Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ 'ਚ ਚਮਕੇਗਾ : ਮੀਤ ਹੇਅਰ

ਖੇਡ ਮੰਤਰੀ ਨੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਚੱਲ ਰਹੇ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ 'ਚ ਕੀਤੀ ਸ਼ਿਰਕਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਾਭਾ/ਪਟਿਆਲਾ , 15 Jan 2023

Last updated on: Jan 15, 2023, 00:00 IST

ਸਰਕਾਰੀ ਰਿਪੁਦਮਨ ਕਾਲਜ ਦੇ ਮੈਦਾਨ 'ਚ ਮਹਾਰਾਜਾ ਹੀਰਾ ਸਿੰਘ ਕਲੱਬ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਅੰਡਰ-19 ਹਾਕੀ ਟੂਰਨਾਮੈਂਟ ਦੇ ਸਮਾਪਤ ਸਮਾਰੋਹ ਮੌਕੇ ਸੂਬੇ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ।

ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਖਿਡਾਰੀਆਂ ਨੂੰ ਨਵੇਂ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ ਅਤੇ ਨੌਜਵਾਨ ਪੀੜੀ ਖੇਡਾਂ ਵੱਲ ਹੋਰ ਉਤਸ਼ਾਹਤ ਹੋ ਸਕੇ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ ਮੁੜ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਚਮਕੇਗਾ।

ਇਸ ਮੌਕੇ ਮੀਤ ਹੇਅਰ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ ਮੁਕਾਬਲੇ 'ਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡ ਦੇ ਮੈਦਾਨ 'ਚ ਹਾਰ-ਜਿੱਤ ਤੋਂ ਉਪਰ ਉਠਕੇ ਖੇਡ ਭਾਵਨਾ ਨਾਲ ਖੇਡਣਾ ਜ਼ਰੂਰੀ ਹੈ। ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਰਾਜਪਾਲ ਸੰਧੂ ਅਤੇ ਉਨ੍ਹਾਂ ਦੀ ਐਨ.ਆਰ.ਆਜ਼ੀ ਦੀ ਪੂਰੀ ਟੀਮ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ।

ਮੀਤ ਹੇਅਰ ਨੇ ਕਿਹਾ ਕਿ ਜੋ ਅਸੀ ਨਵੀਂ ਖੇਡ ਨੀਤੀ ਬਣਾ ਰਹੇ ਹਾਂ, ਉਸ ਵਿੱਚ ਇਸ ਗੱਲ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਵੱਖ ਵੱਖ ਖੇਡ ਵਿੰਗਾਂ ਤੇ ਖੇਡ ਅਕੈਡਮੀਆਂ ਦਾ ਮੁਕਾਬਲੇ ਵੀ ਕਰਵਾਏ ਜਾਣ ਤਾਂ ਕਿ ਖਿਡਾਰੀਆਂ ਦੀ ਪ੍ਰਤਿਭਾ ਨਿਖਾਰੀ ਜਾ ਸਕੇ। ਇਸ ਤੋਂ ਇਲਾਵਾ ਹਾਕੀ ਨੂੰ ਪ੍ਰਫੁਲਿਤ ਕਰਨ ਦੇ ਲਈ ਬਲਬੀਰ ਸਿੰਘ ਸੀਨੀਅਰ ਦੇ ਨਾਮ 'ਤੇ ਸਕਾਲਰਸ਼ਿਪ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਜ਼ੀ ਵੱਲੋਂ ਨਾਭਾ ਇਲਾਕੇ 'ਚ ਹਾਕੀ ਦਾ ਐਸਟਰੋਟਰਫ ਮੈਦਾਨ ਬਣਾਉਣ ਲਈ ਕੀਤੀ ਗਈ ਜਮੀਨ ਦੀ ਮੰਗ ਨੂੰ ਪੰਜਾਬ ਸਰਕਾਰ ਜ਼ਰੂਰ ਪੂਰਾ ਕਰੇਗੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD