Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ ਵਿੱਚ ਫਾਜ਼ਿਲਕਾ ਤੋਂ 31 ਕਿਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗਿ੍ਰਫਤਾਰ

ਗਿ੍ਰਫਤਾਰ ਕੀਤੇ ਨਸਾ ਤਸਕਰ ਭਾਰਤ-ਪਾਕਿ ਸਰਹੱਦ ਰਾਹੀਂ ਤਸਕਰੀ ਰਾਹੀਂ ਲਿਆਂਦੀ ਨਸ਼ਿਆਂ ਦੀ ਖੇਪ ਹਾਸਲ ਕਰਨ ਉਪਰੰਤ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 07 Jan 2023

Last updated on: Jan 07, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ  ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿਤੇ  ਸਾਂਝੇ  ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ , ਹੈਰੋਇਨ ਦੇ 29 ਪੈਕਟ, ਜਿਨਾਂ ਦਾ ਵਜ਼ਨ 31.02 ਕਿਲੋ ਬਣਦਾ ਹੈ, ਸਮੇਤ ਗਿਰਫ਼ਤਾਰ ਕੀਤਾ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਨੀਵਾਰ ਨੂੰ ਇੱਥੇ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਜਵਾਨ ਨੂੰ ਉਸਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲਾ ਫਾਜ਼ਿਲਕਾ , ਸਮੇਤ ਗਿ੍ਰਫਤਾਰ ਕੀਤਾ ਗਿਆ ਹੈ।  ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 1 ਹੁੰਡਈ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ   ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਦੇ ਨਾਲ ਇੱਕ  ਇਕ ਪੂਰਨ ਤਾਲਮੇਲ ਵਾਲੀ ਕਾਰਵਾਈ ਤਹਿਤ  ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਫਾਜ਼ਿਲਕਾ ਪੁਲਿਸ ਨੇ ਸਦਰ ਫਾਜ਼ਿਲਕਾ ਦੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸੀ ਮੁਹਿੰਮ ਚਲਾਈ।  ਤਲਾਸ਼ੀ ਦੌਰਾਨ ਇਕ “ਵਰਨਾ ਕਾਰ ਦੀ ਚੈਕਿੰਗ ਕਰਨ ‘ਤੇ, ਇੱਕ ਸਵਾਰ ਨੇ ਆਈਡੀ ਕਾਰਡ ਦਿਖਾਉਂਦੇ ਹੋਏ ਖ਼ੁਦ ਨੂੰ ਭਾਰਤੀ ਫੌਜ ਦਾ ਜਵਾਨ ਦੱਸਿਆ ਅਤੇ ਜਦੋਂ ਪੁਲਿਸ ਨੇ ਵਾਹਨ ਦੀ ਜਾਂਚ ਕਰਨ ਲਈ ਜੋਰ ਪਾਇਆ ਤਾਂ ਉਹ ਕਾਰ ਭਜਾਕੇ ਲਿਜਾਣ  ਵਿੱਚ ਕਾਮਯਾਬ ਹੋ ਗਏ।

ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਸਾਰੇ ਨਾਕਿਆਂ ਨੂੰ ਮਜਬੂਤ ਕੀਤਾ ਅਤੇ  ਗਾਗਨਕੇ-ਸਮਸਾਬਾਦ ਰੋਡ ਨਕਾਬੰਦੀ ਕਰਕੇ ਦੋਸ਼ੀਆ ਨੂੰ ਕਾਬੂ ਕਰਨ  ‘ਚ ਕਾਮਯਾਬੀ ਹਾਸਿਲ ਕੀਤੀ। ਉਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਗੱਡੀ ਦੀ ਚੈਕਿੰਗ ਕਰਨ ’ਤੇ ਕਾਰ ਵਿੱਚੋਂ 29 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ ਹੈ।

ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ  ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ।  ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ  ਐਫ.ਆਈ.ਆਰ ਨੰ.  7 ਮਿਤੀ 07.01.2023 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ  ਦਰਜ ਕੀਤਾ ਗਿਆ ਹੈ

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD