Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਮੰਤਰੀ ਹਰਭਜਨ ਸਿੰਘ ਈ:ਟੀ:ਓ ਨੇ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਜੀ ਤੀਰਥ ਤੱਕ ਰੋਡ ਲਾਈਟਾਂ ਦਾ ਕੀਤਾ ਉਦਘਾਟਨ

8 ਕਿਲੋਮੀਟਰ ਦੇ ਕਰੀਬ ਸੜਕ ਉਪਰ ਲਗਾਈਆਂ ਜਾਣਗੀਆਂ 616 ਲਾਈਟਾਂ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 11 Jan 2023

Last updated on: Jan 11, 2023, 00:00 IST

ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜਿਲੇ੍ਹ ਵਿੱਚ ਵਿਕਾਸ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਬਾਈਪਾਸ ਤੋਂ ਸ੍ਰੀ ਵਾਲਮੀਕਿ ਜੀ ਤੀਰਥ ਤੱਕ ਕਰੀਬ 8 ਕਿਲੋਮੀਟਰ ਵਿੱਚ 308 ਬਿਜਲੀ ਖੰਭਿਆਂ ਤੇ 616 ਰੋਡ ਲਾਈਟਾਂ ਲਗਾਉੋਣ ਦੇ ਕੰਮ ਕਰਨ ਦਾ ਉਦਘਾਟਨ ਕਰਨ ਉਪਰੰਤ ਕੀਤਾ। 

ਉਨ੍ਹਾਂ ਦੱਸਿਆ ਕਿ 90 ਵਾਟ ਐਲ:ਈ:ਡੀ ਲਾਈਟਾਂ ਲਗਾਈਆਂ ਜਾਣਗੀਆਂ ਜਿਸ ਤੇ ਤਕਰੀਬਨ 1.90 ਕਰੋੜ ਰੁਪਏ ਖਰਚ ਆਉਣਗੇ।  ਸ੍ਰ ਈ:ਟੀ:ਓ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਮੌਕੇ ਆਉਣ ਵਾਲੀ ਸ਼ੋਭਾ ਯਾਤਰਾ ਸਮੇਂ ਸੜਕ ’ਤੇ ਕਾਫੀ ਹਨੇਰਾ ਰਹਿੰਦਾ ਹੈ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆ ਰੋਡ ਲਾਈਟਾਂ ਲਗਾੳੋਣ ਦੇ ਕੰਮ ਦੀ ਸ਼ੁਰੁਆਤ ਅੱਜ ਕਰ ਦਿੱਤੀ ਗਈ ਹੈ ਅਤੇ ਇਹ ਸਾਰਾ ਕੰਮ ਦੋ ਮਹੀਨਿਆਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਸੜਕ ਦੇ ਵਿਚਕਾਰ ਬਿਜਲੀ ਦੇ ਖੰਭੇ ਲਗਾ ਕੇ 9 ਮੀਟਰ ਦੇ ਖੰਭਿਆਂ ਉੋਪਰ ਰੋਡ ਲਾਈਟਾਂ ਲੱਗਣਗੀਆਂ ਜਿਸ ਨਾਲ ਸੜਕ ਦੇ ਦੋਹਾਂ ਪਾਸੇ ਰਾਤ ਵੇਲੇ ਕਾਫੀ ਰੋਸ਼ਨੀ ਹੋਵੇਗੀ।  ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਵਾਰ 90 ਫੀਸਦੀ ਦੇ ਕਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਜੀਰੋ ਆਉਣਗੇ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਸਹੁਲਤ ਮਿਲੇਗੀ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਚਾਰੂ ਸਪਲਾਈ ਲਈ ਟਰਾਂਸਫਾਮਰਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਬਿਜਲੀ ਦੀਆਂ ਤਾਰਾਂ ਵੀ ਅੰਡਰ ਗਰਾਉਂਡ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਸ੍ਰ ਦਵਿੰਦਰ ਸੰਧੂ, ਐਕਸੀਅਨ ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD