Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਇਨਜ਼ ਕਲੱਬ ਖਰੜ ਵਲੋ ਖਰੜ ਵਿਚ ਈ-ਵੇਸਟ ਕਲੈਕਸ਼ਨ ਸੈਂਟਰ ਦੀ ਸ਼ੁਰੂਆਤ

Loins Club Kharar, Loins Club International, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 18 Jan 2023

Last updated on: Jan 18, 2023, 00:00 IST

ਲਾਇਨਜ਼ ਕਲੱਬ ਇੰਟਰਨੈਸ਼ਨਲ ਜੋਕਿ ਹਮੇਸ਼ਾ ਹੀ ਸਮਾਜ ਸੇਵਾ ਦੇ ਕੰਮਾਂ ਲਈ ਸਭ ਤੋਂ ਅੱਗੇ ਰਹਿੰਦਾ ਹੈ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਹਰ ਮੌਕੇ ਸਮਾਜ ਨੂੰ ਨਵੀਂ ਸੇਧ ਦੇਣ ਲਈ ਤਤਪਰ ਰਹਿੰਦਾ ਹੈ। ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਪ੍ਰੀਤ ਕੰਵਲ ਸਿੰਘ ਨੇ ਦੱਸਿਆ ਕਿ ਹੁਣ ਲਾਇਨਜ਼ ਕਲੱਬ ਇੰਟਰਨੈਸ਼ਨਲ ਵੱਲੋਂ ਇਕ ਨਵਾਂ ਪ੍ਰੋਜੈਕਟ ਲਾਂਚ ਕੀਤਾ ਗਿਆ ਹੈ, ਜਿਸਦਾ ਨਾਮ ਈ-ਵੇਸਟ ਡੰਪ ਜਾਂ ਡੋਨੇਟ ਰੱਖਿਆ ਗਿਆ ਹੈ। 

ਇਸ ਲਈ 13 ਜਨਵਰੀ ਤੋਂ ਲੈ ਕੇ 15 ਫਰਵਰੀ 2023 ਤੱਕ ਪੂਰੀ ਦੁਨੀਆਂ ਵਿਚ ਇਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਸਾਡੇ ਸਭ ਦੇ ਘਰਾਂ ਵਿਚ ਪਏ ਈ-ਵੇਸਟ ਜਿਸ ਵਿਚ ਪੁਰਾਣੇ ਖਰਾਬ ਰਿਮੋਟ ਕੰਟਰੋਲ, ਮੋਬਾਇਲ ਫੋਨ, ਟੀ.ਵੀ, ਕੰਪਿਊਟਰ, ਲੈਪਟੌਪ, ਬੱਚਿਆਂ ਦੇ ਇਲੈਕਟ੍ਰਾਨਿਕ ਖਿਡੌਣੇ ਅਤੇ ਹੋਰ ਬਹੁਤ ਸਾਰਾ ਇਲੈਕਟ੍ਰੋਨਿਕ ਸਮਾਨ ਸ਼ਾਮਿਲ ਹੈ ਨੂੰ ਇਕੱਠਾ ਕਰਕੇ ਰੀਸਾਈਕਲ ਕਰਨ ਦਾ ਟੀਚਾ ਰੱਖਿਆ ਗਿਆ ਹੈ। 

ਇਹ ਸਾਰਾ ਸਮਾਨ ਜੋਕਿ ਆਉਣ ਵਾਲੇ ਸਮੇਂ ਵਿਚ ਸਾਡੇ ਸਭ ਲਈ ਬਹੁਤ ਘਾਤਕ ਸਿੱਧ ਹੋਣ ਵਾਲਾ ਹੈ। ਓਹਨਾ ਅੱਗੇ ਦੱਸਿਆ ਕਿ ਇਸ ਲਈ ਅਸੀਂ ਈ-ਵੇਸਟ ਪ੍ਰਦੂਸ਼ਣ ਘਟਾਉਣ ਲਈ ਸਾਰੀ ਦੁਨੀਆਂ ਵਿਚੋਂ ਪੁਰਾਣੀਆਂ ਇਲੈਕਟ੍ਰਾਨਿਕ ਚੀਜਾਂ ਇਕੱਠੀਆਂ ਕਰ ਰਹੇ ਹਾਂ ਅਤੇ ਨਾਵਰਤਣਯੋਗ ਬਿਜਲੀ ਯੰਤਰਾਂ ਨੂੰ ਨਸ਼ਟ ਕਰ ਰਹੇ ਹਾਂ। 

ਭਾਰਤ ਦੇ ਲਾਇਨਜ਼ ਕਲੱਬਾਂ ਵੱਲੋਂ ਖਰਾਬ ਇਲੈਕਟ੍ਰੋਨਿਕ ਚੀਜਾਂ ਹਿੰਦੁਸਤਾਨ ਈ-ਵੇਸਟ ਮੈਨੇਜਮੈਂਟ ਕੰਪਨੀ ਦਿੱਲੀ ਨੂੰ ਦਿੱਤੀਆਂ ਜਾਣਗੀਆਂ ਜੋਕਿ ਸਭ ਖਰਾਬ ਇਲੈਕਟ੍ਰੋਨਿਕ ਚੀਜਾਂ ਨੂੰ ਰੀਸਾਇਕਲ ਅਤੇ ਨਸ਼ਟ ਕਰਨ ਦਾ ਕੰਮ ਕਰੇਗੀ। 

ਲਾਇਨ ਦਵਿੰਦਰ ਗੁਪਤਾ ਨੇ ਦੱਸਿਆ ਕਿ ਇਸ ਈ-ਵੇਸਟ ਡੰਪ ਜਾਂ ਡੋਨੇਟ ਮੁਹਿੰਮ ਤਹਿਤ ਪ੍ਰਧਾਨ ਲਾਇਨ ਨਰਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਲਾਇਨਜ਼ ਕਲੱਬ ਖਰੜ ਵਲੋਂ ਈ-ਵੇਸਟ ਕਲੈਕਸ਼ਨ ਸੈਂਟਰ ਦੀ ਸ਼ੁਰੂਆਤ ਲਾਇਨਜ਼ ਕਲੱਬ ਆਫਿਸ ਖਰੜ, ਪ੍ਰਭੂ ਲਾਲ ਮੈਮੋਰੀਅਲ ਲਾਇਨਜ਼ ਚੈਰੀਟੇਬਲ ਕਲੀਨੀਕਲ ਲਬੋਰੇਟਰੀ,  ਜੋਕਿ ਪੁਲਿਸ ਸਟੇਸ਼ਨ ਖਰੜ ਦੇ ਨਜਦੀਕ ਹੈ ਵਿਖੇ ਕੀਤਾ ਗਿਆ ਹੈ। 

ਕਲੱਬ ਦੇ ਪ੍ਰਧਾਨ ਲਾਇਨ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਇਥੇ ਆਪਣਾ ਪੁਰਾਣਾ ਨਾ ਚੱਲਣਯੋਗ ਇਲੈਕਟ੍ਰੋਨਿਕ ਸਮਾਨ ਜਮ੍ਹਾ ਕਰਵਾ ਸਕਦਾ ਹੈ ਤਾਂਕਿ ਦੁਨੀਆ ਤੇ ਮੰਡਰਾ ਰਹੇ ਖਤਰੇ ਤੋਂ ਬਚਾਅ ਵਿਚ ਆਪਣਾ ਹਿੱਸਾ ਪਾ ਸਕੇ। 

ਓਹਨਾ ਇਲਾਕਾ ਨਿਵਾਸੀਆਂ ਤੋਂ ਪੂਰਨ ਸਹਿਯੋਗ ਦੀ ਅਪੀਲ ਕੀਤੀ। ਪ੍ਰੋਜੈਕਟ ਦੇ ਲੌਂਚ ਮੌਕੇ ਹੋਰਨਾਂ ਮੈਂਬਰਾਂ ਤੋਂ ਇਲਾਵਾ ਕਲੱਬ ਦੇ ਸਕੱਤਰ ਲਾਇਨ ਅਨਿਲ ਗੁਪਤਾ ਤੇ ਲਾਇਨ ਰਮਨ ਸੂਦ ਵੀ ਹਾਜਰ ਰਹੇ।

 

Tags: Loins Club Kharar , Loins Club International , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD