Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਤਿੰਨ ਦਿਨ ਤੋਂ ਗਿਆਨੀ ਜ਼ੈਲ ਸਿੰਘ ਨਗਰ 'ਚ ਸੀਵੇਰਜ ਦੀ ਸਮੱਸਿਆ ਪ੍ਰਤੀ ਅਣਗਿਹਲੀ ਕਰਨ ਵਾਲੇ ਅਫ਼ਸਰਾਂ ਖਿਲਾਫ ਹੋਵੇਗੀ ਕਾਰਵਾਈ: ਵਿਧਾਇਕ ਦਿਨੇਸ਼ ਚੱਢਾ

ਵਿਧਾਇਕ ਨੇ ਮੌਕੇ ਉਤੇ ਪੁੱਜ ਕੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 16 Jan 2023

Last updated on: Jan 16, 2023, 00:00 IST

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਸਵੇਰੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਤਿੰਨ ਦਿਨ ਤੋਂ ਸੀਵਰੇਜ ਦੇ ਖੜੇ ਪਾਣੀ ਦਾ ਸਮੇਂ ਸਿਰ ਹੱਲ ਨਾ ਕਰਨ ਅਤੇ ਸਮੱਸਿਆ ਪ੍ਰਤੀ ਅਣਗਿਹਲੀ ਕਰਨ ਵਾਲੇ ਅਫ਼ਸਰਾਂ ਖਿਲਾਫ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਿਭਾਗੀ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੌਕੇ ਉਤੇ ਸਮੱਸਿਆ ਵਾਲੀ ਥਾਂ ਉਤੇ ਬੁਲਾਇਆ ਜਿੱਥੇ ਵਿਧਾਇਕ ਨੇ ਇਸ ਸਮੱਸਿਆ ਦਾ ਕੋਈ ਹੱਲ ਨਾ ਕੱਢੇ ਜਾਣ ਲਈ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ। ਉਨ੍ਹਾਂ ਲਾਪਰਵਾਹੀ ਕਰਨ ਵਾਲਿਆ ਵਿਰੁੱਧ ਸਬੰਧਿਤ ਵਿਭਾਗ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਸ਼ਹਿਰ ਵਿਚ ਸੀਵੇਰਜ ਦੀ ਸਮੱਸਿਆ ਵੱਡੇ ਪੱਧਰ ਉਤੇ ਹੋਣ ਕਰਕੇ ਸ਼ਹਿਰ ਵਾਸੀਆਂ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਵੀ ਸੀਵਰੇਜ ਦੀ ਵੱਡੀ ਸਮੱਸਿਆ ਹੋਣ ਕਰਕੇ ਵੀ ਇੱਥੇ ਸ਼ਨੀਵਾਰ ਤੋਂ ਸੀਵਰੇਜ ਬਲਾਕ ਹੋਣ ਕਰਕੇ ਕਾਫੀ ਪਾਣੀ ਮੁੱਖ ਸੜਕਾਂ ਉਤੇ ਇਕੱਠਾ ਹੋ ਗਿਆ ਜਿਸ ਕਾਰਨ ਇਥੋ ਦੀ ਆਵਾਜਾਈ ਤੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਵਿਧਾਇਕ ਨੇ ਕਿਹਾ ਕਿ ਪੁਰਾਣੇ ਬੱਸ ਅੱਡੇ ਦਾ ਪੁਲ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਲਈ ਬੰਦ ਹੋਣ ਅਤੇ ਸਰਹਿੰਦ ਨਹਿਰ ਦੇ ਪੁਲ ਦੀ ਨਵੀਂ ਉਸਾਰੀ ਹੋਣ ਕਾਰਨ ਗਿਆਨੀ ਜ਼ੈਲ ਸਿੰਘ ਕਲੋਨੀ ਤੋਂ ਵੱਡੀ ਗਿਣਤੀ ਵਿਚ ਵਾਹਨ ਲੰਘਦੇ ਹਨ। ਇਹ ਸਭ ਪਤਾ ਹੋਣ ਦੇ ਬਾਵਜੂਦ ਵੀ ਸਬੰਧਤ ਅਫ਼ਸਰਾਂ ਵੱਲੋਂ ਇਥੇ ਖੜੇ ਪਾਣੀ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਕੀਤਾ ਗਿਆ।

ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਹੋਣ ਉਤੇ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਇਸ ਉਤੇ ਕੋਈ ਵਿਸ਼ੇਸ਼ ਧਿਆਨ ਨਾ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਨਗਰ ਦੇ ਅਧਿਕਾਰੀਆਂ ਨਲਾਇਕੀ ਸਾਬਤ ਹੋਣ ਉਪਰੰਤ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਅਤੇ ਸੈਕਟਰੀ ਨੂੰ ਇਨ੍ਹਾਂ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਉਤੇ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ ਹੈ।ਹਲਕਾ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰੀਆ ਤੇ ਕਰਮਚਾਰੀਆਂ ਦੇ ਨਾਲ ਮਿਲ-ਜੁਲ ਕੇ ਸਲਾਹ ਮਸ਼ਵਰੇ ਨਾਲ ਸੀਵਰੇਜ ਦੀ ਸਮੱਸਿਆ ਨੂੰ ਪੱਕੇ ਤੌਰ ਉੱਤੇ ਹੱਲ ਕਰਨ ਲਈ ਆਪਣਾ ਸਹਿਯੋਗ ਵੀ ਜਰੂਰ ਦੇਣ।

ਇਸ ਮੌਕੇ ਐਮਸੀ ਰਾਜੂ ਸਤਿਆਲ, ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਗੌਰਵ ਕਪੂਰ, ਐਡਵੋਕੇਟ ਵਿਕਰਮ ਗਰਗ ਅਤੇ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD