Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ

ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bhopal

Web Admin

Web Admin

5 Dariya News

ਭੋਪਾਲ , 07 Jan 2023

Last updated on: Jan 07, 2023, 00:00 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ 'ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ। ਜਿੰਪਾ ਨੇ ਇਹ ਮੰਗ ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਆਪਣੇ ਸੰਬੋਧਨ ਦੌਰਾਨ ਕੀਤੀ ਜਿੱਥੇ ਗਜੇਂਦਰ ਸ਼ੇਖਾਵਤ ਸਮੇਤ ਵੱਖ-ਵੱਖ ਸੂਬਿਆਂ ਦੇ ਮੰਤਰੀ ਹਾਜ਼ਰ ਸਨ।  

ਭੋਪਾਲ ਵਿਖੇ ਹੋਈ ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਸੀ ਜਿਸ ਵਿਚ ਕਈ ਸੂਬਿਆਂ ਦੇ ਮੰਤਰੀਆਂ, ਮਾਹਰਾਂ ਅਤੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕੀਤੀ। ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੀਣ ਵਾਲੇ ਸਾਫ ਪਾਣੀ 'ਤੇ ਸਰਕਾਰ ਨੇ ਖਾਸ ਤਵੱਜੋਂ ਦਿੱਤੀ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਭਗਵੰਤ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਫਿਕਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਸਿਆਸਤ ਵਿਚ ਆਏ ਵੀ ਨਹੀਂ ਸੀ ਉਹ ਉਦੋਂ ਵੀ ਉਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਚੁੱਕਦੇ ਸਨ ਜਿੱਥੇ ਜਿੱਥੇ ਪੀਣ ਵਾਲੇ ਸ਼ੁੱਧ ਪਾਣੀ ਨਾਲ ਲੋਕ ਜੂਝ ਰਹੇ ਸਨ।

ਜਿੰਪਾ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਤਾਂ ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਗਾਈ ਕਿ ਅਜਿਹੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਜਿੱਥੇ ਜ਼ਮੀਨੀ ਪਾਣੀ ਸ਼ੁੱਧ ਅਤੇ ਪੀਣਯੋਗ ਨਹੀਂ ਹੈ। ਅਜਿਹੇ ਸਾਰੇ ਇਲਾਕਿਆਂ ਦੇ ਬੰਦ ਪਏ ਆਰ.ਓ. ਦੋਬਾਰਾ ਚਲਵਾਏ ਗਏ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੀ ਪੰਜਾਬ ਦੇ 34.26 ਲੱਖ ਪੇਂਡੂ ਘਰਾਂ 'ਚੋਂ 34.24 ਲੱਖ ਘਰਾਂ ਵਿਚ ਪਾਈਪਾਂ ਰਾਹੀਂ ਪੀਣਯੋਗ ਪਾਣੀ ਪਹੁੰਚਾ ਦਿੱਤਾ ਗਿਆ ਹੈ ਅਤੇ ਇਹ ਦਰ 99.94 ਫੀਸਦੀ ਬਣਦੀ ਹੈ।ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪਾਣੀ ਦੀ ਕੁਆਲਿਟੀ ਦਾ ਜ਼ਿਕਰ ਕਰਦਿਆਂ ਜਿੰਪਾ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। 

ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਪਾਣੀ ਸੁਧਾਰ ਲਈ ਪੰਜਾਬ 'ਚ ਸਥਾਪਤ ਲੈਬੋਟਰੀਆਂ ਅਤੇ ਹੋਰ ਸਾਧਨਾਂ ਰਾਹੀਂ ਵੱਡੇ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਹਾਲੇ ਹੋਰ ਵੀ ਯਤਨਾਂ ਦੀ ਲੋੜ ਹੈ।

ਸੈਮੀਨਾਰ ਦੀ ਥੀਮ 'ਵਾਟਰ ਵਿਜ਼ਨ 2047' ਬਾਬਤ ਬੋਲਦਿਆਂ ਜਿੰਪਾ ਨੇ ਕਿਹਾ ਕਿ ਅਗਲੇ 25 ਸਾਲਾਂ ਲਈ ਪਾਣੀ ਸਬੰਧੀ ਇਕ ਖਾਕਾ ਤਿਆਰ ਕਰਨਾ ਅਤੇ ਭਵਿੱਖ ਲਈ ਸੋਚਣਾ ਬਹੁਤ ਜ਼ਰੂਰੀ ਤੇ ਅਹਿਮ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸਭ ਤੋਂ ਅਹਿਮ ਨਿਆਮਤ ਪਾਣੀ ਬਾਰੇ ਇਸ ਤਰ੍ਹਾਂ ਦੀ ਪਹਿਲਕਦਮੀ ਕੌਮੀ ਪੱਧਰ 'ਤੇ ਪਹਿਲਾਂ ਕਦੇ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਣੀ ਦੀ ਅਹਿਮੀਅਤ ਨੂੰ ਸਮਝਦੇ ਹੋਏ ਲੋਕਾਂ ਨੂੰ ਵੀ ਇਸ ਦੀ ਵਰਤੋਂ ਬਾਰੇ ਗੰਭੀਰ ਹੋਣਾ ਪਵੇਗਾ। 

ਉਨ੍ਹਾਂ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਇਸ ਸੈਮੀਨਾਰ ਲਈ ਕੀਤੀ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਮੰਗਾਂ ਲਈ ਵੀ ਸਹਿਯੋਗ ਕਰੇਗੀ।ਇਸ ਦੌਰਾਨ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਬਾਬਤ ਇਕ ਪੇਸ਼ਕਾਰੀ ਵੀ ਦਿੱਤੀ ਗਈ ਜਿਸ ਵਿਚ ਦਰਸਾਇਆ ਗਿਆ ਕਿ ਪੰਜਾਬ ਸੂਬਾ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ਾਮਲ ਹੈ ਜਿੱਥੇ ਨਹਿਰੀ/ਦਰਿਆਈ ਪਾਣੀਆਂ ਨੂੰ ਸੋਧ ਕੇ ਲੋਕਾਂ ਦੇ ਪੀਣ ਲਈ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਦੀ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਵੀ ਹਾਜ਼ਰ ਸਨ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਿਚ ਸਕੱਤਰ ਹਨ। ਪੰਜਾਬ ਵਫਦ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮੁੱਖ ਇੰਜੀਨੀਅਰ ਜੇਜੇ ਗੋਇਲ ਅਤੇ ਨਿਗਰਾਨ ਇੰਜੀਨੀਅਰ ਰਜੇਸ਼ ਦੂਬੇ ਵੀ ਸ਼ਾਮਲ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bhopal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD