Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਆਪ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਕੌਂਸਲਰਾਂ ਨਾਲ ਕੀਤੀ ਸੰਗਠਨ ਸਬੰਧਤ ਅਹਿਮ ਮੀਟਿੰਗ

ਸੰਗਠਨ ਦੇ ਵਿਸਤਾਰ ਅਤੇ ਪਾਰਟੀ 'ਚ ਆਗੂਆਂ ਅਤੇ ਵਰਕਰਾਂ ਵਿਚਕਾਰ ਤਾਲਮੇਲ ਵਧਾਉਣ ਬਾਰੇ ਹੋਇਆ ਵਿਚਾਰ-ਵਟਾਂਦਰਾ

Dr. Sandeep Pathak, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 16 Jan 2023

Last updated on: Jan 16, 2023, 00:00 IST

 ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ।

 ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਇਕ-ਇਕ ਕਰਕੇ ਸੁਝਾਅ ਲਏ ਗਏ ਅਤੇ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਰਣਨੀਤੀ ਉਲੀਕੀ ਗਈ। ਜਥੇਬੰਦੀ ਦੀ ਮਜ਼ਬੂਤੀ ਤੋਂ ਇਲਾਵਾ ਆਗੂਆਂ ਤੇ ਵਰਕਰਾਂ ਵਿੱਚ ਤਾਲਮੇਲ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ।

 ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ। ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ।  ਅਸੀਂ ਮੌਜੂਦਾ ਪ੍ਰਣਾਲੀ ਵਿੱਚ ਸੁਧਾਰ ਕਰਕੇ ਸਥਾਨਕ ਸਰਕਾਰਾਂ ਨੂੰ ਵਧੇਰੇ ਸੁਤੰਤਰ ਅਤੇ ਮਜ਼ਬੂਤ ਬਣਾਵਾਂਗੇ।

ਪੰਜਾਬ ਦੀ 'ਆਪ' ਸਰਕਾਰ ਦੀ ਸ਼ਲਾਘਾ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ | ਮਾਨ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਕਈ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਦਾ ਆਮ ਲੋਕਾਂ ਦੇ ਜੀਵਨ 'ਤੇ ਚੰਗਾ ਪ੍ਰਭਾਵ ਪਿਆ। ਅਸੀਂ ਰਲ ਮਿਲ ਕੇ ਹੋਰ ਚੰਗੇ ਕੰਮ ਕਰਨੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਾਂ।

ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰ ਗਰੰਟੀ ਨੂੰ ਪੂਰਾ ਕਰੇਗੀ। ਅਸੀਂ ਸਿਰਫ਼ ਆਪਣੀਆਂ ਗਾਰੰਟੀਆਂ ਹੀ ਨਹੀਂ ਪੂਰੀਆਂ ਕਰਾਂਗੇ ਬਲਕਿ ਗਾਰੰਟੀਆਂ ਤੋਂ ਵੀ ਵੱਧ ਕੰਮ ਕਰਾਂਗੇ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅਜਿਹਾ ਕਰਕੇ ਦਿਖਾਇਆ ਹੈ।

ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਹਰਜੋਤ ਬੈਂਸ, ਕੁਲਦੀਪ ਧਾਲੀਵਾਲ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਡਾ: ਇੰਦਰਬੀਰ ਸਿੰਘ ਨਿੱਝਰ, ਡਾ: ਬਲਬੀਰ, ਚੇਤਨ ਸਿੰਘ ਜੋੜਾਮਾਜਰਾ, ਅਨਮੋਲ ਗਗਨ ਮਾਨ ਸਮੇਤ ਪਾਰਟੀ ਦੇ ਸਮੂਹ ਵਿਧਾਇਕ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੌਕੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।

 

Tags: Dr. Sandeep Pathak , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD