Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ

ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Jan 2023

Last updated on: Jan 17, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ ਦਾ ਬੇਹੱਦ ਅਹਿਮ ਰੋਲ ਹੈ। 

ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ 68 ਵਿਚਲੇ ਵਣ ਕੰਪਲੈਕਸ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਰੀਜਨਲ ਮੈਨੇਜਰਾਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਇਸ ਗੱਲ ਉੱਤੇ ਖੁਸ਼ੀ ਜਾਹਿਰ ਕੀਤੀ ਕਿ ਇਸ ਵਰ੍ਹੇ ਨਿਗਮ ਨੂੰ 44 ਕਰੋੜ ਰੁਪਏ  ਦੀ ਆਮਦਨੀ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆ ਵਿੱਚ ਹੀ ਹੋ ਗਈ ਹੈ ਜਦੋਂ ਕਿ ਬੀਤੇ ਵਰ੍ਹੇ ਨਿਗਮ ਨੂੰ 40 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਇਸ ਮੌਕੇ ਨਿਗਮ ਦੇ ਅਧਿਕਾਰੀਆ ਵੱਲੋਂ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਨਿਗਮ ਵੱਲੋਂ ਕਈ ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਵਿੱਚ ਬਠਿੰਡਾ ਡਵੀਜਨ ਵਿਖੇ ਵਰਮੀਕੰਪੋਸਟ ਪ੍ਰਣਾਲੀ ਸਥਾਪਿਤ ਕਰਨਾ ਸ਼ਾਮਿਲ ਹੈ। ਇਸ ਪ੍ਰੋਜੈਕਟ ਨਾਲ ਜਿੱਥੇ ਨਿਗਮ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਹੀ ਇਹ ਪ੍ਰਣਾਲੀ ਵਾਤਾਵਰਣ ਪੱਖੀ ਵੀ ਹੈ। 

ਇਸ਼ ਤੋਂ ਇਲਾਵਾ ਜੰਗਲਾਤ ਦੇ ਰਕਬੇ ਦੀ ਰਾਖੀ ਲਈ ਆਰ.ਸੀ.ਸੀ. ਪਿੱਲਰ ਤੋਂ ਇਲਾਵਾ ਰੁੱਖਾਂ ਦੀ ਸਾਂਭ ਸੰਭਾਲ ਲਈ ਟ੍ਰੀ-ਗਾਰਡ ਤਿਆਰ ਕਰਨ ਅਤੇ ਇਸ ਤੋਂ ਇਲਾਵਾ ਵੂਡਨ (ਲੱਕੜ) ਦੀਆਂ ਉੱਚ ਪੱਧਰ ਦੀਆਂ ਕਰੇਟਾਂ ਤਿਆਰ ਕਰਨ ਆਦਿ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਹਨ।

ਵਿਭਾਗੀ ਕੰਮ ਕਾਜ ਵਿੱਚ ਪੂਰਨ ਪਾਰਦਰਸ਼ਿਤਾ ਉੱਤੇ ਜੋਰ ਦਿੰਦੇ ਹੋਏ ਸ਼੍ਰੀ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਕੋਈ ਵੀ ਬੇਨਿਯਮੀ ਕਰਦਾ ਪਾਇਆ ਜਾਂਦਾ ਹੈ,ਉਸ ਖਿਲਾਫ ਰਿਕਵਰੀ ਤੋਂ ਇਲਾਵਾ ਬਣਦੀ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇ ਕਿਉਂ ਜੋਂ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। 

ਉਨ੍ਹਾਂ ਇਸ ਗੱਲ ਉੱਤੇ ਵੀ ਜੋਰ ਦਿੱਤਾ ਕਿ ਵਿਭਾਗ ਦੇ ਕੰਮ ਕਾਜ ਸਬੰਧੀ ਟੈਂਡਰ ਪ੍ਰਕਿਰਿਆ ਦੌਰਾਨ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਪ੍ਰਮੁੱਖ ਮੁੱਖ ਵਣ ਪਾਲ ਆਰ.ਕੇ. ਮਿਸ਼ਰਾ ਅਤੇ ਮੁੱਖ ਜਨਰਲ ਮੈਨੇਜਰ ਗੀਤਾਂਜਲੀ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD