Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ

Crime News Punjab, Punjab Police, Police, Crime News, Kapurthala Police, Kapurthala, Phagwara Police, Phagwara

Web Admin

Web Admin

5 Dariya News

ਕਪੂਰਥਲਾ , 09 Jan 2023

Last updated on: Jan 09, 2023, 00:00 IST

ਫਗਵਾੜਾ ਪੁਲਿਸ ਵਲੋਂ ਹਥਿਆਰ ਦਿਖਾ ਕੇ ਗੱਡੀ ਖੋਹਣ ਵਾਲੇ ਲੁਟੇਰਿਆਂ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਉਨ੍ਹਾਂ ਨੂੰ ਇਕ ਘੰਟੇ ਦੇ ਵਿਚ-ਵਿਚ ਗ੍ਰਿਫਤਾਰ ਕਰ ਲਿਆ ਗਿਆ।ਆਈ.ਜੀ  ਜਲੰਧਰ ਰੇਂਜ ਜੀ.ਐਸ. ਸੰਧੂ,ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਫਗਵਾੜਾ ਨੂੰ ਫੋਨ ਰਾਹੀਂ ਅਰਬਨ ਅਸਟੇਟ ਫਗਵਾੜਾ ਦੇ ਵਾਸੀ ਦੀ ਹੁੰਡਾਈ ਕਰੇਟਾ ਗੱਡੀ ਹਥਿਆਰਬੰਦ ਲੁਟੇਰਿਆਂ ਵਲੋਂ ਖੋਹੇ ਜਾਣ ਦੀ ਸੂਚਨਾ ਮਿਲੀ ਸੀ,ਜਿਸ ’ਤੇ ਫਗਵਾੜਾ ਸਿਟੀ ਪੁਲਿਸ ਵਲੋਂ ਤੁਰੰਤ ਕਾਰ ਦੀ ਭਾਲ ਵਿਚ ਇਕ ਪੁਲਿਸ ਟੀਮ ਲਗਾਈ ਗਈ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਕਾਰ ਨੂੰ ਗੋਰਾਇਆ ਵੱਲ ਜਾਂਦੇ ਹੋਏ ਵੇਖਿਆ ਗਿਆ,ਜਿਸ ਤੇ ਐਸ.ਐਚ.ਓ ਅਮਨਦੀਪ ਨਾਹਰ ਅਤੇ ਦੋ ਪੁਲਿਸ ਜਵਾਨਾਂ ਵਲੋਂ ਕਾਰ ਦਾ ਪਿੱਛਾ ਕਰਕੇ ਉਸਨੂੰ ਰੋਕ ਲਿਆ ਗਿਆ ਅਤੇ ਕਾਰ ਸਵਾਰਾਂ ਨੂੰ ਬਾਹਰ ਆਉਣ ਲਈ ਕਿਹਾ ਗਿਆ।ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਵਲੋਂ ਤੁਰੰਤ ਪੁਲਿਸ ਪਾਰਟੀ ’ਤੇ ਗੋਲੀਬਾਰੀ ਕਰ ਦਿੱਤੀ ਗਈ,ਜਿਸ ਦੇ ਜਵਾਬ ਵਿਚ ਪੁਲਿਸ ਵਲੋਂ ਵੀ ਗੋਲੀਬਾਰੀ ਕੀਤੀ ਗਈ ਅਤੇ ਸੰਘਣੀ ਧੁੰਦ ਹੋਣ ਦੇ ਬਾਵਜੂਦ ਪੁਲਿਸ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਕਾਮਯਾਬ ਰਹੀ।

ਉਨ੍ਹਾਂ ਦੱਸਿਆ ਕਿ ਇਕ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਰਿਹਾ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਦੋਸ਼ੀ ਗੋਲੀਬਾਰੀ ਨਾਲ ਜ਼ਖਮੀ ਹੋਏ ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਪਿੱਛੋਂ ਜਲੰਧਰ ਵਿਖੇ ਰੈਫਰ ਕੀਤਾ ਗਿਆ,ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਹੈ।

ਉਨ੍ਹਾਂ ਦੱਸਿਆ ਕਿ ਗਿਣਤੀ ਵਿਚ ਘੱਟ ਹੋਣ ਦੇ ਬਾਵਜੂਦ ਪੁਲਿਸ ਪਾਰਟੀ ਵਲੋਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ,ਜਿਸ ਦੌਰਾਨ ਕਾਂਸਟੇਬਲ ਕੁਲਦੀਪ ਸਿੰਘ 886/ਕਪੂਰਥਲਾ ਨੂੰ ਗੋਲੀ ਲੱਗੀ ਅਤੇ ਉਹ ਹਸਪਤਾਲ ਲਿਜਾਦਿਆਂ ਸ਼ਹੀਦ ਹੋ ਗਏ। ਉਨ੍ਹਾਂ ਦੱਸਿਆ ਕਿ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ ਅਤੇ ਇਸ ਸਬੰਧੀ ਫਿਲੌਰ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਕਾਰ ਦਾ ਨੰਬਰ ਪੀ.ਬੀ 32 ਏ.ਏ 1212 ਜਾਅਲੀ ਸੀ,ਜਦਕਿ ਉਸਦਾ ਅਸਲੀ ਨੰਬਰ ਡੀ.ਐੱਲ 10 ਸੀ.ਡੀ 9711 ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀਆਂ ਕੋਲੋਂ ਇਕ ਪਿਸਤੌਲ 30 ਬੋਰ,32 ਬੋਰ,11 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।

ਕਾਬੂ ਕੀਤੇ ਗਏ ਦੋਸ਼ੀਆਂ ਵਿਚ ਰਣਜੀਤ ਸਿੰਘ (ਜੀਤਾ) ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਬਾਹਮਣੀਆਂ ਪੁਲਿਸ ਸਟੇਸ਼ਨ ਸ਼ਾਹਕੋਟ ਜ਼ਿਲ੍ਹਾ ਜਲੰਧਰ,ਵਿਸ਼ਾਲ ਸੋਨੀ ਪੁੱਤਰ ਅਰਜਨਦੇਵ ਵਾਸੀ ਮੰਡੇਲਾ ਕਲਾਂ ਪੁਲਿਸ ਸਟੇਸ਼ਨ ਸਦਰ ਖੰਨਾ ਅਤੇ ਕੁਲਵਿੰਦਰ ਉਰਫ ਕਿੰਦਾ ਪੁੱਤਰ ਮਹਿੰਦਰ ਸਿੰਘ ਵਾਸੀ ਹਰਿਪੁਰ ਪੁਲਿਸ ਸਟੇਸ਼ਨ ਆਦਮਪੁਰ ਜ਼ਿਲ੍ਹਾ ਜਲੰਧਰ ਸ਼ਾਮਲ ਹਨ। ਚੌਥੇ ਫਰਾਰ ਹੋਏ ਦੋਸ਼ੀ ਦੀ ਪਛਾਣ ਯੁਵਰਾਜ ਸਿੰਘ ਉਰਫ ਯੋਰੀ ਪੁੱਤਰ ਮੋਹਨ ਲਾਲ ਵਾਸੀ ਹਲਵਾਰਾ ਪੁਲਿਸ ਸਟੇਸ਼ਨ ਬਿਲਗਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਚਾਰਾਂ ਦੋਸ਼ੀਆਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ।

 

Tags: Crime News Punjab , Punjab Police , Police , Crime News , Kapurthala Police , Kapurthala , Phagwara Police , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD