Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਪੱਧਰੀ ਪ੍ਰੋਜੈਕਟ "ਸਕੂਲ ਆਫ ਐਮੀਨੈਂਸ" 21 ਜਨਵਰੀ ਤੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਇੰਡੀਅਨ ਸਕੂਲ ਆਫ ਬਿਜ਼ਨਸ (ISB) ਮੋਹਾਲੀ ਵਿਖੇ ਪ੍ਰਾਜੈਕਟ ਦੀ ਸ਼ੁਰੂਆਤ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Indian School of Business, ISB Mohali,School of Eminence

Web Admin

Web Admin

5 Dariya News

ਐਸ.ਏ.ਐਸ.ਨਗਰ , 19 Jan 2023

Last updated on: Jan 19, 2023, 00:00 IST

ਰਾਜ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸਮੇਤ ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦਾ ਐਲਾਨ ਕੀਤਾ ਹੈ । ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਨਗੇ।

 ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਈ.ਐਸ.ਬੀ. ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਪ੍ਰੋਗਰਾਮ ਦੇ ਵੇਰਵੇ ਸਾਂਝੇ ਕਰਦਿਆਂ, ਉਨਾਂ ਦੱਸਿਆ ਕਿ ਇਹਨਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਲਾਂਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਪੇਸ਼ ਕਰੇਗਾ ਜਿਸ ਤੋਂ ਬਾਅਦ ਮੁਹਾਲੀ ਦੇ 3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ। 

ਇਸ ਮੌਕੇ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨਾਂ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਾਈਵ ਸਕੈਚ ਕਾਊਂਟਰ ਸੈਲਫੀ ਪੁਆਇੰਟ, ਪਹੇਲੀਆਂ, ਆਦਿ ਖਿੱਚ ਦਾ ਕੇਂਦਰ ਬਣਨਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਹੋਰ ਪਤਵੰਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਿਦਿਆਰਥੀਆਂ ਦੇ ਸਿੱਖਣ ਦੇ ਤਰੀਕੇ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਉਪਰਾਲਾ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਬਿਤ ਹੋਵੇਗਾ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰ ਪਾਲ, ਐਸ.ਡੀ.ਐਮ ਮੁਹਾਲੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸ. ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Indian School of Business , ISB Mohali , School of Eminence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD