Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਵੱਲੋਂ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਦੌਰਾ; ਕੰਮ-ਕਾਜ ਦਾ ਲਿਆ ਜਾਇਜ਼ਾ

ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਵੱਲੋਂ ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ 'ਤੇ ਜ਼ੋਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Malerkotla

Web Admin

Web Admin

5 Dariya News

ਪਟਿਆਲਾ , 17 Jan 2023

Last updated on: Jan 17, 2023, 00:00 IST

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਅਚਨਚੇਤ ਦੌਰਾ ਕਰਕੇ ਇਸ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ ਪ੍ਰੈੱਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ।

ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨੀਂ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ। 

ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ, ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਇੱਥੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਮੌਜੂਦਾ ਸਮੇਂ ਦੀ ਮੰਗ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਆਧੁਨਿਕ ਤਕਨੀਕਾਂ ਅਪਣਾ ਕੇ ਡਿਜ਼ੀਟਲ ਤਰੀਕੇ ਨਾਲ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸਾਰੇ ਵਿਭਾਗਾਂ ਲਈ ਸਟੇਸ਼ਨਰੀ ਤੇ ਛਪਾਈ ਨਾਲ ਸਬੰਧਤ ਕੰਮ ਇਸ ਵਿਭਾਗ ਜਰੀਏ ਕਰਵਾਉਣ ਲਈ ਵਚਨਬੱਧ ਹੈ ਤਾਂ ਕਿ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਕੋਲ ਮੌਜੂਦ ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਸਦਵਰਤੋਂ ਕੀਤੀ ਜਾ ਸਕੇ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਗੌਤਮ ਜੈਨ ਅਤੇ  ਹੋਰ ਅਧਿਕਾਰੀਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰੈੱਸ ਕਲੋਨੀ ਦਾ ਵੀ ਦੌਰਾ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD