Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੇ,ਵੀ,ਕੇ ਰੋਪੜ ਨੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਵਿੱਚ ਆਪਣੀ ਪ੍ਰਗਤੀ ਅਤੇ ਕਾਰਜ ਯੋਜਨਾ ਦਾ ਖੁਲਾਸਾ ਕੀਤਾ

KVK Ropar, Ropar, Rupnagar

Web Admin

Web Admin

5 Dariya News

ਰੂਪਨਗਰ , 06 Jan 2023

Last updated on: Jan 06, 2023, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਆਪਣੀ ਸਾਲਾਨਾ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਮੀਟਿੰਗ ਵਿੱਚ ਆਪਣੇ ਕਾਰਜਾਂ ਅਤੇ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ।ਇਸ ਮੀਟਿੰਗ ਦੀ ਅਗਵਾਈ ਵਧੀਕ ਡਾਇਰੈਕਟਰ ਐਕਸਟੇਸ਼ਨ ਐਜੂਕੇਸ਼ਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਡਾ: ਗੁਰਜਿੰਦਰ ਪਾਲ ਸਿੰਘ ਸੋਢੀ, ਵਲੋਂ ਕੀਤੀ ਗਈ ਜਿਸ ਵਿੱਚ ਅਡੀਸ਼ਨਲ ਡਾਇਰੈਕਟਰ ਖੋਜ (ਫਸਲ ਸੁਧਾਰ) ਡਾ. ਜੀ.ਐਸ. ਮਾਂਗਟ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।

ਡਾ. ਗੁਰਜਿੰਦਰ ਪਾਲ ਸਿੰਘ ਸੋਢੀ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿਸਾਨ ਵੀਰਾਂ ਨੂੰ ਸਰੋਤ ਸੰਭਾਲ ਤਕਨੀਕਾਂ ਪ੍ਰਤੀ ਉਤਸ਼ਾਹਿਤ ਹੋਣ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤ ਪ੍ਰਬੰਧਨ ਲਈ ਪੀਏਯੂ ਦੀਆਂ ਵੱਖ-ਵੱਖ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕੇ.ਵੀ.ਕੇ ਦੇ ਵਿਗਿਆਨੀਆਂ ਨੂੰ ਜ਼ਿਲ੍ਹਾ ਰੋਪੜ ਦੇ ਪਿੰਡਾਂ ਵਿੱਚ ਇਸ ਦੇ ਪ੍ਰਸਾਰ ਲਈ ਗਤੀਵਿਧੀਆਂ ਕਰਨ ਲਈ ਆਦੇਸ਼ ਦਿੱਤੇ।

ਡਾ.ਜੀ.ਐਸ.ਮਾਂਗਟ ਨੇ ਫਸਲਾਂ ਦੀ ਵਿਭਿੰਨਤਾ 'ਤੇ ਜ਼ੋਰ ਦਿੱਤਾ ਅਤੇ ਕਿਸਾਨਾਂ ਨੂੰ ਤੇਲ ਬੀਜਾਂ, ਦਾਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਬਿਹਤਰ ਆਰਥਿਕ ਲਾਭ ਲਈ ਏਕੀਕ੍ਰਿਤ ਖੇਤੀ ਪ੍ਰਣਾਲੀ, ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਨੂੰ ਅਪਣਾਉਣ ਲਈ ਵੀ ਕਿਹਾ।ਡਾ. ਮਨਮੋਹਨਜੀਤ ਸਿੰਘ ਨੇ ਮੀਟਿੰਗ ਵਿੱਚ ਇਸ ਖੇਤਰ ਵਿੱਚ ਖੇਤੀ ਜੰਗਲਾਤ (ਐਗਰੋਫੋਰੈਸਟਰੀ) ਦੀ ਮਹੱਤਤਾ ਅਤੇ ਦਾਇਰੇ ਬਾਰੇ ਚਾਨਣਾ ਪਾਇਆ ਅਤੇ ਚਿਕਿਤਸਕ ਅਤੇ ਖੁਸ਼ਬੂਦਾਰ ਪੌਦਿਆਂ ਦੀ ਕਾਸ਼ਤ ਦੀ ਲੋੜ ਸੰਬੰਧੀ ਤੱਥਾਂ ਨੂੰ ਉਜਾਗਰ ਕੀਤਾ।

ਡਾ: ਸੰਜੀਵ ਆਹੂਜਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਅਗਲੇ ਸਾਲ ਲਈ ਇੱਕ ਪ੍ਰਭਾਵਸ਼ਾਲੀ ਸਿਖਲਾਈ ਸਮਾਂ-ਸਾਰਣੀ ਤਿਆਰ ਕਰਨ ਲਈ ਸਾਰੇ ਹਾਊਸ ਤੋਂ ਸੁਝਾਅ ਲੈਣ ਲਈ ਸਾਲ 2023-24 ਲਈ ਕੇ.ਵੀ.ਕੇ. ਦੀ ਪ੍ਰਸਤਾਵਿਤ ਕਾਰਜ ਯੋਜਨਾ ਪੇਸ਼ ਕੀਤੀ।ਡਾ: ਅਪਰਨਾ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ ਪੈਦਾਵਰ) ਨੇ ਕਾਰਵਾਈ ਰਿਪੋਰਟ ਪੇਸ਼ ਕੀਤੀ। ਡਾ: ਸਤਬੀਰ ਸਿੰਘ, ਡਿਪਟੀ ਡਾਇਰੈਕਟਰ ਕੇ.ਵੀ.ਕੇ, ਰੋਪੜ ਨੇ ਕੇ.ਵੀ.ਕੇ ਰੋਪੜ ਦੀ 2022-23 ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ।

ਪੇਸ਼ਕਾਰੀ ਸੈਸ਼ਨ ਤੋਂ ਬਾਅਦ ਐਸ.ਏ.ਸੀ. ਮੈਂਬਰਾਂ ਦੁਆਰਾ ਇੱਕ ਪ੍ਰਭਾਵਸ਼ਾਲੀ ਵਿਚਾਰ ਚਰਚਾ ਕੀਤੀ ਗਈ। ਐਸ.ਏ.ਸੀ. ਮੈਂਬਰਾਂ ਨੇ ਮੌਜੂਦਾ ਮੁੱਦਿਆਂ ਜਿਵੇਂ ਕਿ ਪਾਣੀ ਅਤੇ ਸਰੋਤਾਂ ਦੀ ਸੰਭਾਲ, ਸੀ.ਆਰ.ਐਮ., ਪੇਂਡੂ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਸਿਖਲਾਈ ਦੀਆਂ ਲੋੜਾਂ ਆਦਿ ਸੰਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ।

ਕੇ.ਵੀ.ਕੇ. ਦੁਆਰਾ ਪ੍ਰਕਾਸ਼ਿਤ 'ਬੀਜ ਉਤਪਾਦਨ', 'ਪੋਪਲਰ ਨਰਸਰੀ ਕਾਸ਼ਤ' ਅਤੇ 'ਪੋਲਟਰੀ ਫਾਰਮਿੰਗ' ਬਾਰੇ ਤਿੰਨ ਸਿਖਲਾਈ ਮੈਨੂਅਲ ਜਾਰੀ ਕੀਤੇ ਗਏ। ਇਸ ਮੌਕੇ ਡਾ.ਜੀ.ਪੀ.ਐਸ ਸੋਢੀ ਅਤੇ ਡਾ.ਜੀ.ਐਸ.ਮਾਂਗਟ ਵੱਲੋਂ ਕੇ.ਵੀ.ਕੇ. ਕੈਂਪਸ ਵਿਖੇ ਵਰਮੀਕੰਪੋਸਟ ਯੂਨਿਟ ਦਾ ਉਦਘਾਟਨ ਵੀ ਕੀਤਾ ਗਿਆ। ਡਿਪਟੀ ਡਾਇਰੈਕਟਰ ਡਾ: ਐਮ.ਐਸ. ਬੌਂਸ, ਕੇ.ਵੀ.ਕੇ. ਲੰਗੜੋਆ ਅਤੇ ਡਿਪਟੀ ਡਾਇਰੈਕਟਰ ਕੇ.ਵੀ.ਕੇ. ਮੋਹਾਲੀ ਡਾ: ਬੀ.ਐਸ. ਖੱਢਾ ਵੀ ਇਸ ਮੌਕੇ ਹਾਜ਼ਰ ਸਨ।

ਮੀਟਿੰਗ ਦੀ ਸ਼ੁਰੂਆਤ ਡਾ: ਸਤਬੀਰ ਸਿੰਘ, ਡਿਪਟੀ ਡਾਇਰੈਕਟਰ (ਟੀ.ਆਰ.ਜੀ.), ਕੇ.ਵੀ.ਕੇ, ਰੋਪੜ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਮੌਕੇ ਸਬੰਧਤ ਵਿਭਾਗਾਂ ਦੇ 30 ਅਧਿਕਾਰੀਆਂ, ਅਗਾਂਹਵਧੂ ਕਿਸਾਨ ਅਤੇ ਕਿਸਾਨ ਔਰਤਾਂ ਨੇ ਹਾਜ਼ਰ ਸਨ।

 

Tags: KVK Ropar , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD