Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਐਚ.ਐਚ. ਬ੍ਰਹਮਰਿਸ਼ੀ ਵਿਸ਼ਵਾਤਮਾ ਬਾਵਰਾ ਜੀ ਮਹਾਰਾਜ ਦੇ ਜਨਮ ਦਿਵਸ ਦੇ ਸੰਦਰਭ ਵਿਚ ਅੱਖਾਂ ਦੇ ਕੈਂਪ ਦਾ ਉਦਘਾਟਨ

 DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਅਬੋਹਰ, ਫਾਜ਼ਿਲਕਾ , 07 Jan 2023

Last updated on: Jan 07, 2023, 00:00 IST

ਬ੍ਰਹਮਰਿਸ਼ੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਐਚ.ਐਚ. ਬ੍ਰਹਮਰਿਸ਼ੀ ਵਿਸ਼ਵਾਤਮਾ ਬਾਵਰਾ ਜੀ ਮਹਾਰਾਜ ਦੇ ਜਨਮ ਦਿਵਸ ਦੇ ਸੰਦਰਭ ਵਿਚ ਦੂਜਾ ਅੱਖਾਂ ਦਾ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਬੰਧਕੀ ਬਲਾਕ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸੰਬੋਧਨ ਕਰਦਿਆਂ ਕਿਹਾ ਸਿਖਿਆ ਦੇ ਪ੍ਰਸਾਰ ਅਤੇ ਸਮਾਜ ਸੇਵੀ ਕੰਮਾਂ ਵਜੋਂ ਬ੍ਰਹਮਰਿਸ਼ੀ ਮਿਸ਼ਨ ਬਹੁਤ ਹੀ ਸਾਰਥਕ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਤ ਵਿਸ਼ਵਾਤਮਾ ਬਾਵਰਾ ਜੀ ਮਹਾਰਾਜ ਦੀ ਪ੍ਰੇਰਨਾ ਸਦਕਾ ਬ੍ਰਹਮਰਿਸ਼ੀ ਮਿਸ਼ਨ ਸਮਾਜ ਸੇਵਾ ਦੇ ਖੇਤਰ ਵਜੋਂ ਸ਼ਲਾਘਾਯੋਗ ਕੰਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਬ੍ਰਹਮਰਿਸ਼ੀ ਮਿਸ਼ਨ ਬਚਿਆਂ ਅੰਦਰ ਵਰਤਮਾਨ ਸਿਖਿਆ ਦੇ ਨਾਲ-ਨਾਲ ਨੈਤਿਕ ਸਿਖਿਆ ਵੀ ਪੈਦਾ ਕਰ ਰਿਹਾ ਹੈ।

ਇਸ ਤੋਂ ਇਲਾਵਾ ਬਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਦੀ ਜ਼ੋਤ ਜਗਾਉਣ ਵਿਚ ਅਹਿਮ ਰੋਲ ਅਦਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਬਚੇ ਕਚੀ ਮਿਟੀ ਵਾਂਗ ਹੁੰਦੇ ਹਨ ਅਸੀ ਉਨ੍ਹਾਂ ਨੂੰ ਜ਼ੋ ਸਿਖਾਵਾਂਗੇ ਜਿਸ ਖੇਤਰ ਵਲ ਮੋੜਾਂਗੇ ਉਹ ਹੀ ਸਿਖਣਗੇ ਤੇ ਉਸ ਖੇਤਰ ਵੱਲ ਮੁੜ ਜਾਣਗੇ।ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁਗ ਵਿਚ ਬਚੇ ਮੋਬਾਈਲ ਦੀ ਵਰਤੋਂ ਜਿਆਦਾ ਕਰਨ ਲਗੇ ਪਏ ਹਨ ਜ਼ੋ ਕਿ ਸਾਡੇ ਲਈ ਸਹੀ ਨਹੀਂ ਹੈ। 

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਬਚਿਆਂ ਨਾਲ ਸਮਾਂ ਬਿਤਾਉਣਾ ਚਾਹੀਦਾ ਹੈ ਤੇ ਮੋਬਾਈਲ ਦੀ ਵਰਤੋਂ ਘਟਾਉਂਦਿਆਂ ਹੋਇਆ ਬਚਿਆਂ ਦੀ ਉਰਜਾ ਨੂੰ ਸਹੀ ਕੰਮਾਂ ਵੱਲ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਇਥੇ ਪਹੁੰਚਣ *ਤੇ ਡਿਪਟੀ ਕਮਿਸ਼ਨਰ ਦਾ ਸਵਾਮੀ ਬ੍ਰਹਮਰਿਤਾ ਤੇ ਪ੍ਰਿੰਸੀਪਲ ਸਵਾਮੀ ਸ਼ਰੇਆ ਭਾਰਤੀ ਅਤੇ ਹੋਰ ਪਤਵੰਤਿਆਂ ਨੇ ਸਵਾਗਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਵਿਚ ਬਣੀ ਅਟਲ ਲੈਬ ਦਾ ਵੀ ਨਿਰੀਖਣ ਕੀਤਾ ਅਤੇ ਸਕੂਲ ਵੱਲੋਂ ਚਲਾਈ ਜਾ ਰਹੀ ਗਉਸ਼ਾਲਾ ਵਿਚ ਪਹੁੰਚ ਕੇ ਗਉ ਸੇਵਾ ਵੀ ਕੀਤੀ।

ਇਸ ਮੌਕੇ ਮੇਅਰ ਵਿਮਲ ਠਠਈ, ਡਾ. ਗੌਰੀ ਸ਼ੰਕਰ ਮਿਤਲ, ਫਕੀਰ ਚੰਦ ਗੋਇਲ ਨੇ ਸੰਬੋਧਨ ਦੌਰਾਨ ਬ੍ਰਹਮਰਿਸ਼ੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਸੰਸਥਾਂ ਵੱਲੋਂ ਸਿਖਿਆ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਦੀਦੀ ਬ੍ਰਹਮਰਿਤਾ ਨੇ ਬ੍ਰਹਮਰਿਸ਼ੀ ਮਿਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਹਾਜਰੀਨ ਨਾਲ ਜਾਣਕਾਰੀ ਸਾਂਝੀ ਕੀਤੀ। ਮੰਚ ਦਾ ਸੰਚਾਲਨ ਪ੍ਰਿੰਸੀਪਲ ਸਵਾਮੀ ਸ਼ਰੇਆ ਭਾਰਤੀ ਨੇ ਕੀਤਾ।ਇਸ ਮੌਕੇ ਐਸ.ਐਸ. ਠੱਕਰ, ਰੋਸ਼ਨ ਲਾਲ ਗੁਪਤਾ, ਸੁਰਿੰਦਰ ਕਾਮਰਾ, ਪ੍ਰੋਮਿਲ ਸੇਤੀਆ, ਸਾਹਿਲ ਮਿਤਲ ਅਤੇ ਹੋਰ ਪਤਵੰਤੇ ਸਜਨ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD