Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਚੰਗੀ ਸਿੱਖਿਆ ਅਤੇ ਬਿਹਤਰ ਸਿਹਤ ਸੁਵਿਧਾਵਾਂ 'ਤੇ ਲਗਾਤਾਰ ਕਰ ਰਹੀ ਹੈ ਕੰਮ : ਰਜਿੰਦਰ ਪਾਲ ਕੌਰ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 19 Jan 2023

Last updated on: Jan 19, 2023, 00:00 IST

27 ਜਨਵਰੀ ਨੂੰ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ 500 ਨਵੇਂ ਮੁੱਹਲਾ ਕਲੀਨਿਕ ਸੂਬੇ ਦੀ ਜਨਤਾ ਨੂੰ ਸਮਰਪਿਤ ਕਰਨ ਜਾ ਰਹੀ ਹੈ ਹਵਾਲੇ ਕਰਨ ਜਾ ਰਹੀ ਹੈ ਉੱਥੇ ਹੀ 100 ਸਕੂਲ ਆਫ ਅਮਿਨੇਂਸ ਵੀ ਖੋਲਣ ਦੀ ਤਿਆਰੀ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ।

ਹਰੇਕ ਵਿਧਾਇਕ ਆਪਣੇ ਆਪਣੇ ਹੱਲਕੇ ਵਿੱਚ ਮੁਹੱਲਾ ਕਲੀਨਿਕ ਤੇ ਸਕੂਲ ਆਫ ਅਮੀਨੇਂਸ ਨੂੰ ਲੈਕੇ ਉਤਸ਼ਾਹਿਤ ਨਜ਼ਰ ਆ ਰਿਹਾ ਹੈ। ਇਸੇ ਕੜੀ ਵਿਚ ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਨੇ ਵੀ ਐਸ ਐਮ ਓ ਪੂਨਮ ਗੋਇਲ ਦੇ ਨਾਲ ਮੁਹੱਲਾ ਕਲੀਨੀਕ ਦੀ ਹਰ ਸਾਈਟ ਦਾ ਦੌਰਾ ਕੀਤਾ। 

ਉਨ੍ਹਾਂ ਉਥੇ ਹੋ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਮੀਆਂ ਨੂੰ ਦੂਰ ਕਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਮੁਹੱਲਾ ਕਲੀਨੀਕ ਤਿਆਰ ਕਰਕੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੇ ਜਾ ਸਕਣ.ਵਿਧਾਇਕ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ 'ਤੇ ਚੰਗੀ ਸਿੱਖਿਆ ਅਤੇ ਸਿਹਤ ਦਾ ਵਾਅਦਾ ਕਰਕੇ ਸਰਕਾਰ ਵਿਚ ਆਈ ਹੈ। 

ਮਾਨ ਸਰਕਾਰ ਚੰਗੀ ਸਿੱਖਿਆ ਅਤੇ ਬੇਹਤਰ ਸਿਹਤ ਸੁਵਿਧਾ ਲਈ  ਵਚਨਬੱਧ ਹੈ ਅਤੇ ਇਸ ਗਰੰਟੀ ਤੇ ਕੰਮ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਅਸੀਂ ਇੰਦਰਾ ਕਲੋਨੀ, ਲੋਹਾਰਾ ਤੇ ਢੋਲੇਵਾਲ ਵਿਚ ਨਵੇਂ ਮੁਹੱਲਾ ਕਲੀਨਿਕ ਖੋਲ ਰਹੇ ਹਾਂ।ਵਿਧਾਇਕ ਛੀਨਾ ਵਲੋਂ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਹਲਕਾ ਸਾਊਥ ਦੀ ਮੰਗ ਨੂੰ ਪੂਰਾ ਕਰਦਿਆਂ ਇਥੇ 8 ਮੁਹੱਲਾ ਕਲੀਨਿਕ ਤੇ ਇਕ ਵਿਸ਼ਵ ਪੱਧਰੀ ਸਕੂਲ ਖੋਲਿਆ। 

ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸਦਾ ਹੀ ਜਨਤਾ ਦੇ ਭਲੇ ਦੇ ਕੰਮ ਕਰਦੀ ਰਹੇਗੀ।ਇਸ ਮੌਕੇ ਵਾਰਡ ਨੰਬਰ 50 ਦੇ ਸੇਵਕ ਚੇਤਨ ਥਾਪਰ ਨੇ ਮੈਡਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਡਮ ਪੂਰੀ ਤੱਤਪਰਤਾ ਨਾਲ ਹਲਕੇ ਵਿੱਚ ਦੌਰਾ ਕਰਦੇ ਰਹਿੰਦੇ ਨੇ। ਉਹਨਾਂ ਦੀ ਮਿਹਨਤ ਸਦਕਾ ਹੀ ਢੋਲੇਵਾਲ ਵਿੱਚ ਪਿਛਲੇ ਕਈ ਸਾਲਾਂ ਤੋ ਲੋਕਾਂ ਦੀ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ ਨੂੰ ਬਹੁਤ ਜਲਦ ਪੂਰਾ ਕਰਨ ਦਾ ਵਾਅਦਾ ਕੀਤਾ ਅਤੇ ਢੋਲੇਵਾਲ ਸਰਕਾਰੀ ਸਕੂਲ ਨੂੰ 'ਸਕੂਲ ਆਫ ਅਮਿਨੈਂਸ' ਦਾ ਦਰਜਾ ਦੁਆਉਣ ਦਾ ਵਾਅਦਾ ਕੀਤਾ। 

ਇਸਦੇ ਨਾਲ ਹੀ ਮੁਹੱਲਾ ਕਲੀਨਿਕ ਵੀ ਖੋਲੇ ਜਾਣਗੇ ਜਿਸ ਵਿੱਚ ਹਰ ਵਰਗ ਦਾ ਹਰ ਤਰ੍ਹਾਂ ਦਾ ਇਲਾਜ਼ ਅਤੇ ਸਾਰੇ ਟੈਸਟ ਮੁਫ਼ਤ ਕੀਤੇ ਜਾਣਗੇ।ਇਸ ਮੌਕੇ ਪੀ.ਏ. ਹਰਪ੍ਰੀਤ ਸਿੰਘ, ਚੇਤਨ ਥਾਪਰ, ਅਜੇ ਮਿੱਤਲ, ਸੁਖਦੇਵ ਗਰਚਾ, ਗਗਨ ਗੋਇਲ ਗੱਗੀ, ਨੂਰ ਅਹਿਮਦ, ਜਗਦੇਵ ਧੁੰਨਾ, ਅਮਨ ਸੈਣੀ, ਬੀਰ ਸੁਖਪਾਲ, ਪਰਮਿੰਦਰ ਗਿੱਲ, ਸੁਨੀਲ ਜੌਹਰ ਅਤੇ ਹਰਜੀਤ ਸਿੰਘ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD