Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਚ ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ ‘ਤੇ ਖਰਚੇ ਜਾਣਗੇ 1963 ਕਰੋੜ ਰੁਪਏ : ਬ੍ਰਮ ਸ਼ੰਕਰ ਜਿੰਪਾ

ਫਾਜ਼ਿਲਕਾ ਜ਼ਿਲ੍ਹੇ ਲਈ 578 ਕਰੋੜ ਦੇ ਪ੍ਰੋਜੈਕਟ; ਬੱਲੂਆਣਾ ਹਲਕੇ ਵਿਚ 53 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Balluana, Fazilka, Amandeep Singh Goldy Musafir

Web Admin

Web Admin

5 Dariya News

ਬੱਲੂਆਣਾ ( ਫਾਜ਼ਿਲਕਾ) , 16 Jan 2023

Last updated on: Jan 16, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਸਾਫ ਪੀਣ ਦਾ ਪਾਣੀ ਮੁਹੱਈਆ ਕਰਵਾਉਣ ਲਈ 1700 ਪਿੰਡਾਂ ਲਈ 1963 ਕਰੋੜ ਰੁਪਏ ਦੇ ਨਹਿਰੀ ਪਾਣੀ ਅਧਾਰਤ ਪ੍ਰੋਜੈਕਟ ਆਰੰਭੇ ਗਏ ਹਨ। ਇਨ੍ਹਾਂ ਵਿਚੋਂ 578 ਕਰੋੜ ਰੁਪਏ ਦੇ ਪ੍ਰੋਜੈਕਟ ਸਿਰਫ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਲਈ ਹਨ। ਇਹ ਰਾਸ਼ੀ ਅਬੋਹਰ, ਬੱਲੂਆਣਾ ਅਤੇ ਖੂਹੀਆ ਸਰਵਰ ਖੇਤਰਾਂ ਵਿਚ ਖਰਚ ਕੀਤੀ ਜਾਵੇਗੀ। 

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ।

ਜਿੰਪਾ ਨੇ ਕਿਹਾ ਕਿ ਪਿਛਲੇ ਹਫਤੇ ਉਨ੍ਹਾਂ ਭੋਪਾਲ ਵਿਖੇ ਕੌਮੀ ਕਾਨਫਰੰਸ ‘ਵਾਟਰ ਵਿਜ਼ਨ 2047’ ਵਿਚ ਹਿੱਸਾ ਲੈ ਕੇ ਸਰਹੱਦੀ ਜ਼ਿਲ੍ਹਿਆ ਵਿਚ ਪਾਣੀ ਦੀ ਮਾੜੀ ਕੁਆਲਿਟੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਸੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ‘ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ।

ਜਿੰਪਾ ਨੇ ਅੱਜ ਬੱਲੂਆਣਾ ਹਲਕੇ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਹਲਕੇ ਵਿਚ 40 ਕਰੋੜ ਰੁਪਏ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ 4 ਕਰੋੜ ਰੁਪਏ ਨਾਲ ਬਣੀ ਇਕ ਪੇਂਡੂ ਜਲ ਸਪਲਾਈ ਸਕੀਮ ਨੂੰ ਲੋਕ ਸਮਰਪਿਤ ਕੀਤਾ। 

ਇਸੇ ਤਰ੍ਹਾਂ ਪਿੰਡ ਧਰਮ ਪੁਰਾ ਅਤੇ ਮਹਿਰਾਜਪੁਰਾ ਵਿਚ 9 ਕਰੋੜ ਨਾਲ ਬਣ ਰਹੇ ਵਾਟਰ ਵਰਕਸਾਂ ਨੂੰ ਵੀ ਲੋਕ ਸਮਰਪਿਤ ਕੀਤਾ। ਇਸ ਮੌਕੇ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕੁਆਲਿਟੀ ਠੀਕ ਨਹੀਂ ਹੈ ਉਥੇ ਆਰ.ਓ. ਪਲਾਂਟ ਲਗਾਉਣ ਦੀਆਂ ਸੰਭਾਨਾਵਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। 

ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਅੱਜ ਸ਼ੁਰੂ ਕੀਤੇ ਪ੍ਰੋਜੈਕਟ ਇਨ੍ਹਾਂ ਕੰਮਾਂ ਦਾ ਹੀ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਖਿਆਲ ਰੱਖ ਰਹੀ ਹੈ।

ਕਿਸਾਨਾਂ ਦੀ ਭਲਾਈ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਬਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2022-23 ਦੌਰਾਨ ਹੁਣ ਤੱਕ 125 ਕਰੋੜ ਰੁਪਏ ਦੇ ਕਰੀਬ ਰਕਮ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨਾਂ ਦੀ ਭਲਾਈ ਲਈ ਦਿੱਤਾ ਜਾ ਚੁੱਕਾ ਹੈ।ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Balluana , Fazilka , Amandeep Singh Goldy Musafir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD