Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ

ਚੇਅਰਮੈਨ ਰਮਨ ਬਹਿਲ ਤੇ ਸ਼ਮਸ਼ੇਰ ਸਿੰਘ ਨੇ ਵੀ ਭਰੀ ਹਾਜ਼ਰੀ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 09 Jan 2023

Last updated on: Jan 09, 2023, 00:00 IST

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਕਰਮਚਾਰੀਆਂ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਗਾਇਨ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਦੀ ਅਰਦਾਸ ਕਰਨ ਦੇ ਨਾਲ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਹਾਜ਼ਰੀ ਭਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ਹਾਲੀ, ਤਰੱਕੀ, ਆਪਸੀ ਭਾਈਚਾਰਾ, ਅਮਨ ਤੇ ਸ਼ਾਂਤੀ ਲੈ ਕੇ ਆਵੇ।ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕਰਨੀ ਬਹੁਤ ਵਧੀਆ ਉਪਰਾਲਾ ਹੈ ਅਤੇ ਗੁਰੂ ਸਾਹਿਬ ਨੇਕ ਕਾਰਜਾਂ ਵਿੱਚ ਆਪ ਸਹਾਈ ਹੋਣਗੇ।

ਮੁਲਾਜ਼ਮਾਂ ਨੂੰ ਸਰਕਾਰ ਦੀ ਰੀਡ ਦੀ ਹੱਡੀ ਦੱਸਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਮੁਲਾਜ਼ਮ ਵਰਗ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਸਿਧਾਂਤਕ ਫੈਸਲਾ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਕਰਕੇ ਮੁਲਾਜ਼ਮ ਵਰਗ ਨੂੰ ਵੱਡੀ ਸਹੂਲਤ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਏਜੰਡਾ ਲੋਕ ਸੇਵਾ ਹੈ ਅਤੇ ਮੁਲਾਜ਼ਮ ਵਰਗ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਯਤਨ ਪੂਰੀ ਇਮਾਨਦਾਰੀ ਨਾਲ ਕਰਨੇ ਚਾਹੀਦੇ ਹਨ। ਸ੍ਰੀ ਬਹਿਲ ਨੇ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਸੇਵਾ ਕਰਦੇ ਹੋਏ ਤਰੱਕੀ ਤੇ ਖੁਸ਼ਹਾਲੀ ਮਾਨਣ ਇਹ ਉਨ੍ਹਾਂ ਦੀ ਦਿਲੀ ਕਾਮਨਾ ਹੈ।

ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਵੀ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਆ ਕੇ ਲੋਕਾਂ ਤੇ ਲੋੜਵੰਦਾਂ ਦੀ ਹੋਰ ਵੀ ਸੇਵਾ ਕੀਤੀ ਜਾ ਸਕਦੀ ਹੈ ਅਤੇ ਮੁਲਾਜ਼ਮ ਵਰਗ ਇਸ ਗੱਲੋਂ ਵੱਡਭਾਗਾ ਹੈ ਕਿ ਉਨ੍ਹਾਂ ’ਤੇ ਪ੍ਰਮਾਤਮਾ ਨੇ ਬਖਸ਼ਿਸ਼ ਕਰਕੇ ਲੋਕ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਹੋਰ ਵੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਤਰੱਕੀਆਂ ਕਰਨ।

ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਸਮੂਹ ਸਟਾਫ਼ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਚੇਅਰਮੈਨ ਸ੍ਰੀ ਰਮਨ ਬਹਿਲ, ਸ੍ਰੀ ਸ਼ਮਸ਼ੇਰ ਸਿੰਘ ਅਤੇ ਸ. ਸੁੱਚਾ ਸਿੰਘ ਮੁਲਤਾਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਪੀ.ਐੱਸ.ਐੱਮ.ਯੂ ਦੇ ਸੂਬਾ ਸਰਪ੍ਰਸਤ ਸ੍ਰੀ ਰਣਬੀਰ ਸਿੰਘ ਬਟਵਾਲ, ਸੂਬਾ ਵਿੱਤ ਸਕੱਤਰ ਸ. ਸਰਬਜੀਤ ਸਿੰਘ ਢੀਂਗਰ, ਜ਼ਿਲ੍ਹਾ ਪ੍ਰਧਾਨ ਸ੍ਰੀ ਸਾਵਨ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ, ਸਰਬਜੀਤ ਸਿੰਘ ਮੁਲਤਾਨੀ, ਵਰਿੰਦਰ ਸਿੰਘ, ਗੁਰਦਿੱਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD