Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਦੀ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਹਾਲਤ ਵਿੱਚ ਬਖਸ਼ੇ ਨਹੀਂ ਜਾਣਗੇ : ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਹਿੰਦ, ਭੱਟੀ ਚੌਂਕ ਸਮੇਤ ਜ਼ਿਲ੍ਹੇ ਵਿੱਚ ਸਥਿਤ ਵਿਭਾਗ ਦੇ ਦਫ਼ਤਰਾਂ ਤੇ ਗੌਦਾਮਾਂ ਦੀ ਕੀਤੀ ਚੈਕਿੰਗ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Jan 2023

Last updated on: Jan 19, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਿਸ਼ਵਤਖੋਰੀ ਦੇ ਮਾਮਲੇ ਤੇ ਜੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ ਅਤੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਹਾਲਤ ਵਿੱਚ ਬਖਸ਼ੇ ਨਹੀਂ ਜਾਣਗੇ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਏ.ਐਫ.ਐਸ.ਓ. ਦਫ਼ਤਰ ਸਰਹਿੰਦ, ਸ਼ਹਿਰ ਦੇ ਭੱਟੀ ਚੌਂਕ ਸਮੇਤ ਜ਼ਿਲ੍ਹੇ ਚ ਸਥਿਤ ਵਿਭਾਗ ਦੇ ਗੋਦਾਮਾਂ ਦੀ ਚੈਕਿੰਗ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਦੀ ਸਖਤ ਮਿਹਨਤ ਨਾਲ ਉਪਜੇ ਅਨਾਜ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰੇਕ ਵਾਸੀ ਨਾਲ ਗੁੱਡ ਗਵਰਨੈਸ ਦੇਣ ਦਾ ਵਾਅਦਾ ਕੀਤਾ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਬਰਦਾਸ਼ਤ ਹੋਵੇਗੀ।

ਸ਼੍ਰੀ ਕਟਾਰੂਚੱਕ ਨੇ ਹੋਰ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਰਿਸ਼ਵਤਖੋਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਪਿਛਲੇ ਸਮੇਂ ਵਿੱਚ 19 ਮਾਮਲੇ ਦਰਜ਼ ਕਰਵਾਏ ਗਏ ਹਨ ਅਤੇ ਕਈ ਭ੍ਹਿਸ਼ਟ ਅਧਿਕਾਰੀ ਨੌਕਰੀ ਤੋਂ ਡਿਸਮਿਸ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਸਮੂਹ ਅਮਲੇ ਨੂੰ ਇਹ ਵੀ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਲੋਕਾਂ ਨਾਲ ਕਿਸੇ ਕਿਸਮ ਦਾ ਦੁਰਵਿਵਹਾਰ ਨਾ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰ ਤੱਕ ਪਹੁੰਚਾਇਆ ਜਾਵੇ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਦੱਸਿਆ ਕਿ ਅੱਜ ਉਹ ਵਿਭਾਗ ਦੀਆਂ ਉਨ੍ਹਾਂ ਇਮਾਰਤਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ ਜਿਥੇ ਕਿ ਅਨਾਜ ਰੱਖਿਆ ਹੋਇਆ ਹੈ ਤਾਂ ਜੋ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਮਜਦੂਰਾਂ ਦੀ ਸਖਤ ਮਿਹਨਤ ਨਾਲ ਉਪਜੇ ਅਨਾਜ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੀਹੋਂ ਲੱਥਾ ਪੰਜਾਬ ਮਿਲਿਆ ਸੀ ਜਿਸ ਨੂੰ ਮੁੜ ਤੋਂ ਰੰਗਲਾ ਤੇ ਹਸਦਾ ਵੱਸਦਾ ਪੰਜਾਬ ਬਣਾਉਣ ਲਈ ਸਾਡੀ ਸਰਕਾਰ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀ ਹੈ।

ਪੱਤਰਕਾਰਾਂ ਵੱਲੋਂ ਕੁਝ ਸ਼ੈਲਰਾਂ ਤੇ ਸੀ.ਬੀ.ਆਈ. ਦੇ ਰੇਡ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬੜਾਵਾ ਦੇਣ ਵਾਲਾ ਚਾਹੇ ਕੋਈ ਵੀ ਹੋਵੇ ਉਹ ਕਾਨੂੰਨ ਤੋਂ ਨਹੀਂ ਬੱਚ ਸਕਦਾ। ਇਸ ਲਈ ਜਿਹੜੇ ਵੀ ਵਿਅਕਤੀਆਂ ਨੇ ਪੰਜਾਬ ਦੇ ਲੋਕਾਂ ਨਾਲ ਹੇਰਾ ਫੇਰੀ ਕੀਤੀ ਹੈ ਉਹ ਸਭ ਆਪਣੇ ਅੰਜਾਮ ਤੱਕ ਪਹੁੰਚਣਗੇ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਵਤਖੋਰੀ ਵਿਰੁੱਧ ਕਾਰਵਾਈ ਕਰਨ ਲਈ ਬਣੀਆਂ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ ਇਸ ਵਿੱਚ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ। 

ਜ਼ਿਲ੍ਹੇ ਦੇ ਇੱਕ ਸ਼ੈਲਰ ਵੱਲੋਂ ਗਲਤ ਦਸਤਾਵੇਜ ਪੇਸ਼ ਕਰਨ ਬਾਰੇ ਪੁਲਿਸ ਕੇਸ ਦਰਜ਼ ਨਾ ਹੋਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਪਾਰਦਰਸ਼ੀ ਸਰਕਾਰ ਦੇਣ ਦਾ ਵਾਅਦਾ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਖਟਕੜ ਕਲਾਂ ਤੋਂ ਸਹੁੰ ਚੁੱਕ ਕੇ ਆਪਣਾ ਕੰਮ ਸ਼ੁਰੂ ਕੀਤਾ ਹੈ ਇਸ ਲਈ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗੀ ਅਤੇ ਜਿਹੜੇ ਵੀ ਲੋਕ ਗੈਰ ਕਾਨੂੰਨੀ ਕੰਮ ਕਰਨਗੇ ਉਨ੍ਹਾਂ ਨੂੰ ਆਪਣੇ ਅੰਜਾਮ ਤੱਕ ਪਹੁੰਚਾਇਆ ਜਾਵੇਗਾ।

ਸ਼੍ਰੀ ਕਟਾਰੂਚੱਕ ਨੇ ਵਿਭਾਗ ਦੇ ਦਫ਼ਤਰ ਵਿਖੇ ਲਏ ਜਾਇਜ਼ੇ ਦੌਰਾਨ ਪਾਈਆਂ ਗਈਆਂ ਗਲਤੀਆਂ ਨੂੰ ਤੁਰੰਤ ਕਰਨ ਲਈ ਮੌਕੇ ਤੇ ਅਧਿਕਾਰੀਆਂ ਨੁੰ ਆਦੇਸ਼ ਦਿੱਤੇ ਅਤੇ ਕਿਹਾ ਕਿ ਆਮ ਲੋਕਾਂ ਨੂੰ ਇਮਾਨਦਾਰ ਪ੍ਰਸ਼ਾਸ਼ਨ ਦੇਣ ਲਈ ਅਧਿਕਾਰੀ ਪੂਰੀ ਵਚਨਬੱਧਤਾ ਨਾਲ ਆਪਣੇ ਫਰਜ਼ਾਂ ਨੂੰ ਅੰਜਾਮ ਦੇਣ।

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ: ਅੰਜੁਮਨ ਭਾਸਕਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਬਰਾੜ, ਖੁਰਾਕ ਤੇ ਸਪਲਾਈ ਅਫਸਰ ਸਿਕੰਦਰਜੀਤ ਸਿੰਘ, ਏ.ਐਫ.ਐਸ.ਓ. ਕੇਵਲ ਸਿੰਘ, ਇੰਸਪੈਕਟਰ ਭਵਨਜੀਤ ਸਿੰਘ, ਕਪਿਲ ਸਕਸੈਨਾ, ਭੁਪਿੰਦਰ ਸਿੰਘ ਅਤੇ ਸੁਨੀਲ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD