Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉੱਤਰੀ ਜ਼ੋਨਲ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ : ਪੰਜਾਬ ਨੇ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ

ਪਾਣੀਆਂ ਤੇ ਚੰਡੀਗੜ੍ਹ ਉੱਤੇ ਹੱਕ, ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ, ਕੌਮਾਂਤਰੀ ਸਰਹੱਦ ਮਜ਼ਬੂਤ ਕਰਨ, ਜ਼ਮੀਨ ਖ਼ਰੀਦਣ ਲਈ ਇਕਸਾਰ ਨੀਤੀ ਸਮੇਤ ਅਹਿਮ ਮੁੱਦੇ ਉਠਾਏ

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Rahul Bhandari

Web Admin

Web Admin

5 Dariya News

ਐਸ.ਏ.ਐਸ. ਨਗਰ , 12 Jan 2023

Last updated on: Jan 12, 2023, 00:00 IST

ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਸੂਬਿਆਂ ਦੇ ਮੁੱਖ ਸਕੱਤਰ, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਯੂ.ਟੀ. ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਸਣੇ ਸਾਰੇ ਸੂਬਿਆਂ ਤੇ ਯੂ.ਟੀ. ਵਿੱਚੋਂ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਸ਼ਾਮਲ ਹੋਏ।

ਪੰਜਾਬ ਵੱਲੋਂ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਉੱਤੇ ਸੂਬੇ ਦੇ ਹੱਕ, ਪਾਣੀਆਂ ਦੀ ਮੌਜੂਦਾ ਸਥਿਤੀ ਦੇ ਮੁਲਾਂਕਣ ਲਈ ਟ੍ਰਿਬਿਊਨਲ ਦੀ ਮੰਗ, ਪੰਜਾਬ ਕੋਲ ਪਾਣੀ ਦੀ ਘਾਟ, ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ, ਸੂਬੇ ਵਿੱਚ ਚਾਰ ਘਰੇਲੂ ਹਵਾਈ ਅੱਡਿਆਂ ਤੋਂ ਉਡਾਣ ਸਕੀਮ ਸ਼ੁਰੂ ਕਰਨ, ਕੌਮਾਂਤਰੀ ਸਰਹੱਦ ਮਜ਼ਬੂਤ ਕਰਨ, ਜ਼ਮੀਨ ਖ਼ਰੀਦਣ ਲਈ ਇਕਸਾਰ ਨੀਤੀ ਬਣਾਉਣ, ਹਾਂਸੀ ਬੁਟਾਣਾ ਨਹਿਰ ਤੇ ਘੱਗਰ ਨਾਲ ਹੁੰਦੇ ਪੰਜਾਬ ਦੇ ਨੁਕਸਾਨ ਨੂੰ ਰੋਕਣ ਜਿਹੇ ਸੰਵੇਦਨਸ਼ੀਲ ਮੁੱਦਿਆਂ ਉੱਤੇ ਦਲੀਲਾਂ ਸਮੇਤ ਸੂਬੇ ਦਾ ਪੱਖ ਰੱਖਿਆ।

ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਹਿਕਾਰੀ ਸੰਘਵਾਦ ਉੱਤੇ ਜ਼ੋਰ ਦਿੰਦਿਆਂ ਅੰਤਰ-ਸੂਬਾਈ ਮਾਮਲਿਆਂ ਨੂੰ ਉਠਾਉਣ ਅਤੇ ਇਸ ਦੇ ਹੱਲ ਲਈ ਇਸ ਮੀਟਿੰਗ ਨੂੰ ਵਧੀਆ ਮੰਚ ਕਰਾਰ ਦਿੰਦਿਆਂ ਕਿਹਾ ਕਿ ਪਾਣੀਆਂ ਦੀ ਮੌਜੂਦਾ ਸਥਿਤੀ ਅਨੁਸਾਰ ਪੰਜਾਬ ਵਿੱਚ ਪਾਣੀ ਦੀ ਘਾਟ ਕਾਰਨ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਪੰਜਾਬ ਪਿੱਤਰੀ ਸੂਬਾ ਹੋਣ ਕਰਕੇ ਸੂਬੇ ਦਾ ਆਪਣੀ ਰਾਜਧਾਨੀ ਚੰਡੀਗੜ੍ਹ ਉੱਪਰ ਪੂਰਾ ਹੱਕ ਹੈ ਜੋ ਹਾਲੇ ਤੱਕ ਉਸ ਨੂੰ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਭਾਵਨਾਤਮਕ ਮੁੱਦੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਨ੍ਹਾਂ ਮਾਮਲਿਆਂ ਉੱਤੇ ਸੂਬੇ ਦਾ ਪੱਖ ਰੱਖਦਿਆਂ ਹੱਕ ਜਤਾਇਆ ਗਿਆ ਹੈ। ਇਕ ਦੇਸ਼-ਇਕ ਪਰਿਵਾਰ ਦੀ ਨੀਤੀ ਉੱਤੇ ਦੇਸ਼ ਦੇ ਸਾਰੇ ਸੂਬਿਆਂ ਵਿੱਚ ਜ਼ਮੀਨ ਖ਼ਰੀਦਣ ਤੇ ਵੇਚਣ ਦੀ ਇਕਸਾਰ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਮਹੱਤਤਾ ਦੇ ਮੁੱਦੇ ਹੋਣ ਕਾਰਨ ਇਨ੍ਹਾਂ ਮੁੱਦਿਆਂ ਦਾ ਹੱਲ ਕੱਢਣਾ ਲਾਜ਼ਮੀ ਹੈ।

ਮੀਟਿੰਗ ਵਿੱਚ ਏਜੰਡਾ ਅਨੁਸਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪਾਣੀਆਂ ਦੇ ਸਮਝੌਤਿਆਂ ਸਮੇਂ ਜੋ ਪਾਣੀ ਪੰਜਾਬ ਕੋਲ ਸੀ, ਹੁਣ ਉਹ ਬਹੁਤ ਘਟ ਗਿਆ ਹੈ। ਪੰਜਾਬ ਖ਼ੁਦ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਰਾਵੀ-ਬਿਆਸ ਦੇ ਪਾਣੀ ਦੇ ਮੁਲਾਂਕਣ ਲਈ ਨਵਾਂ ਟ੍ਰਿਬਿਊਨਲ ਬਣਾਏ ਜਾਣ ਦੇ ਨਾਲ ਯਮੁਨਾ ਵਿੱਚੋਂ ਵੀ ਪੰਜਾਬ ਨੂੰ ਪਾਣੀ ਮਿਲਣਾ ਚਾਹੀਦਾ ਹੈ। 

ਇਸੇ ਤਰ੍ਹਾਂ ਹਾਂਸੀ-ਬੁਟਾਣਾ ਨਹਿਰ ਦੇ ਗੈਰ ਕੁਦਰਤੀ ਨਿਰਮਾਣ ਨਾਲ ਪੰਜਾਬ ਦੇ 38 ਪਿੰਡ ਹੜ੍ਹਾਂ ਦੇ ਸ਼ਿਕਾਰ ਹੁੰਦੇ ਹਨ। ਹਰਿਆਣਾ ਲਿਸਾਰਾ ਨਾਲੇ ਦਾ ਹੱਲ ਕਰੇ।ਭਾਖੜਾ ਮੇਨ ਲਾਈਨ ਉੱਤੇ ਮਿੰਨੀ ਹਾਈਡਲ ਪ੍ਰਾਜੈਕਟ ਲਗਾਏ ਜਾਣੇ ਚਾਹੀਦੇ ਹਨ।ਇਸੇ ਤਰ੍ਹਾਂ ਬੀਬੀਐਮਬੀ ਵਿੱਚ ਪੰਜਾਬ ਦਾ ਪੱਕਾ ਮੈਂਬਰ ਨਿਯੁਕਤ ਕੀਤਾ ਜਾਵੇ।ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਪੰਜਾਬ ਨੂੰ ਪਿੱਤਰੀ ਸੂਬਾ ਹੋਣ ਦੇ ਨਾਤੇ ਆਪਣੀ ਰਾਜਧਾਨੀ ਚੰਡੀਗੜ੍ਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਵਿੱਚ ਕਿਸੇ ਵੀ ਸੂਬੇ ਦੇ ਵਾਸੀ ਨੂੰ ਜ਼ਮੀਨ ਖ਼ਰੀਦਣ ਦੇ ਅਧਿਕਾਰ ਦੇਣ ਲਈ ਦੇਸ਼ ਭਰ ਵਿੱਚ ਇਕਸਾਰ ਨੀਤੀ ਬਣਾਉਣ ਦੀ ਲੋੜ ਹੈ।

ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ ਨੇ ਮੰਗ ਰੱਖੀ ਕਿ ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਈਆਂ ਜਾਣ। ਪੰਜਾਬ ਵੱਲੋਂ ਇਸ ਪ੍ਰਾਜੈਕਟ ਉੱਤੇ ਬਹੁਤ ਨਿਵੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਸਣੇ ਬਹੁਤੇ ਦੇਸ਼ਾਂ ਵਿੱਚ ਪਰਵਾਸੀਆਂ ਪੰਜਾਬੀਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਕੌਮਾਂਤਰੀ ਉਡਾਣਾਂ ਵਧਾਉਣਾ ਸਮੇਂ ਦੀ ਲੋੜ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੇਂਦਰ ਅੱਗੇ ਇਹ ਮੰਗ ਰੱਖੀ ਗਈ ਹੈ।

ਇਸੇ ਤਰ੍ਹਾਂ ਬਠਿੰਡਾ, ਪਠਾਨਕੋਟ, ਆਦਮਪੁਰ ਤੇ ਲੁਧਿਆਣਾ ਹਵਾਈ ਅੱਡਿਆਂ ਤੋਂ ਉਡਾਣ ਸਕੀਮ ਤਹਿਤ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾਣ।ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਨਾਲ 550 ਕਿਲੋਮੀਟਰ ਕੌਮਾਂਤਰੀ ਸਰਹੱਦ ਲੱਗਦੀ ਹੈ ਜਿਸ ਕਾਰਨ ਸਰਹੱਦ ਨੂੰ ਮਜ਼ਬੂਤ ਕਰਦੇ ਹੋਏ ਡਰੋਨ ਰੋਕੂ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਹੈ।

ਸਕੱਤਰ ਵਾਤਾਵਰਣ ਰਾਹੁਲ ਤਿਵਾੜੀ ਨੇ ਘੱਗਰ ਦਰਿਆ ਦੇ ਪ੍ਰਦੂਸ਼ਣ ਦਾ ਮੁੱਦਾ ਉਠਾਇਆ।ਵੱਖ-ਵੱਖ ਸੂਬਿਆਂ ਵੱਲੋਂ ਆਪੋ-ਆਪਣੇ ਸੂਬਿਆਂ ਵਿੱਚ ਕੀਤੇ ਬਿਹਤਰ ਕੰਮਾਂ ਦੀ ਪੇਸ਼ਕਾਰੀ ਦੌਰਾਨ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕੀਤੇ ਕੰਮਾਂ, ਲਿੰਗ ਆਧਾਰਤ ਹੁੰਦੀ ਹਿੰਸਾ ਰੋਕਣ ਲਈ ਬਣਾਈ ਸਾਖੀ ਐਪਲੀਕੇਸ਼ਨ ਅਤੇ ਜੰਗਲਾਤ ਅਧੀਨ ਰਕਬਾ ਵਧਾਉਣ ਲਈ ਮਿੰਨੀ ਜੰਗਲ ਬਣਾਉਣ ਬਾਰੇ ਜਾਣਕਾਰੀ ਦਿੱਤੀ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Rahul Bhandari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD