Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਟਿਆਲਾ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦੇ ਹੱਲ ਤੇ ਸੁੰਦਰੀਕਰਨ ਲਈ ਦਿਨ-ਰਾਤ ਹੋਵੇਗਾ ਕੰਮ

ਜਮੀਨੀ ਹਕੀਕਤ ਜਾਨਣ ਲਈ ਬਲਤੇਜ ਪੰਨੂ ਤੇ ਅਜੀਤ ਪਾਲ ਕੋਹਲੀ ਵੱਲੋਂ ਡੀ.ਸੀ. ਤੇ ਐਮ.ਸੀ. ਕਮਿਸ਼ਨਰ ਨੂੰ ਨਾਲ ਲੈਕੇ ਦੇਰ ਰਾਤ ਤੱਕ ਸ਼ਹਿਰ ਦਾ ਦੌਰਾ

DC Patiala, Deputy Commissioner Patiala, Sakshi Sahni, Patiala, Baltej Pannu, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 18 Jan 2023

Last updated on: Jan 18, 2023, 00:00 IST

ਪਿਛਲੇ ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਅਤੇ ਵਿਕਾਸ ਕਾਰਜਾਂ ਦੇ ਮੁਕੰਮਲ ਨਾ ਹੋਣ ਕਰਕੇ ਹੋਰ ਕਈ ਮੁਸ਼ਕਿਲਾਂ ਨਾਲ ਜੂਝ ਰਹੇ ਪਟਿਆਲਾ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਬੀੜਾ ਉਠਾਇਆ ਹੈ। 

ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸ਼ਹਿਰ ਦੀਆਂ ਸਮੱਸਿਆਵਾਂ, ਖਾਸ ਕਰਕੇ ਟ੍ਰੈਫਿਕ ਦੀ ਸਮੱਸਿਆ ਅਤੇ ਸ਼ਹਿਰ ਦੇ ਸੁੰਦਰੀਕਰਨ ਸਮੇਤ ਹੋਰ ਵਿਕਾਸ ਪ੍ਰਾਜੈਕਟਾਂ ਬਾਬਤ ਜਮੀਨੀ ਹਕੀਕਤ ਜਾਨਣ ਲਈ ਬੀਤੀ ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉਪਲ ਨੂੰ ਨਾਲ ਲੈਕੇ ਸ਼ਹਿਰ ਦਾ ਦੌਰਾ ਕੀਤਾ।

ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਠੋਸ ਤੇ ਪੱਕੇ ਹੱਲ ਲਈ ਇਕ ਮਾਸਟਰ ਪਲਾਨ ਬਣਾਉਣ ਲਈ ਬਲਤੇਜ ਪੰਨੂ ਅਤੇ ਵਿਧਾਇਕ ਕੋਹਲੀ ਨੇ ਉਚ ਅਧਿਕਾਰੀਆਂ ਨੂੰ ਨਾਲ ਲੈਕੇ ਅਨਾਰਦਾਣਾ ਚੌਂਕ ਤੋਂ ਸ਼ੁਰੂ ਕਰਕੇ, ਏ.ਸੀ. ਮਾਰਕੀਟ, ਬਹੇੜਾ ਰੋਡ, ਚਾਂਦਨੀ ਚੌਂਕ, ਏ-ਟੈਂਕ ਚੌਂਕ, ਖੱਦਰ ਭੰਡਾਰ ਚੌਂਕ, ਪੁਰਾਣੀ ਕੋਤਵਾਲੀ ਚੌਂਕ, ਪੁਰਾਣੀ ਸਬਜੀ ਮੰਡੀ, ਗਧਾ ਗਰਾਊਂਡ, ਗੁੜ ਮੰਡੀ, ਪੰਮੀ ਪੂਰੀਆਂ ਵਾਲਾ ਚੌਂਕ, ਹਨੂਮਾਨ ਮੰਦਿਰ ਚੌਂਕ ਸਮਾਨੀਆ ਗੇਟ, ਨਵੇਂ ਬਣ ਰਹੇ ਬੱਸ ਅੱਡੇ ਸਮੇਤ ਰਾਜਪੁਰਾ ਰੋਡ ਬਾਈਪਾਸ ਨੇੜੇ ਸ਼ਹਿਰ ਦੇ ਐਂਟਰੀ ਪੁਆਇੰਟ ਦਾ ਦੌਰਾ ਕੀਤਾ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਹ ਜਲਦ ਹੀ ਪਟਿਆਲਾ ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵੱਡੇ ਐਲਾਨ ਕਰਕੇ ਕੰਮ ਸ਼ੁਰੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਦੇ ਲੰਮੇ ਅਰਸੇ ਤੋਂ ਰੁਕੇ ਵਿਕਾਸ ਕਾਰਜਾਂ ਦੇ ਕੰਮ ਦਿਨ-ਰਾਤ ਚੱਲਣਗੇ। 

ਪੰਨੂ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਪੁਰਾਣੇ ਵਿਧਾਇਕ 20 ਸਾਲ 'ਚ ਜਿੰਨੀ ਵਾਰੀ ਪਟਿਆਲਵੀਆਂ ਨੂੰ ਮਿਲੇ ਸਕੇ, ਉਸ ਦੇ ਮੁਕਾਬਲੇ ਅਜੀਤਪਾਲ ਸਿੰਘ ਕੋਹਲੀ ਨੇ ਕੇਵਲ 10 ਮਹੀਨੇ 'ਚ ਹੀ ਇੱਕ ਵਿਧਾਇਕ ਵਜੋਂ ਲੋਕਾਂ ਦੇ ਦਿਲਾਂ 'ਚ ਨਿਵੇਕਲੀ ਥਾਂ ਬਣਾਈ ਹੈ।ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਜੋ ਕਿ ਪਟਿਆਲਾ ਸ਼ਹਿਰ ਦੇ ਮੇਅਰ ਵੀ ਰਹੇ ਹਨ, ਨੇ ਕਿਹਾ ਕਿ ਉਹ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਲੋੜਾਂ ਨੂੰ ਬਹੁਤ ਨੇੜਿਓਂ ਅਤੇ ਬਾਰੀਕੀ ਨਾਲ ਜਾਣਦੇ ਹਨ ਪਰੰਤੂ ਅਫ਼ਸੋਸ ਹੈ ਕਿ ਪਿਛਲੀ ਸਰਕਾਰ ਸਮੇਂ ਪੰਜਾਬ ਦਾ ਮੁੱਖ ਮੰਤਰੀ, ਪਟਿਆਲਾ ਸ਼ਹਿਰ ਦਾ ਵਾਸੀ ਹੋਣ ਦੇ ਬਾਵਜੂਦ ਵੀ ਸ਼ਹਿਰ ਦੇ ਵਿਕਾਸ ਪ੍ਰਤੀ ਇੱਛਾ-ਸ਼ਕਤੀ ਦੀ ਘਾਟ ਕਰਕੇ ਸਾਡਾ ਇਹ ਵਿਰਾਸਤੀ ਸ਼ਹਿਰ ਅਣਗੌਲਿਆ ਰਿਹਾ। 

ਅਨਾਰਦਾਣਾ ਚੌਂਕ ਤੇ ਬਹੇੜਾ ਰੋਡ ਵਿਖੇ ਟ੍ਰੈਫਿਕ ਸਮੱਸਿਆ ਅਤੇ ਸੜਕ ਦਰਮਿਆਨ ਲੱਗੇ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਦੇ ਵਿਛੇ ਜਾਲ ਦਾ ਵਿਸ਼ੇਸ਼ ਜਿਕਰ ਕਰਦਿਆਂ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਿਸੇ ਨੇ ਵੀ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਸ਼ਹਿਰ ਨੂੰ ਵਿਸ਼ੇਸ਼ ਤਵੱਜੋਂ ਦਿਤੇ ਜਾਣ ਕਰਕੇ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣਗੇ।

ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾ ਸੀ ਕਿ ਸ਼ਹਿਰ ਦੇ ਵਿਕਾਸ ਦਾ ਮਾਸਟਰ ਪਲਾਨ ਅਤੇ ਰੋਡ ਮੈਪ ਤਿਆਰ ਕੀਤਾ ਗਿਆ ਹੈ, ਇਸ ਨਾਲ ਫੂਡ ਸਟਰੀਟ, ਨਵਾਂ ਬੱਸ ਅੱਡਾ, ਸੰਡੇ ਮਾਰਕੀਟ ਲਈ ਸਹੀ ਜਗ੍ਹਾ, ਸੁਚਾਰੂ ਟ੍ਰੈਫਿਕ, ਸ਼ਹਿਰ ਦਾ ਸੁੰਦਰੀਕਰਨ, ਰਾਜਿੰਦਰਾ ਟੈਂਕ, ਹੈਰੀਟੇਜ ਸਟਰੀਟ, ਕਾਲੀ ਮਾਤਾ ਮੰਦਿਰ ਸਮੇਤ ਹਰੇਕ ਵਿਕਾਸ ਪ੍ਰਾਜੈਕਟ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਦਿਨ-ਰਾਤ ਇੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਦੌਰਾ ਕਰਨਗੇ ਤਾਂ ਕਿ ਆਪਣਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਅਣਗੌਲੇ ਰਹੇ ਪਟਿਆਲਵੀਆਂ ਨੂੰ ਰਾਹਤ ਮਿਲ ਸਕੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਬਣਾਈਆਂ ਗਈਆਂ ਤਜਵੀਜਾਂ 'ਤੇ ਕੰਮ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਕਮਿਸ਼ਨਰ ਅਦਿੱਤਿਆ ਉਪਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਵਿੱਚ ਵਿਕਾਸ ਕਾਰਜਾਂ ਸਮੇਤ ਸਾਫ਼-ਸਫ਼ਾਈ ਤੇ ਸੁੰਦਰੀਕਰਨ ਲਈ ਮੁੱਖ ਮੰਤਰੀ ਦਫ਼ਤਰ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਨਿਗਰਾਨੀ ਹੇਠ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਏਗਾ।

 

Tags: DC Patiala , Deputy Commissioner Patiala , Sakshi Sahni , Patiala , Baltej Pannu , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD