Wednesday, 01 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ

 

ਨਗਰ ਨਿਗਮ ਦੀ ਪੈਟਰੋਲਿੰਗ ਟੀਮ ਨੇ ਚੈਕਿੰਗ ਦੌਰਾਨ ਦੁਕਾਨਾਂ ਤੋਂ 25 ਕਿਲੋ ਸਿੰਗਲ ਯੂਜ਼ ਪਲਾਸਟਿਕ ਕੀਤਾ ਜ਼ਬਤ

ਕਮਿਸ਼ਨਰ ਨਗਰ ਨਿਗਮ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

Web Admin

Web Admin

5 Dariya News

ਹੁਸ਼ਿਆਰਪੁਰ , 10 Jan 2023

ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਗਠਿਤ ਕੀਤੀ ਗਈ  ਪੈਟਰੋਲਿੰਗ  ਟੀਮ ਵਲੋਂ ਅੱਜ ਅਚਨਚੇਤ ਚੈਕਿੰਗ ਕਰਦੇ ਹੋਏ ਸਬਜ਼ੀ ਮੰਡੀ ਤੇ ਖਾਨਪੁਰੀ ਗੇਟ ਵਿਖੇ ਦੁਕਾਨਾਂ ਤੋਂ 25 ਕਿਲੋ ਪਲਾਸਟਿਕ ਦੇ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਚ ਲਿਆਉਣ ਵਾਲੀ ਸਮੱਗਰੀ ਜ਼ਬਤ ਕੀਤੀ ਹੈ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਨਗਰ ਨਿਗਮ ਦੀ ਪੈਟਰੋਲਿੰਗ ਟੀਮ ਰੋਜ਼ਾਨਾ ਸ਼ਹਿਰ ਵਿਚ ਅਚਨਚੇਤ ਚੈਕਿੰਗ ਕਰਕੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਨੂੰ ਮੌਕੇ ’ਤੇ ਜ਼ਬਤ ਕਰੇਗੀ। 

ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਲੋਕਾਂ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ, ਤਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰੀ ਜ਼ੁਰਮਾਨਾ ਵੀ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ ਸੰਤੀਪ ਤਿਵਾੜੀ, ਸਕੱਤਰ ਜਸਵਿੰਦਰ ਸਿੰਘ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਸੈਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ, ਸੈਨੇਟਰੀ ਸੁਪਰਵਾਈਜ਼ਰ ਕਰਨਜੋਤ ਆਦੀਆ ਤੇ ਨਰਾਇਣ ਗੁਪਤਾ ਵੀ ਮੌਜੂਦ ਸਨ।

ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਸੂਬੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਫ਼ਿਰ ਵੀ ਕਈ ਦੁਕਾਨਦਾਰ ਤੇ ਰੇਹੜੀ, ਫੜੀ ਵਾਲਿਆਂ ਵਲੋਂ ਸਾਮਾਨ ਦੀ ਵਿਕਰੀ ਕਰਨ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣਾ ਫਰਜ਼ ਸਮਝਦੇ ਹੋਏ ਸ਼ਹਿਰ ਨੂੰ ਸੁੰਦਰ ਤੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਅਤੇ ਆਉਣ ਵਾਲੀ ਪੀੜ੍ਹ ਨੂੰ ਇਕ ਸਵੱਛ ਤੇ ਸਿਹਤਮੰਦ ਵਾਤਾਵਰਣ ਵਿਰਾਸਤ ਵਿਚ ਦੇਣ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD