Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ : ਅਮਨ ਅਰੋੜਾ

ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Malerkotla

Web Admin

Web Admin

5 Dariya News

ਮਾਲੇਰਕੋਟਲਾ , 17 Jan 2023

Last updated on: Jan 17, 2023, 00:00 IST

ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। 

ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ’ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ।’’ 

ਇਹ ਵਿਚਾਰ ਸ਼੍ਰੀ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ’ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। 

ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।ਉਹਨਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ’ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। 

ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ।

ਸ਼੍ਰੀ ਅਰੋੜਾ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਮਾਲੇਰਕੋਟਲਾ - ਖੰਨਾ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜੀ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਰਕ ਦੇ ਬਾਹਰ ਪਾਰਕਿੰਗ ਵਾਲੀ ਥਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਅਤੇ ਸਰਲ ਹਾਊਸਿੰਗ ਪਾਲਸੀ ਲਿਆਂਦੀ ਗਈ ਹੈ। 

ਪਿਛਲੇ ਸਮੇਂ ਦੌਰਾਨ ਸੂਬੇ ਵਿਚ ਵਿਕਸਤ ਹੋਈਆਂ 14500 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਨੂੰ ਅਧਿਕਾਰਿਤ ਕਰਾਉਣ ਲਈ ਇਸ ਪਾਲਸੀ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕੰਮ ਅਤੇ ਭਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ।

ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। 

ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਦਰਬਾਰ ਦੇ ਪ੍ਰਧਾਨ ਸ੍ਰ. ਐੱਚ. ਐੱਸ. ਹੰਸਪਾਲ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD