Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ

ਲੋੜੀਂਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ, ਬੰਦੋਬਸਤ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼

 DC Jalandhar, Jaspreet Singh, Jalandhar, Deputy Commissioner Jalandhar, Sheetal Angural, Kartarpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 19 Jan 2023

Last updated on: Jan 19, 2023, 00:00 IST

ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਐਸ. ਭੂਪਤੀ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 5 ਫਰਵਰੀ ਨੂੰ ਪ੍ਰਕਾਸ਼ ਦਿਹਾੜੇ ਅਤੇ 4 ਫਰਵਰੀ ਨੂੰ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ’ਤੇ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਆਵਾਜਾਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ।ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਰੂਟ ’ਤੇ ਜੇਕਰ ਕਿਤੇ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। 

ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ, ਲੋੜੀਂਦੀਆਂ ਦਵਾਈਆਂ, ਐਂਬੂਲੈਂਸ, ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਹੋਰ ਵਿਸ਼ੇਸ਼ ਥਾਵਾਂ ਦੀ ਸਾਫ-ਸਫਾਈ, ਚੌਕਾ ਦੇ ਸੁੰਦਰੀਕਰਨ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।  

ਡਿਪਟੀ ਕਮਿਸ਼ਨਰ ਨੇ ਵਿਧਾਇਕਾਂ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ, ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਪੁਲਿਸ ਕਮਿਸ਼ਨਰ ਵੱਲੋਂ ਵੀ ਸੁਚੱਜੀ ਪਾਰਕਿੰਗ, ਸੁਰੱਖਿਆ ਅਤੇ ਟਰੈਫਿਕ ਵਿਵਸਥਾ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ, ਐਸ.ਡੀ.ਐਮ. ਜੈ ਇੰਦਰ ਸਿੰਘ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ, ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦੇ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar , Sheetal Angural , Kartarpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD