Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਪੂਰਥਲਾ ਜੇਲ੍ਹ ਦਾ ਅਚਨਚੇਤ ਦੌਰਾ

ਜੇਲ੍ਹਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Kapurthala

Web Admin

Web Admin

5 Dariya News

ਕਪੂਰਥਲਾ , 16 Jan 2023

Last updated on: Jan 16, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ।

ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਜੇਲ੍ਹ ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ ‘ਰੇਡੀਓ ਉਜਾਲਾ’ ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਪਾਸੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ।

ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD