Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਲੋੜਵੰਦਾਂ ਦੀ ਸਹਾਇਤਾ ਕਰਨਾ ਉਤਮ ਕਾਰਜ਼ : ਪਰਨੀਤ ਸ਼ੇਰਗਿੱਲ

ਡੀ.ਸੀ. ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਮੌਕੇ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 18 Jan 2023

ਸਮਾਜ ਦੇ ਲੋੜਵੰਦਾਂ ਦੀ ਸਹਾਇਤਾ ਕਰਨਾ ਇੱਕ ਉਤਮ ਕਾਰਜ ਹੈ ਅਤੇ ਹਰੇਕ ਸਮਰੱਥ ਵਿਅਕਤੀਆਂ ਨੂੰ ਚਾਹੀਦਾ ਹੈ ਕਿ ਉਹ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਵੱਲੋਂ ਲਾਇਨਜ਼ ਮਾਡਲ ਸਕੂਲ ਦਲੀਪ ਨਗਰ ਵਿਖੇ ਕਰਵਾਏ ਸਮਾਗਮ ਵਿੱਚ 200 ਸਕੂਲੀ ਬੱਚਿਆਂ ਨੂੰ ਬੂਟ ਅਤੇ ਸਰਦੀਆਂ ਦੇ ਮੌਸਮ ਨੂੰ ਵੇਖਦੇ ਹੋਏ 500 ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਚਾੲ.ਨੀਜ਼ ਡੋਰ ਇੱਕ ਘਾਤਕ ਡੋਰ ਹੈ ਜਿਸ ਨਾਲ ਕਈ ਹਾਦਸੇ ਵਾਪਰ ਚੁੱਕੇ ਹਨ ਇਸ ਲਈ ਬੱਚਿਆਂ ਨੂੰ ਬਸੰਤ ਪੰਚਮੀ ਮੌਕੇ ਇਸ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਮਾਣਯੋਗ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਡੋਰ ਦੀ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਡੋਰ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਟੀਮ ਦਾ ਗਠਨ ਵੀ ਕੀਤਾ ਗਿਆ ਹੈ ਜੋ ਕਿ ਇਸ ਡੋਰ ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ  ਲਈ ਕੰਮ ਕਰ ਰਹੀ ਹੈ। 

ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਨੁੱਖੀ ਜਾਨਾਂ ਲਈ ਘਾਤਕ ਸਿੰਧ ਹੋ ਰਹੀ ਚਾਈਨੀਜ਼ ਡੋਰ ਦੀ ਵਿਕਰੀ ਤੇ ਵਰਤੋਂ ਤੇ ਰੋਕ ਲਗਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਲਾਇਨਜ਼ ਕਲੱਬ ਵੱਲੋਂ ਚਲਾਏ ਜਾ ਰਹੇ ਸਕੂਲ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਾਂ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੋਕੇ ਕਲੱਬ ਪ੍ੱਧਾਨ ਲਲਿਤ ਗਰਗ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਜੋ ਬੂਟ ਵੰਡੇ ਗਏ ਹਨ ਉਹ ਉਘੇ ਸਮਾਜ ਸੇਵੀ ਸੰਚਿਤ ਸਿੰਗਲਾ ਵੱਲੋਂ ਦਿੱਤੇ ਗਏ ਹਨ ਜਦੋਂ ਕਿ 500 ਗਰਮ ਕੋਟੀਆਂ ਐਡਵੇਕੇਟ ਗੋਪਾਲ ਕਿ੍ਸ਼ਨ ਗਰਗ,ਸਾਹਿਲ ਗਰਗ, ਕੁਲਵਿੰਦਰ ਸਿੰਘ ਨੇ ਦਿੱਤੇ ਹਨ। ਇਸ ਮੌਕੇ ਵਰਿੰਦਰ ਸ਼ੁਕਲਾ,ਰਾਕੇਸ਼ ਜਿੰਦਲ, ਸ਼ੀ੍ ਰਾਜ ਗੋਇਲ ਅਤੇ ਲਲਿਤ ਗਰਗ ਅਤੇ ਸਚਿੰਤ ਸਿੰਗਲਾ, ਸਮਿਤ ਗਰਗ,ਗੋਪਾਲ ਕਿ੍ਸਨ ਸ਼ਰਮਾ,ਸੰਚਿਤ ਸਿੰਗਲਾ ਕਮਲ ਸਿੰਘੀ,ਸੁਰੇਸ਼ ਗੁਪਤਾ,ਰਾਕੇਸ਼ ਜਿੰਦਲ,ਅਨਿਤ ਮਿਤਲ,ਇੰਦਰਪਾਲ ਕੋਛੜ,ਦਿਨੇਸ਼ ਸਿੰਘ,ਵੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD