Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਕੁਲਦੀਪ ਧਾਲੀਵਾਲ ਹੋਏ ਸ਼ਾਮਿਲ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rahul Bhandari, Principal Secretary, Information And Public Relations, DIPR Punjab

Web Admin

Web Admin

5 Dariya News

ਚੰਡੀਗੜ੍ਹ , 18 Jan 2023

Last updated on: Jan 18, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਦੀ ਅਰਦਾਸ-ਜੋਦੜੀ ਨੂੰ ਸਮਰਪਿਤ ਧਾਰਮਿਕ ਸਮਾਗਮ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਰੂਪ ਵਿੱਚ ਪੂਰਨ ਸ਼ਰਧਾ ਨਾਲ ਕਰਵਾਏ ਗਏ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਨਵਨੀਤ ਸਿੰਘ ਵਧਵਾ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲਗਵਾਈ।

ਸਭ ਤੋਂ ਪਹਿਲਾਂ ਭਾਈ ਕਸ਼ਮੀਰ ਸਿੰਘ ਜੀ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਉਣ ਉਪਰੰਤ ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲਿਆਂ ਦੇ ਰਾਗੀ ਜੱਥੇ  ਵੱਲੋਂ ਮਨੋਹਰ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਉਪਰੰਤ ਵਿਭਾਗ ਵਲੋਂ ਲਾਏ ਗਏ ਗੁਰੂ ਕੇ ਲੰਗਰ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਧਰਮਕੋਟ ਤੋਂ ਵਿਧਾਇਕ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬਾਕੀ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।

ਇਸ ਸਮਾਗਮ ਵਿਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rahul Bhandari , Principal Secretary , Information And Public Relations , DIPR Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD