Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭ੍ਰਿਸ਼ਟਾਚਾਰ ਦੇ ਕੋਹੜ ਨੂੰ ਖਤਮ ਕਰਨਾ ਸਰਕਾਰ ਦੀ ਮੁੱਖ ਪ੍ਰਾਥਮਿਕਤਾ : ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਚਨਵੱਧ, ਕੇਵਲ ਨੌਂ ਮਹੀਨਿਆਂ ਵਿੱਚ 21 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ : ਲਾਲ ਚੰਦ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 12 Jan 2023

Last updated on: Jan 12, 2023, 00:00 IST

ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ  ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ’ਤੇ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ।

ਅੱਜ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦਿ੍ਰੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਦਿੱਤੀ ਗਈ ਹੈ ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਨਾ ਕਿਸੇ ਦੀ ਸਿਫਾਰਸ਼ ਮੰਨੀ ਗਈ ਹੈ ਅਤੇ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੱਤੀ ਹੈ।

ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਂਵਾਰੀ ਇਮਾਨਦਾਰੀ, ਮਿਹਨਤ  ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਰਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਬਚਨਵੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। 

ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਵਣ ਕਾਰਪਰੋਸ਼ਨ ਦੇ ਚੇਅਰਮੈਨ ਸ੍ਰੀ ਰਕੇਸ਼ ਪੁਰੀ, ਵਧੀਕ ਮੁੱਖ ਸਕੱਤਰ ਵਣ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਧਾਨ ਮੁੱਖ ਵਣ ਪਾਲ ਸ੍ਰੀ ਆਰ.ਕੇ.ਮਿਸ਼ਰਾ, ਵਧੀਕ ਪ੍ਰਧਾਨ ਮੁੱਖ ਵੲ ਪਾਲ ( ਪ੍ਰਸਾਸਨ ਅਤੇ ਤਾਲਮੇਲ) ਸ੍ਰੀ ਧਰਮਿੰਦਰ ਸਰਮਾਂ, ਵਧੀਕ ਪ੍ਰਧਾਨ ਮੁੱਖ ਵਣ ਪਾਲ ( ਵਿਕਾਸ ) ਸ੍ਰੀ ਸੋਰਭ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।  

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD