Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

17 ਸਾਲਾ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਾਵਿ-ਪੁਸਤਕ 'ਫਸਾਡ' ਰਿਲੀਜ਼

ਡੀ.ਸੀ. ਸੁਰਭੀ ਮਲਿਕ, ਸੀ.ਪੀ. ਮਨਦੀਪ ਸਿੰਘ ਸਿੱਧੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. ਡਾ.ਐਸ.ਪੀ. ਸਿੰਘ ਦੀ ਹਾਜ਼ਰੀ 'ਚ ਕੀਤੀ ਗਈ ਪੁਸਤਕ ਰਿਲੀਜ਼

DC Ludhiana, Surabhi Malik, Ludhiana, Deputy Commissioner Ludhiana, Facade, Sukhmani Brar, Mandeep Singh Sidhu, Prof Gurbhajan Singh Gill

Web Admin

Web Admin

5 Dariya News

ਲੁਧਿਆਣਾ , 19 Jan 2023

Last updated on: Jan 19, 2023, 00:00 IST

17 ਸਾਲਾ ਸੁਖਮਨੀ ਬਰਾੜ ਵੱਲੋਂ ਲਿਖੀ ਅੰਗਰੇਜ਼ੀ ਕਾਵਿ ਪੁਸਤਕ 'ਫਸਾਡ' ਨੂੰ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ.ਐਸ.ਪੀ. ਸਿੰਘ ਅਤੇ ਉੱਘੇ ਪੰਜਾਬੀ ਕਵੀ ਪ੍ਰੋ: ਗੁਰਭਜਨ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਸਥਾਨਕ ਸਰਕਟ ਹਾਊਸ ਵਿਖੇ ਰੀਲੀਜ ਕੀਤਾ ਗਿਆ। ਇਹ ਸੁਖਮਨੀ ਦੀ ਦੂਜੀ ਕਾਵਿ-ਪੁਸਤਕ ਹੈ,  ਪਹਿਲੀ ਪੁਸਤਕ ਦਾ ਸਿਰਲੇਖ 'ਲੌਸਟ ਇਨ ਦ ਨਾਈਟ ਸਕਾਈ' ਸੀ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸੁਖਮਨੀ ਦੇ ਮਾਪਿਆਂ ਦੀ ਵੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਬੱਚੀ ਨੂੰ ਦੂਜੀ ਪੁਸਤਕ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਨ ਲਈ ਉਤਸ਼ਾਹਤਿ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਡੂੰਘੀ ਅਤੇ ਵਿਚਾਰਨ ਵਾਲੀ ਪੁਸਤਕ ਹੈ ਜੋ ਲੋਕਾਂ ਦੇ ਮਨਾਂ ਅੰਦਰ ਦੀਆਂ ਆਵਾਜ਼ਾਂ ਬਾਰੇ ਅਮਿੱਟ ਛਾਪ ਛੱਡੇਗੀ। ਸੁਰਭੀ ਮਲਿਕ ਨੇ ਸੁਖਮਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਦੇ ਯੁਗ ਵਿੱਚ ਇੱਕ ਅਦੁੱਤੀ ਕਿਤਾਬ ਲਿਖੀ ਹੈ ਅਤੇ ਉਮੀਦ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਸਾਹਿਤ ਵੱਲ ਪ੍ਰੇਰਿਤ ਕਰੇਗੀ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਹੋਰ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਬੱਚਿਆਂ ਨੂੰ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਚਲਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸੁਖਮਨੀ ਬਰਾੜ ਨੂੰ ਦੂਜੀ ਪੁਸਤਕ ਲਿਖਣ ਲਈ ਵੀ ਵਧਾਈ ਦਿੱਤੀ।ਡਾ.ਐਸ.ਪੀ.ਸਿੰਘ ਨੇ ਆਸ ਪ੍ਰਗਟਾਈ ਕਿ ਸੁਖਮਨੀ ਭਵਿੱਖ ਵਿੱਚ ਵੀ ਅਜਿਹੀਆਂ ਹੋਰ ਪੁਸਤਕਾਂ ਵਿੱਚ ਯੋਗਦਾਨ ਪਾਉਣਗੇ।

ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਨੇ ਕਿਹਾ ਕਿ ਸੁਖਮਨੀ ਦਾ ਪਰਿਵਾਰ ਮੂਲ ਰੂਪ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਆਪਣੇ ਵਿਚਾਰਾਂ ਨੂੰ ਇਸ ਸੁਚੱਜੇ ਅਤੇ ਸਿਰਜਣਾਤਮਕ ਢੰਗ ਨਾਲ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਰ ਬੇਕਾਰ ਕੰਮਾਂ ਵਿੱਚ ਆਪਣਾ ਸਮਾਂ ਬਰਬਾਦ ਕਰਨ ਦੀ ਬਜਾਏ, ਉਸਨੇ ਇਸ ਕਿਤਾਬ ਨੂੰ ਲਿਖਣਾ ਚੁਣਿਆ।

ਸੁਖਮਨੀ ਨੇ ਇਸ ਪੁਸਤਕ ਲਈ ਉਸ ਨੂੰ ਪ੍ਰੇਰਿਤ ਕਰਨ ਲਈ ਆਪਣੇ ਪਿਤਾ, ਥਾਣੇਦਾਰ ਅਮਨਦੀਪ ਸਿੰਘ ਬਰਾੜ, ਮਾਤਾ ਹਰਪ੍ਰੀਤ ਕੌਰ ਬਰਾੜ ਅਤੇ ਵੱਡੀ ਭੈਣ ਨਾਨਕੀ ਬਰਾੜ ਦਾ ਵੀ ਧੰਨਵਾਦ ਕੀਤਾ।

 

Tags: DC Ludhiana , Surabhi Malik , Ludhiana , Deputy Commissioner Ludhiana , Facade , Sukhmani Brar , Mandeep Singh Sidhu , Prof Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD