Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਮੰਡੀ ਗੋਬਿੰਗੜ੍ਹ ਦੇ ਲੋਕਾਂ ਦਾ ਇੰਨ੍ਹੇ ਭਰਵੇਂ ਸਵਾਗਤ ਲਈ ਦਿਲੋਂ ਧੰਨਵਾਦ - ਜੈ ਇੰਦਰ ਕੌਰ

ਮੰਡੀ ਗੋਬਿੰਗੜ੍ਹ ਦੇ ਭਾਜਪਾ ਵਰਕਰ ਅਤੇ ਵਪਾਰੀਆਂ ਨਾਲ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

Jai Inder Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਮੰਡੀ ਗੋਬਿੰਗੜ੍ਹ/ਪਟਿਆਲਾ , 18 Jan 2023

ਭਾਜਪਾ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਅੱਜ ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਦਾ ਭਾਜਪਾ ਮੰਡੀ ਗੋਬਿੰਦਗੜ੍ਹ ਮੰਡਲ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਬੀਬਾ ਜੈ ਇੰਦਰ ਕੌਰ ਜੋਕਿ ਕੁਝ ਸਮੇਂ ਪਹਿਲੇ ਹੀ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਨਿਯੁਕਤ ਕੀਤੇ ਗਏ ਸਨ, ਉਨ੍ਹਾਂ ਨੇ ਸਥਾਨਕ ਵਪਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਮੁਸ਼ਕਲਾਂ ਵੀ ਸੁਣੀਆਂ।

ਵਰਕਰਾਂ ਨੂੰ ਸੰਬੋਧਿਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਮੈਨੂੰ ਅੱਜ ਇਨ੍ਹਾਂ ਪਿਆਰ ਦੇਣ ਲਈ, ਮੇਰਾ ਇਨ੍ਹਾਂ ਵਧੀਆ ਸਵਾਗਤ ਕਰਨ ਲਈ ਮੈਂ ਆਪ ਸਭ ਦਾ ਦਿਲੋਂ ਧੰਨਵਾਦ ਕਰਦੀ ਹਾਂ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਸਮੂਹ ਹਾਈ ਕਮਾਂਡ ਦਾ ਵੀ ਧੰਨਵਾਦ ਕਰਦੀ ਹਾਂ। ਮੈਨੂੰ ਯਕੀਨ ਹੈ ਕਿ ਆਪਾਂ ਸਾਰੇ ਮਿਲਕੇ ਪਾਰਟੀ ਦੀ ਬੇਹਤਰੀ ਲਈ ਅਤੇ ਇਸ ਪਾਵਨ ਧਰਤੀ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਾਂਗੇ।"

ਇਸ ਮੌਕੇ 'ਤੇ ਸਥਾਨਕ ਵਪਾਰੀਆਂ ਨਾਲ ਰੱਖੀ ਮੀਟਿੰਗ ਵਿੱਚ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਅੱਜ ਤੁਹਾਡੇ ਸਾਰਿਆਂ ਨਾਲ ਗੱਲ ਕਰਕੇ ਵੀ ਉਹੀ ਪਤਾ ਲੱਗਿਆ ਜੋਕਿ ਆਪਾਂ ਕਾਫ਼ੀ ਦਿਨਾਂ ਤੋਂ ਖਬਰਾਂ ਵਿੱਚ ਵੀ ਪੜ ਰਹੇ ਹਾਂ, ਇਹ ਸਾਡੇ ਲਈ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਵਪਾਰੀ ਪੰਜਾਬ ਨੂੰ ਛੱਡਕੇ ਯੂਪੀ ਵਰਗੇ ਰਾਜਾਂ ਦਾ ਰੁਖ਼ ਕਰ ਰਹੇ ਹਨ ਅਤੇ ਆਪਣਾ ਕਾਰੋਬਾਰ ਦੂਜੇ ਰਾਜਾਂ ਵਿੱਚ ਲੈਕੇ ਜਾ ਰਹੇ ਹਨ।

ਆਪ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਰਹੀ ਹੈ ਅਤੇ ਅੱਜ ਕੋਈ ਵੀ ਵਪਾਰੀ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਅਤੇ ਨਾਂ ਹੀ ਪੰਜਾਬ ਸਰਕਾਰ ਇਹੇਜੀ ਕੋਈ ਰਣਨੀਤੀ ਬਣਾਉਣ ਵਿੱਚ ਸਫ਼ਲ ਹੋਈ ਹੈ ਜਿਸ ਨਾਲ ਪੰਜਾਬ ਵਿੱਚ ਨਿਵੇਸ਼ ਵੱਧ ਸਕੇ"ਸੂਬੇ ਦੀ ਪਿਛਲੀ ਕੈਪਟਨ ਅਮਰਿੰਦਰ ਸਰਕਾਰ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਮੈਂ ਇਹ ਬੜੇ ਮਾਣ ਨਾਲ ਗੱਲ ਕਹਿ ਸਕਦੀ ਹਾਂ ਕਿ ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਜੀ ਦੇ ਮੁੱਖਮੰਤਰੀ ਰਹਿੰਦੀਆਂ ਪੰਜਾਬ ਵਿੱਚ ਦੂਜੇ ਰਾਜਾਂ ਤੋਂ ਨਿਵੇਸ਼ ਵਧੀਆ ਸੀ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਵੀ ਇਹਨੀ ਸ਼ਸਕਤ ਸੀ ਕਿ ਇਥੇ ਹਰ ਕੋਈ ਵਪਾਰ ਕਰਕੇ ਆਪਣੇ ਆਪ ਨੂੰ ਸੁਰੱਖਿਅਤ ਸਮਝਦਾ ਸੀ। 

ਇਨ੍ਹਾਂ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਨੇ ਹੀ ਪੰਜਾਬ ਦੇ ਉਦਯੋਗਾਂ ਨੂੰ ਸਸਤੀ 5 ਰੁਪਏ ਪਰ ਯੂਨਿਟ ਬਿਜਲੀ ਮੁੱਹਈਆ ਕਰਵਾਈ ਸੀ ਅਤੇ ਇਨਵੇਸਟ ਪੰਜਾਬ ਵਰਗੇ ਉਦਮਾਂ ਨਾਲ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਸਨ। ਕੈਪਟਨ ਅਮਰਿੰਦਰ ਸਿੰਘ ਨੇ ਹੀ ਪੰਜਾਬ ਵਿੱਚ 3 ਵੱਡੇ ਇਨਵੈਸਟਮੈਂਟ ਪਾਰਕਸ ਦੀ ਸ਼ੁਰੂਆਤ ਕੀਤੀ ਸੀ ਅਤੇ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਵਜ਼ੀਰਾਬਾਦ ਵਿਖੇ 133 ਏਕੜ ਜ਼ਮੀਨ ਤੇ ਫਾਰਮਾਂ ਪਾਰਕ ਨੂੰ ਮਨਜ਼ੂਰੀ ਦਿੱਤੀ ਸੀ, ਜਿਸਦਾ ਕੰਮ ਹੁਣ ਤੱਕ ਪੂਰਾ ਹੋ ਜਾਣਾ ਚਾਹੀਦਾ ਸੀ ਪਰ ਬਦਲੇ ਸਿਆਸੀ ਸਮੀਕਰਨਾਂ ਕਾਰਣ ਇਹ ਕੰਮ ਵੀ ਬੰਦ ਪਿਆ ਹੈ। ਇਨ੍ਹਾਂ ਹੀ ਨਹੀਂ ਕੈਪਟਨ ਸਾਬ ਨੇ ਹੀ ਬੱਸੀ ਪਠਾਣਾ ਵਿਖੇ 2018 ਵਿੱਚ 25 ਏਕੜ ਰਕਬੇ ਤੇ ਵਿਰਕਾ ਮੈਗਾ ਪਲਾਂਟ ਦੀ ਸ਼ੁਰੂਆਤ ਕੀਤੀ ਸੀ, ਜੋਕਿ ਹੁਣ ਵੀ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁੱਹਈਆ ਕਰਵਾ ਰਿਹਾ ਹੈ।"

ਜੈ ਇੰਦਰ ਕੌਰ ਨੇ ਅੱਗੇ ਕਿਹਾ, "ਅੱਜ ਪੰਜਾਬ ਨੂੰ ਲੋੜ ਹੈ ਇਕ ਮਜ਼ਬੂਤ ਲੀਡਰਸ਼ਿਪ ਦੀ ਜੋਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਵਾਪਿਸ ਪਟਰੀ 'ਤੇ ਲਿਆ ਸਕੇ ਅਤੇ ਇਸ ਲਈ ਹੁਣ ਪੰਜਾਬੀਆਂ ਦੀ ਪਸੰਦ ਭਾਜਪਾ ਹੀ ਬਣਦੀ ਜਾ ਰਹੀ ਹੈ, ਜੋਕਿ ਅਗਲੇ ਸਾਲ ਦੀ ਲੋਕ ਸਭਾ ਚੋਣਾਂ ਵਿੱਚ ਵੀ ਸਾਫ਼ ਹੋ ਜਾਵੇਗਾ।"

ਇਸ ਮੌਕੇ 'ਤੇ ਬ੍ਰਹਾਮਣ ਸਭਾ ਦੇ ਪ੍ਰਧਾਨ ਅਤੇ ਭਾਜਪਾ ਦੇ ਕਾਰਜਕਾਰੀ ਮੈਂਬਰ ਦੀਨ ਦਿਆਲ ਪਰਾਸ਼ਰ, ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਰਨਲ ਸਕੱਤਰ ਪੁਨੀਤ ਮਹਾਂਵੀਰ, ਜਰਨਲ ਸਕੱਤਰ ਸੰਨੀ ਗੋਇਲ, ਸਾਬਕਾ ਪ੍ਰਧਾਨ ਅਤੇ ਬਠਿੰਡਾ ਦੇ ਪ੍ਰਭਾਰੀ ਪ੍ਰਦੀਪ ਗਰਗ, ਰਾਣੀ ਰਮਣੀਕ, ਗਗਨ ਸ਼ੇਰਗਿੱਲ, ਕਿਰਨ ਗਰੇਵਾਲ, ਅਮਰਿੰਦਰ ਸਿੰਘ ਧਾਲੀਵਾਲ, ਵਪਾਰੀ ਸੁਭਾਸ਼ ਬਾਂਸਲ, ਸੁਭਾਸ਼ ਸਿੰਗਲਾ, ਪ੍ਰਕਾਸ਼ ਚੰਦ ਘਈ ਆਦਿ ਹਾਜ਼ਰ ਸਨ।

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD