Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Malerkotla

Web Admin

Web Admin

5 Dariya News

ਸੰਗਰੂਰ , 17 Jan 2023

Last updated on: Jan 17, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਕਲੱਬ ਮਸਤੂਆਣਾ ਸਾਹਿਬ ਵਿਖੇ 8ਵੇਂ ਆਲ ਇੰਡੀਆ ਸ਼੍ਰੀ ਨਰਾਇਣ ਸ਼ਰਮਾ ਮੈਮੋਰੀਅਲ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਦੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਇਹ ਸ਼ਾਨਦਾਰ ਉਪਰਾਲਾ ਹੈ ਕਿਉਂਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਵਾਲੀਬਾਲ ਟੂਰਨਾਮੈਂਟ ਵਿਚ ਸ਼ਾਮਿਲ ਹੋਣ ਪਹੁੰਚੇ ਵੱਖ ਵੱਖ ਰਾਜਾਂ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਅਤੇ ਭਵਿੱਖ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਸ੍ਰੀ ਅਮਨ ਅਰੋੜਾ ਨੇ ਇਹ ਵੀ ਦੱਸਿਆ ਕਿ ਆਉਂਦੀ 4 ਅਤੇ 5 ਫਰਵਰੀ ਨੂੰ ਲੌਂਗੋਵਾਲ ਵਿਖੇ ਉਨ੍ਹਾਂ ਦੇ ਪਿਤਾ ਜੀ ਦੀ ਯਾਦ ਵਿੱਚ ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ ਕਰਵਾਈ ਜਾ ਰਹੀ ਹੈ ਜਿਸ ਵਿਚ ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਦਿਲਚਸਪ ਮੁਕਾਬਲੇ ਵੀ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਖੇਡ ਹੀਰਿਆਂ ਦੀ ਤਲਾਸ਼ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਸੁਪਰ ਲੀਗ, ਜੋ ਕਿ ਖੇਡਾਂ ਹਲਕਾ ਸੁਨਾਮ ਦੀਆਂ ਤਹਿਤ ਕਰਵਾਈ ਜਾਣੀ ਹੈ, ਵਿੱਚ ਵੱਧ ਤੋਂ ਵੱਧ ਟੀਮਾਂ ਨੂੰ ਭਾਗ ਲੈਣ ਦਾ ਸੱਦਾ ਦਿੱਤਾ।ਜ਼ਿਕਰਯੋਗ ਹੈ ਕਿ ਇਸ ਦੋ ਰੋਜ਼ਾ ਖੇਡ ਟੂਰਨਾਮੈਂਟ ਵਿਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਆਏ ਲੜਕਿਆਂ ਤੇ ਲੜਕੀਆਂ ਦੀਆਂ 6-6 ਟੀਮਾਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਵਿਚ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਖਿਡਾਰੀ ਵੀ ਸ਼ਾਮਲ ਹਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਟੂਰਨਾਮੈਂਟ ਹਰ ਸਾਲ ਵਾਲੀਬਾਲ ਕੋਚ ਸਵ. ਸ੍ਰੀ ਨਰਾਇਣ ਸ਼ਰਮਾ ਦੀ ਯਾਦ ਵਿੱਚ ਉਨ੍ਹਾਂ ਦੇ ਸਿਖਿਆਰਥੀਆਂ ਵਲੋਂ ਕਰਵਾਇਆ ਜਾਂਦਾ ਹੈ।ਉਦਘਾਟਨ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ, ਜਸਪਾਲ ਸਿੰਘ ਸਿੱਧੂ, ਸੁੱਖ ਸਾਹੋਕੇ, ਕਾਲਾ ਬਡਰੁੱਖਾਂ, ਹਰਪਾਲ ਸਿੰਘ ਬਡਰੁੱਖਾਂ, ਹਰਮਿੰਦਰ ਪਾਲ ਸਿੰਘ, ਗਗਨਦੀਪ, ਹਰਪ੍ਰੀਤ ਕੌਰ, ਬਲਜਿੰਦਰ ਕੌਰ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD