Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਮਰਾਲਾ ਦੇ ਨੇੜਲੇ ਪਿੰਡ ਉਟਾਲਾਂ ਦਾ ਦੌਰਾ

ਮਨਰੇਗਾ ਸਕੀਮ ਅਧੀਨ ਪਿੰਡ ਦੇ ਛੱਪੜ ਦੇ ਸੁੰਦਰੀਕਰਨ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਸਮਰਾਲਾ , 17 Jan 2023

Last updated on: Jan 17, 2023, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਅੱਜ ਸਮਰਾਲਾ ਦੇ ਨੇੜਲੇ ਪਿੰਡ ਉਟਾਲਾਂ ਦਾ ਦੌਰਾ ਕਰਦਿਆਂ, ਮਨਰੇਗਾ ਸਕੀਮ ਅਧੀਨ ਪਿੰਡ ਦੇ ਛੱਪੜ ਦੇ ਸੁੰਦਰੀਕਰਨ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਜ਼ਿਲ੍ਹਾ ਨੋਡਲ ਅਫ਼ਸਰ ਮਨਰੇਗਾ ਸੋਨੀਆ ਸ਼ਰਮਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਪਿੰਡ ਉਟਾਲਾਂ ਦੇ ਛੱਪੜ ਦਾ ਸੀਂਚੇਵਾਲ ਮਾਡਲ ਤਹਿਤ ਸੁੰਦਰੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛੱਪੜ ਦੇ ਨਵੀਨੀਕਰਨ ਲਈ 15ਵੇਂ ਵਿੱਤ ਕਮਿਸ਼ਨ, ਮਨਰੇਗਾ ਅਤੇ ਪੰਚਾਇਤ ਫੰਡ ਵਿੱਚੋਂ ਖਰਚਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਲੋਕਾਂ ਵਲੋਂ ਇੱਥੇ ਕੂੜਾ ਕਰਕਟ ਸੁੱਟਿਆ ਜਾਂਦਾ ਸੀ ਅਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। 

ਉਨ੍ਹਾਂ ਦੱਸਿਆ ਕਿ ਕੂੜੇ ਵਾਲੀ ਜਗ੍ਹਾ ਪੱਧਰੀ ਕਰਕੇ ਉੱਥੇ ਬੱਚਿਆਂ ਲਈ ਝੂਲੇ ਲਗਾਏ ਗਏ ਹਨ, ਓਪਨ ਜਿੰਮ ਤੋਂ ਇਲਾਵਾ ਫੂਟਪਾਥ ਬਣਾਏ ਗਏ ਹਨ ਜਿੱਥੇ ਔਰਤਾਂ ਵਲੋਂ ਸਵੇਰੇ ਸ਼ਾਮ ਸੈਰ ਕੀਤੀ ਜਾਂਦੀ ਹੈ। ਛੱਪੜ ਦਾ ਪਾਣੀ ਹੁਣ ਬਿਲਕੁਲ ਸਾਫ ਸੁੱਥਰਾ ਹੈ ਜਿਸ ਨੂੰ ਸਿੰਚਾਈ ਲਈ ਵੀ ਵਰਤਿਆ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਦੇ ਵਿਕਾਸ ਕਾਰਜ਼ਾਂ ਸਬੰਧੀ ਸਰਪੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਮਜ਼ਦੂਰਾਂ ਵਲੋਂ ਲਗਾਤਾਰ ਮਿਲ ਰਹੇ ਕੰਮ ਅਤੇ ਸਮੇਂ ਸਿਰ ਅਦਾਇਗੀ ਲਈ ਵੀ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD