ਹੋਰ ਮਾਰੂ ਰੋਗਾਂ ਬਚਾਅ ਲਈ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾੳਣਾ ਚਾਹੀਦਾ ਹੈ। ਇਸ ਤੋਂ ਇਲਾਵਾ ਬੱਚੇ ਨੂੰ ਜਨਮ ਦੇ ਪਹਿਲੇ ਘੰਟੇ ਵਿੱਚ ਸਤਨਪਾਨ ਸ਼ੁਰੂ ਕਰਵਾਉਣ, ਜਨਮ ਤੋਂ ਪਹਿਲੇ ਛੇ ਮਹੀਨੇ ਸਿਰਫ ਮਾਂ ਦਾ ਦੁੱਧ ਪਿਲਾਉਣ ਨਾਲ ਬੱਚਿਆਂ ਬਹੁਤ ਸਾਰੇ ਲਾਗ ਆਧਾਰਤ ਰੋਗਾਂ ਤੋਂ ਬਚਾਇਆ ਜਾ ਸਕਦਾ ਹੈ।

ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਦੀਪਤੀ ਅਰੋੜਾ, ਡਾ. ਸੋਨੀਆਂ ਚੌਧਰੀ, ਮਾਸ ਮੀਡੀਆ ਅਫਸਰ ਰੰਜੀਵ ਅਤੇ ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ ਆਦਿ ਹਾਜ਼ਰ ਸਨ।

 

Tags: Health , Civil Surgeon , Civil Surgeon Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD