Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਮੁੱਖ ਮੰਤਰੀ ਦੇ ਫੈਸਲੇ ਦੀ ਸ਼ਲਾਘਾ

ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ - ਅਨਮੋਲ ਗਗਨ ਮਾਨ

Anmol Gagan Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਰਾਲਾ (ਲੁਧਿਆਣਾ) , 17 Jan 2023

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿੱਚ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ।ਸਮਰਾਲਾ ਨੇੜੇੇ ਪਿੰਡ ਉਟਾਲਾਂ ਵਿੱਚ ਸਾਲਾਨਾ ਕਬੱਡੀ ਟੂਰਨਾਮੈਂਟ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ।ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸਫਲ ਆਯੋਜਨ ਕੀਤਾ ਗਿਆ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਖੋਡਾਂ ਦੌਰਾਨ ਲਗਭਗ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ।

ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਟੂਰਨਾਮੈਂਟ ਦੀ ਜੇਤੂ ਟੀਮ ਨੂੰ ਇਨਾਮ ਵਜੋਂ 1.5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਐਸ.ਪੀ. ਹਰੀਸ਼ ਓਮ ਪ੍ਰਕਾਸ਼ ਦਿਆਮਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ 'ਚ ਦਰਸ਼ਕ ਵੀ ਮੌਜੂਦ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD