Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ: ਕੈਬਨਿਟ ਮੰਤਰੀ ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Malerkotla

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 17 Jan 2023

Last updated on: Jan 17, 2023, 00:00 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। 

ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ’ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ’ਚ ਸਿਹਤ ਸੁਵਿਧਾਵਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਮੁੱਢਲੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਕੰਮ ਦੀ ਗੁਣਵੱਤਾ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਨਿਗਰਾਨੀ ਕਰਨ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਲਕੇ ਦੇ ਸਰਕਾਰੀ ਸਕੂਲਾਂ ਅਤੇ ਹੋਰਨਾਂ ਸਿੱਖਿਆ ਸੰਸਥਾਵਾਂ ’ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰੋੜਾਂ ਰੁਪਏ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਜੋ ਹਰ ਹੀਲੇ ਸਹੀ ਢੰਗ ਨਾਲ ਵਰਤੇ ਜਾਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਅਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD