Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਨਿਫਟ ਵਲੋਂ ਗੰਗਾ ਐਕਰੋਵੂਲਜ ਲਿਮਟਿਡ ਦੇ ਸਹਿਯੋਗ ਨਾਲ ਕਲਾ ਪ੍ਰਤੀਯੋਗਤਾ ਆਯੋਜਿਤ

Northern Indian Institute of Fashion Technology, NIIFT, NIIFT Ludhaian, NIIFT

Web Admin

Web Admin

5 Dariya News

ਲੁਧਿਆਣਾ , 12 Jan 2023

Last updated on: Jan 12, 2023, 00:00 IST

ਪੰਜਾਬ ਸਰਕਾਰ ਦੁਆਰਾ ਸਥਾਪਿਤ ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ) ਵਲੋਂ ਆਪਣੇ ਲੁਧਿਆਣਾ ਕੈਂਪਸ ਵਿਖੇ ਗੰਗਾ ਐਕਰੋਵੂਲਜ਼ ਲਿਮਟਿਡ ਦੇ ਸਹਿਯੋਗ ਨਾਲ ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ.ਨਿਫਟ ਦੇ ਪ੍ਰਿੰਸੀਪਲ ਡਾ. ਪੂਨਮ ਅਗਰਵਾਲ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸਟਰੀਮ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। 

ਮੁਕਾਬਲੇ ਦੀਆਂ ਦੋ ਸ਼੍ਰੇਣੀਆਂ, ਵਿੱਚ ਟੀ-ਸ਼ਰਟ ਪੇਂਟ ਕਰਨਾ ਅਤੇ ਦੂਸਰੀ 'ਚ ਪੋਸਟਰ ਮੇਕਿੰਗ ਮੁਕਾਬਲੇ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਲਈ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਸਕੂਲਾਂ ਤੋਂ 40 ਤੋਂ ਵੱਧ ਰਜਿਸਟ੍ਰੇਸ਼ਨਾਂ ਪ੍ਰਾਪਤ ਹੋਈਆਂ ਅਤੇ ਪਹਿਲੀ ਸ਼੍ਰੇਣੀ ਵਿੱਚ, ਪ੍ਰਤੀਯੋਗੀਆਂ ਨੇ ਫੈਬਰਿਕ ਪੇਂਟ ਨਾਲ ਟੀ-ਸ਼ਰਟਾਂ ਨੂੰ ਸੁੰਦਰ ਢੰਗ ਨਾਲ ਪੇਂਟ ਕੀਤਾ ਅਤੇ ਦੂਜੀ ਸ਼੍ਰੇਣੀ ਵਿੱਚ, ਪ੍ਰਤੀਯੋਗੀਆਂ ਨੇ ਐਕ੍ਰੀਲਿਕ ਅਤੇ ਸਾਫਟ ਆਇਲ ਪੇਂਟ ਨਾਲ ਪੋਸਟਰ ਬਣਾਏ.

ਪ੍ਰਿੰਸੀਪਲ ਡਾ. ਪੂਨਮ ਅਗਰਵਾਲ ਠਾਕੁਰ ਵਲੋਂ ਜੇਤੂਆਂ ਨੂੰ ਇਨਾਮ ਵੀ ਵੰਡ ਗਏ। ਯੋਗ ਭਾਗੀਦਾਰਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਕੁੱਲ 05 ਪੁਰਸਕਾਰ ਦਿੱਤੇ ਗਏ ਜਿਨ੍ਹਾਂ ਵਿੱਚ ਸਰਕਾਰੀ ਗਰਲਜ਼ ਸਮਾਰਟ ਸਕੂਲ, ਭਾਰਤ ਨਗਰ ਦੀ ਸਾਧਿਕਾ ਨੇ ਟੀ-ਸ਼ਰਟ ਪੇਂਟਿੰਗ ਵਿੱਚ ਪਹਿਲਾ ਇਨਾਮ ਅਤੇ ਬੀ.ਸੀ.ਐਮ. ਸ਼ਾਸ਼ਤਰੀ ਨਗਰ ਦੇ ਹਰਸ਼ਲ ਜੈਨ ਨੂੰ ਦੂਜਾ ਇਨਾਮ ਦਿੱਤਾ ਗਿਆ।

ਇਸੇ ਤਰ੍ਹਾਂ ਬੀ.ਸੀ.ਐਮ. ਸ਼ਾਸਤਰੀ ਨਗਰ ਦੀ ਮਾਨਵੀ ਆਨੰਦ ਨੇ ਪੋਸਟਰ ਮੇਕਿੰਗ ਵਰਗ ਵਿੱਚ ਪਹਿਲਾ ਇਨਾਮ ਜਿੱਤਿਆ।ਅਦਿਤੀ (ਟੀ-ਸ਼ਰਟ ਪੇਂਟਿੰਗ) ਅਤੇ ਤਮੰਨਾ ਸ਼ਰਮਾ (ਪੋਸਟਰ ਮੇਕਿੰਗ) ਨੂੰ ਕੰਸੋਲੇਸ਼ਨ ਇਨਾਮ ਦਿੱਤੇ ਗਏ। ਸਾਰੇ ਜੇਤੂਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ।ਉਨ੍ਹਾਂ ਅੱਗੇ ਦੱਸਿਆ ਕਿ ਇਨਾਮੀ ਰਾਸ਼ੀ ਗੰਗਾ ਐਕਰੋਵੂਲਜ਼ ਲਿਮਟਿਡ ਦੁਆਰਾ ਸਪਾਂਸਰ ਕੀਤੀ ਗਈ।

ਸ਼੍ਰੀ ਰਾਕੇਸ਼ ਕੁਮਾਰ ਕਾਂਸਲ, ਰਜਿਸਟਰਾਰ, ਨਿਫਟ, ਲੁਧਿਆਣਾ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਿਫਟ ਵਿੱਚ ਸ਼ਾਮਲ ਹੋਣ ਅਤੇ ਫੈਸ਼ਨ ਭਾਈਚਾਰੇ ਦਾ ਹਿੱਸਾ ਬਣਨ ਦੀ ਕਾਮਨਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਲਾ ਅਤੇ ਵਿਗਿਆਨ ਦੇ ਖੇਤਰ ਵਿੱਚ ਉਤਸ਼ਾਹਿਤ ਕਰਨ ਲਈ ਕੰਪਨੀ ਦੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ। ਨਿਫਟ ਵਿੱਚ ਦਾਖਲੇ ਬਾਰੇ ਹੋਰ ਜਾਣਨਕਾਰੀ ਹਾਸਲ ਕਰਨ ਲਈ, ਵੈਬਸਾਈਟ www.niiftindia.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Northern Indian Institute of Fashion Technology , NIIFT , NIIFT Ludhaian , NIIFT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD