Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਾ: ਇੰਦਰਬੀਰ ਸਿੰਘ ਨਿੱਝਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਣ ਦਾ ਦਿੱਤਾ ਸੱਦਾ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 10 Jan 2023

Last updated on: Jan 10, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿਖਿਆ ਪ੍ਰਦਾਨ ਕਰਨਾ ਵੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ  ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਝਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ ਵੱਖ ਗੈਰ ਅਕਾਦਮਿਕ ਮੁਕਾਬਲਿਆਂ ਵਿੱਚ ਜਿਲ੍ਹਾ ਅਤੇ ਰਾਜ ਪੱਧਰ ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਤ ਵੀ ਕੀਤਾ ਗਿਆ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ ਸਭਿਆਚਾਰਕ ਅਤੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਪੇਸ਼ਕਾਰੀ ਕੀਤੀ ਗਈ।

 ਡਾ: ਨਿੱਝਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਜਿੰਗਦੀ ਵਿੱਚ ਅੱਗੇ ਵਧਣ ਲਈ ਆਪਣੀ ਸਖਸ਼ੀਅਤ ਨੂੰ ਨਿਖਾਰਨਾਂ ਵੀ ਉਨ੍ਹਾਂ ਨੂੰ ਬਹੁਤ ਅੱਗੇ ਸਫਲਤਾ ਵੱਲ ਲੈ ਕੇ ਜਾਵੇਗਾ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਿਵਹਾਰ ਨੂੰ ਐਨਾ ਚੰਗਾ ਬਣਾਉਣ ਕਿ ਉਨ੍ਹਾਂ ਦਾ ਕਿਰਦਾਰ ਉਚਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜੀਹ ਦੇਣ। ਡਾ: ਨਿੱਝਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਸ੍ਰ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ ਵੱਖ ਉਪਲਬੱਧੀਆਂ ਲਈ ਮੁਬਾਰਕਬਾਦ ਦਿੱਤੀ।ਇਸ ਮੌਕੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰ ਜੁਗਰਾਜ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਕਰਕੇ ਜਿੰਦਗੀ ਦੇ ਇਮਤਿਹਾਨਾਂ ਵਿੱਚ ਸਫਲ ਹੋਣ ਦੀ ਪ੍ਰੇਰਨਾ ਦਿੱਤੀ। 

ਸਮਾਗਮ ਉਪਰੰਤ ਸਕੂਲ ਸਟਾਫ ਵੱਲੋਂ ਡਾ: ਨਿੱਝਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੁਆਰਡੀਨੇਟਰ ਮੈਡਮ ਨਰਿੰਦਰ ਕੌਰ, ਸ੍ਰ ਦਵਿੰਦਰ ਸਿੰਘ, ਸ੍ਰ ਗੁਰਇਕਬਾਲ ਸਿੰਘ, ਮੈਡਮ ਸੁਖਰਾਜ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਭਾਰਤੀ, ਸ੍ਰ ਸ਼ਰਨਜੀਤ ਸਿੰਘ, ਸ: ਬਲਦੇਵ ਸਿੰਘ ਅਟਾਰੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਵੀ ਹਾਜਰ ਸਨ।

 

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD