Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਗੱਤਕਾ ਰੈਫ਼ਰੀ ਬਣਾਉਣ ਦੀ ਸ਼ੁਰੂਆਤ

ਲੜਕੀਆਂ ਨੂੰ ਗੱਤਕਾ ਖੇਡਣ ਪ੍ਰਤੀ ਪ੍ਰੇਰਿਤ ਕਰਨ ਉਪਰ ਦਿੱਤਾ ਜ਼ੋਰ

Gatka

Web Admin

Web Admin

5 Dariya News

ਤਲਵੰਡੀ ਸਾਬੋ , 09 Jan 2023

ਗੱਤਕੇਬਾਜ ਲੜਕੀਆਂ ਨੂੰ ਸ਼ਸ਼ਕਤ ਬਣਾਉਣ, ਉਨ੍ਹਾਂ ਦੀ ਸਮਰੱਥਾ ਉਸਾਰੀ ਵਿੱਚ ਵਾਧਾ ਕਰਨ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਲਵੰਡੀ ਸਾਬੋ (ਬਠਿੰਡਾ) ਵਿਖੇ ਲਗਾਇਆ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਅੱਜ ਇੱਥੇ ਸਮਾਪਤ ਹੋ ਗਿਆ।

ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸਮਾਪਤੀ ਮੌਕੇ ਮੌਕੇ ਮਾਤਾ ਸਾਹਿਬ ਕੌਰ ਕਾਲਜ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਿੰਸੀਪਲ ਕਮਲਜੀਤ ਕੌਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਉੱਪ-ਦਫ਼ਤਰ ਦੇ ਇੰਚਾਰਜ ਭੋਲਾ ਸਿੰਘ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ। 

ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਲੜਕੀਆਂ ਨੂੰ ਰੈਫਰੀ ਵਜੋਂ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਵੀ ਗੱਤਕਾ ਖੇਡਣ ਪ੍ਰਤੀ ਅਕਰਸ਼ਿਤ ਹੋਣਗੀਆਂ। ਉਹਨਾਂ ਕਿਹਾ ਕਿ ਗੱਤਕਾ ਅਤੇ ਸ਼ਸ਼ਤਰ ਵਿੱਦਿਆ ਸਿੱਖ ਵਿਰਾਸਤ ਦੀ ਪੁਰਾਤਨ ਕਲਾ ਹੈ। ਸਿੱਖ ਧਰਮ ਵਿੱਚੋਂ ਵੱਖ ਵੱਖ ਉਦਾਹਰਣਾਂ ਦਿੰਦਿਆਂ ਗੁਰੂ ਸਾਹਿਬਾਨ ਵੱਲੋਂ ਬੀਬੀਆਂ ਨੂੰ ਬਰਾਬਰੀ ਦੇਣ ਦੇ ਸੰਦੇਸ਼ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਗੱਤਕਾ ਖਾਸ ਕਰਕੇ ਬੀਬੀਆਂ ਲਈ ਸਵੈ-ਰੱਖਿਆ ਦੀ ਬਿਹਤਰ ਖੇਡ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਸਤਰ-ਵਿੱਦਿਆ ਨੂੰ ਪ੍ਰਫੁੱਲਤ ਕੀਤੇ ਜਾਣ ਬਾਰੇ ਵੇਰਵੇ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਤਲਵੰਡੀ ਸਾਬੋ ਵਿਖੇ 20 ਜਨਵਰੀ ਅਤੇ 21 ਜਨਵਰੀ ਨੂੰ ਹੋ ਰਹੀ ਲੜਕੀਆਂ ਦੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਗੱਤਕਾ ਖੇਡ ਨੂੰ ਕੌਮੀ ਪੱਧਰ ਉਤੇ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਯਤਨਾਂ ਵਜੋਂ ਹੀ ਲੜਕੀਆਂ ਨੂੰ ਗੱਤਕੇ ਪ੍ਰਤੀ ਆਕਰਸ਼ਿਤ ਕਰਨ ਲਈ ਉਨ੍ਹਾਂ ਨੂੰ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਬਰਾਬਰੀ ਦੇ ਮੌਕੇ ਮੁਹੱਈਆ ਕਰਵਾਉਣ ਵਾਸਤੇ ਇਹ ਕੈਂਪ ਲਾਇਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ। ਇਸ ਕੈਂਪ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਗਏ।

ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ ਦੇ ਡਾਇਰੈਕਟਰ ਹਰਕਿਰਨਜੀਤ ਸਿੰਘ ਫਾਜਿਲਕਾ, ਰਮਨਜੀਤ ਸਿੰਘ ਸ਼ੰਟੀ, ਰਵਿੰਦਰ ਸਿੰਘ ਰਵੀ, ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਦਰਜੋਧ ਸਿੰਘ ਸੰਨੀ, ਚਰਨਜੀਤ ਕੌਰ ਮੁਹਾਲੀ, ਗੁਰਪ੍ਰੀਤ ਸਿੰਘ ਬਠਿੰਡਾ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਦੀਪ ਸਿੰਘ ਬਾਲੀ, ਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜੀਤ ਸਿੰਘ, ਜਸਕਰਨ ਸਿੰਘ, ਚੀਫ ਰੈਫਰੀ ਸੁਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਵੀ ਸ਼ਾਮਲ ਸਨ।

 

Tags: Gatka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD