Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਦੁੱਖ ਵਿੱਚ ਨਰਾਸ ਨਾ ਹੋਵੋ, ਉਹ ਮਾਲਕ ਆਪ ਕਿਸੇ ਨਾ ਕਿਸੇ ਅਪਣੇ ਬੰਦੇ ਨੂੰ ਆਪ ਤੱਕ ਮਦਦ ਦੇ ਲਈ ਭੇਜਦਾ ਹੈ-ਡਿਪਟੀ ਕਮਿਸਨਰ

ਤਿੰਨ ਬੱਚੀਆਂ ਦੀ ਪੜਾਈ ਲਈ ਡਿਪਟੀ ਕਮਿਸਨਰ ਪਠਾਨਕੋਟ ਦੇ ਐਨ.ਆਰ.ਆਈ. ਦੋਸਤਾਂ ਦਿੱਤੀ ਇੱਕ ਲੱਖ ਦੱਸ ਹਜਾਰ ਰੁਪਏ ਦੀ ਰਾਸੀ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 07 Jan 2023

Last updated on: Jan 07, 2023, 00:00 IST

ਬੰਦੇ ਨੂੰ ਕਦੇ ਵੀ ਨਿਰਾਸ ਨਹੀਂ ਹੋਣਾ ਚਾਹੀਦਾ ਅਗਰ ਅੱਜ ਕੋਈ ਮੁਸੀਬਤ,ਪ੍ਰੇਸਾਨੀ, ਕਿਸੇ ਤਰ੍ਹਾਂ ਦਾ ਕੋਈ ਦੁੱਖ ਜਿੰਦਗੀ ਵਿੱਚ ਪੈ ਜਾਂਦਾ ਹੈ ਤਾਂ ਉਸ ਪਰਮਾਤਮਾ ਨਾਲ ਨਰਾਜਗੀ ਜਾਹਿਰ ਨਹੀਂ ਕਰਨੀ ਚਾਹੀਦੀ, ਸਗੋਂ ਉਸ ਦਾ ਭਾਣਾ ਮੰਨ ਕੇ ਉਸ ਨੂੰ ਸਵੀਕਾਰ ਕਰੋ, ਉਸ ਦਾ ਕੋਈ ਨਾ ਕੋਈ ਹੱਲ ਕੱਢਣ ਦੇ ਲਈ ਉਹ ਪਰਮਾਤਮਾ ਕਿਸੇ ਨਾ ਕਿਸੇ ਰੁਪ ਵਿੱਚ ਅਪਣੇ ਬੰਦਿਆਂ ਨੂੰ ਭੇਜਦਾ ਹੈ। ਇਕ ਇਸ ਤਰ੍ਹਾਂ ਦੀ ਹੀ ਗੱਲ ਸੱਚ ਹੁੰਦੀ ਜਾ ਰਹੀ ਹੈ ਜਿਲ੍ਹਾ ਪਠਾਨਕੋਟ ਵਿੱਚ।

ਜਿਲ੍ਹਾ ਪਠਾਨਕੋਟ ਦਾ ਰਹਿਣ ਵਾਲਾ ਗੁਰਮੀਤ ਸਿੰਘ ਜਿਸ ਤੇ ਇਕ ਸਮੇਂ ਦੋਰਾਨ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਮਾਤਮਾਂ ਨੇ ਉਨ੍ਹਾਂ ਦੇ ਘਰ ਤਿੰਨ-ਤਿੰਨ ਅੋਲਾਦਾਂ ਦੀ ਬਖਸੀਸ ਕੀਤੀ ਪਰ ਤਿੰਨੋਂ ਲੜਕੀਆਂ ਨਾ ਤਾਂ ਸੁਣ ਸਕਦੀਆਂ ਸਨ ਅਤੇ ਨਾ ਹੀ ਬੋਲ ਸਕਦੀਆਂ ਸਨ। ਅਜਿਹੀ ਸਥਿਤੀ ਵਿੱਚ ਗੁਰਮੀਤ ਸਿੰਘ ਦਾ ਮਨ ਬਹੁਤ ਨਿਰਾਸ ਰਹਿਣ ਲੱਗਾ ਅਤੇ ਇੱਕ ਦਿਨ ਪ੍ਰਮਾਤਮਾਂ ਨੇ ਅਪਣੇ ਕੂਝ ਬੰਦਿਆ ਨੂੰ ਉਸ ਦੀ ਸਹਾਇਤਾਂ ਦੇ ਲਈ ਅੱਗੇ ਭੇਜਿਆ ਜਿਨ੍ਹਾਂ ਨੇ ਗੁਰਮੀਤ ਦੀ ਬਾਂਹ ਫੜੀ ਅਤੇ ਅੱਜ ਗੁਰਮੀਤ ਦੀਆਂ ਧੀਆਂ ਉਸ ਦੇ ਬੋਝ ਨਹੀਂ ਹਨ ਅਤੇ ਉਹ ਅਪਣੀਆਂ ਤਿੰਨੋਂ ਬੱਚੀਆਂ ਨੂੰ ਜਲੰਧਰ ਵਿਖੇ ਸਥਿਤ ਸਪੈਸਲ ਸਕੂਲ ਅੰਦਰ ਪੜ੍ਹਾ ਰਿਹਾ ਹੈ।

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਬਹੁਤ ਹੀ ਖਾਸ ਦੋਸਤ ਜੋ ਕਿ ਵਿਦੇਸ ਵਿੱਚ ਰਹਿੰਦੇ ਹਨ। ਉਨ੍ਹਾਂ ਗੁਰਮੀਤ ਸਿੰਘ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਗੁਰਮੀਤ ਸਿੰਘ ਦੀ ਸਹਾਇਤਾਂ ਦੇ ਲਈ ਅੱਗੇ ਆਉਂਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਐਨ.ਆਰ.ਆਈ. ਦੋਸਤ ਮਿਸਟਰ ਮਾਲ ਅਤੇ ਕਰਨਲ ਤੂਰ ਜਿਨ੍ਹਾਂ ਵੱਲੋਂ ਤਿੰਨੋਂ ਬੱਚੀਆਂ ਦਾ ਖਰਚ ਉਠਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਇੱਕ ਲੱਖ ਦੱਸ ਹਜਾਰ ਰੁਪਏ ਦਾ ਚੈਕ ਗੁਰਮੀਤ ਸਿੰਘ ਦੇ ਲਈ ਭੇਜਿਆ ਸੀ ਜੋ ਕਿ ਉਨ੍ਹਾਂ ਦੀਆਂ ਤਿੰਨ ਬੱਚੀਆਂ ਦੀ ਪੜਾਈ ਦਾ ਇੱਕ ਸਾਲ ਦਾ ਖਰਚ ਹੈ । ਉਨ੍ਹਾਂ ਦੱਸਿਆ ਕਿ ਅੱਜ ਉਹ ਚੈਕ ਗੁਰਮੀਤ ਸਿੰਘ ਨੂੰ ਦੇ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਦੋਸਤਾਂ ਵੱਲੋਂ ਇਹ ਭਰੋਸਾ ਦਿਲਾਇਆ ਗਿਆ ਹੈ ਕਿ ਭਵਿੱਖ ਅੰਦਰ ਵੀ ਉਹ ਇਨ੍ਹਾਂ ਦੀ ਸਹਾਇਤਾ ਦੇ ਲਈ ਤਿਆਰ ਰਹਿਣਗੇ। ਗੁਰਮੀਤ ਸਿੰਘ ਨੇ ਇਸ ਆਰਥਿਕ ਸਹਾਇਤਾ ਦੇ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਅਤੇ ਉਨ੍ਹਾਂ ਦੇ ਐਨ.ਆਰ.ਆਈ. ਦੋਸਤਾਂ ਦਾ ਧੰਨਵਾਦ ਕੀਤਾ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD