Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ

ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Jan 2023

Last updated on: Jan 18, 2023, 00:00 IST

ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ ਬਾਅਦ ਹੁਣ ਨਵੀਂ ਪੁਲਾਂਘ ਪੁੱਟਦਿਆਂ ਡਾਕਟਰ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਜ਼ਮੀਨੀ ਪੱਧਰ 'ਤੇ ਸੇਵਾ ਨੂੰ ਯਕੀਨੀ ਬਣਾਉਣ ਲਈ ਅੱਜ ਵਾਰਡ ਨੰਬਰ 48, ਗੁੱਗਾ ਮੱਦੀ ਲੇਨ, ਐਡਜ, ਰਿਲਾਇੰਸ ਪੈਟਰੋਲ ਪੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੋਬਾਇਲ ਕਲੀਨਿਕ ਵੀ ਲਾਂਚ ਕੀਤਾ।ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 48 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ 'ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ, ਜੋਕਿ ਸਾਡਾ ਫਰਜ਼ ਬਣਦਾ ਹੈ।ਵਿਧਾਇਕ ਸਿੱਧੂ ਨੇ ਕਿਹਾ ਕਿ 'ਮੋਬਾਇਲ ਦਫ਼ਤਰ ਵੈਨ' ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 'ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਹੁਣ ਮੋਬਾਇਲ ਕਲੀਨਿਕ ਰਾਹੀਂ ਵਸਨੀਕਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD