Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

'ਆਪ' ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਪਾਰਟੀ ਦੇ ਸੀਨੀਅਰ ਆਗੂਆਂ, ਲੋਕ ਸਭਾ ਅਤੇ ਜ਼ਿਲ੍ਹਾ ਇੰਚਾਰਜਾਂ ਨਾਲ ਕੀਤੀ ਮੀਟਿੰਗ

ਡਾ: ਪਾਠਕ ਨੇ ਪਾਰਟੀ ਆਗੂਆਂ ਨਾਲ ਸੰਗਠਨ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ, ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ

Harchand Singh Barsat, Dr. Sandeep Pathak, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਚੰਡੀਗੜ੍ਹ , 15 Jan 2023

Last updated on: Jan 15, 2023, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਅੱਜ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ, ਪੰਜਾਬ ਦੇ ਜ਼ਿਲ੍ਹਿਆਂ ਅਤੇ ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਨਾਲ ਦਿਨਭਰ ਮੀਟਿੰਗ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਐਤਵਾਰ ਨੂੰ ਡਾ: ਪਾਠਕ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਨਾਲ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਬਾਰੇ ਇਕ-ਇਕ ਕਰਕੇ ਪਾਰਟੀ ਸੰਗਠਨ ਦਾ ਜਾਇਜ਼ਾ ਲਿਆ ਅਤੇ ਸਾਰੇ ਹਲਕਿਆਂ ਵਿਚ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ।

ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ 10 ਮਹੀਨਿਆਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਸਰਕਾਰ ਬਣਾਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਕਈ ਗਾਰੰਟੀਆਂ ਨੂੰ ਪੂਰਾ ਕੀਤਾ। ਦੇਸ਼ ਦੀ ਰਾਜਨੀਤੀ ਵਿੱਚ ਇਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ।

ਉਨ੍ਹਾਂ 'ਆਪ' ਸਰਕਾਰ ਦੇ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ 6 ਮਹੀਨਿਆਂ ਵਿੱਚ ਹੀ ਪੰਜਾਬ ਦੇ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਲਗਭਗ 20,000 ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤਾ । ਦੂਜੇ ਪਾਸੇ ਭ੍ਰਿਸ਼ਟਾਚਾਰ 'ਤੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਟੋਲ ਫਰੀ ਨੰਬਰ ਜਾਰੀ ਕਰਕੇ ਸ਼ਿਕਾਇਤਾਂ ਦੇ ਆਧਾਰ 'ਤੇ 500 ਦੇ ਕਰੀਬ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। 

ਆਉਣ ਵਾਲੇ ਦਿਨਾਂ ਵਿੱਚ ਮਾਨ ਸਰਕਾਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਬਾਕੀ ਸਾਰੀਆਂ ਗਾਰੰਟੀਆਂ ਨੂੰ ਵੀ ਪੂਰਾ ਕਰੇਗੀ। ਇਸ ਮੌਕੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ, ਮਾਲਵਾ ਕੇਂਦਰੀ ਤੋਂ ਸਕੱਤਰ ਡਾ: ਸੰਨੀ ਸਿੰਘ ਆਹਲੂਵਾਲੀਆ, ਮਾਝਾ ਜ਼ੋਨ ਦੇ ਸਕੱਤਰ ਗੁਰਦੇਵ ਸਿੰਘ ਲੱਖਾਣਾ, ਮਾਲਵਾ ਪੂਰਬੀ ਜ਼ੋਨ ਦੇ ਸਕੱਤਰ ਅਮਨ ਮੋਹੀ, ਮਾਲਵਾ ਪੱਛਮੀ ਜ਼ੋਨ ਦੇ ਸਕੱਤਰ ਸ਼ਮਿੰਦਰ ਖਿੰਡਾ ਅਤੇ ਦੋਆਬਾ ਜ਼ੋਨ ਦੇ ਸਕੱਤਰ ਰਾਜਵਿੰਦਰ ਸਿੰਘ ਕੌਰ ਹਾਜ਼ਰ ਸਨ।

 

Tags: Harchand Singh Barsat , Dr. Sandeep Pathak , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD