Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਪਿੰਡ ਵਾਸੀਆਂ ਨਾਲ ਤਿਉਹਾਰ ਮਨਾਉਂਦਿਆਂ ਤਾਜ਼ਾ ਕੀਤੀਆਂ ਬਚਪਨ ਦੀਆਂ ਯਾਦਾਂ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Satauj, Sangrur

Web Admin

Web Admin

5 Dariya News

ਸਤੌਜ (ਸੰਗਰੂਰ) , 08 Jan 2023

Last updated on: Jan 08, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ।ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। 

ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ, ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। 

ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। 

ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ 'ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Satauj , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD