Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਮੁਲਾਕਾਤ, ਪੱਲੇਦਾਰਾਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ

 Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 11 Jan 2023

Last updated on: Jan 11, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜਿੱਥੋਂ ਤੱਕ ਐਸ.ਓ.ਆਰ. ਦਰਾਂ ਵਿੱਚ ਵਾਧਾ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਇਕ ਤਜਵੀਜ਼ ਤਿਆਰ ਕਰਕੇ ਐਫ.ਸੀ.ਆਈ. ਨੂੰ ਭੇਜੀ ਜਾਵੇਗੀ ਅਤੇ ਲੋੜ ਪੈਣ ਉੱਤੇ ਐਫ.ਸੀ.ਆਈ. ਅਧਿਕਾਰੀਆਂ ਨਾਲ ਨਿੱਜੀ ਤੌਰ ਉੱਤੇ ਵੀ ਇਹ ਮੁੱਦਾ ਚੁੱਕਿਆ ਜਾਵੇਗਾ। ਇਸ ਮੌਕੇ ਮੰਤਰੀ ਨੇ ਵਿਭਾਗ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੱਲੇਦਾਰਾਂ ਦੇ ਬਕਾਏ ਅਦਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਆਗੂਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਜਿਵੇਂ ਕਿ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ, ਅਦਾਇਗੀਆਂ ਸਿੱਧੇ ਤੌਰ ਉੱਤੇ ਪੱਲੇਦਾਰਾਂ ਨੂੰ ਕੀਤੇ ਜਾਣ, ਸਕਿਉਰਿਟੀ ਦੀ ਥਾਂ ਬਾਂਡ ਲਏ ਜਾਣ ਅਤੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਵਰਤੇ ਜਾਣ ਸਬੰਧੀ ਸ੍ਰੀ ਕਟਾਰੂਚੱਕ ਨੇ ਉਸਾਰੂ ਰਵੱਈਆ ਅਪਣਾਉਂਦੇ ਹੋਏ ਇਹਨਾਂ ਉੱਤੇ ਪੂਰੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। 

ਉਹਨਾਂ ਇਸ ਮੌਕੇ ਇਸ ਪੱਖ ਉੱਤੇ ਵੀ ਜ਼ੋਰ ਦਿੱਤਾ ਕਿ ਪੱਲੇਦਾਰਾਂ ਦੀ ਭਲਾਈ ਹਿੱਤ ਕਾਇਮ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੱਲੇਦਾਰਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪਨਗ੍ਰੇਨ ਦੇ ਏ.ਐਮ.ਡੀ. ਪਰਮਪਾਲ ਕੌਰ ਸਿੱਧੂ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD